ਕਰਨ ਔਜਲਾ ਮਸ਼ਹੂਰ ਰੈਪਰ ਡਿਵਾਈਨ ਨਾਲ ਕਰਨ ਜਾ ਰਹੇ ਨੇ ਕੋਲੈਬੋਰੇਸ਼ਨ, ਜਾਣੋ ਕਿਸ ਦਿਨ ਰਿਲੀਜ਼ ਹੋਵੇਗਾ ਗਾਇਕ ਦਾ ਨਵਾਂ ਗੀਤ
ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ (Karan Aujla ) ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ ਰਹਿੰਦੇ ਹਨ। ਹਾਲ ਹੀ 'ਚ ਖ਼ਬਰਾਂ ਆ ਰਹੀਆਂ ਹਨ ਕਿ ਕਰਨ ਔਜਲਾ ਮਸ਼ਹੂਰ ਰੈਪਰ ਡਿਵਾਈਨ ਨਾਲ ਕੋਲੈਬੋਰੇਸ਼ਨ ਕਰਨ ਵਾਲੇ ਹਨ। ਇਹ ਦੋਵੇਂ ਗਾਇਕ ਜਲਦ ਹੀ ਆਪਣੇ ਨਵੇਂ ਗੀਤ ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣਗੇ।
ਕਰਨ ਔਜਲਾ ਮਸ਼ਹੂਰ ਰੈਪਰ ਡਿਵਾਈਨ ਨਾਲ ਕਰਨ ਜਾ ਰਹੇ ਨੇ ਕੋਲੈਬੋਰੇਸ਼ਨ, ਜਾਣੋ ਕਿਸ ਦਿਨ ਰਿਲੀਜ਼ ਹੋਵੇਗਾ ਗਾਇਕ ਦਾ ਨਵਾਂ ਗੀਤ
Karan Aujla collaborate with rapper Divine: ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ (Karan Aujla ) ਅਕਸਰ ਆਪਣੇ ਗੀਤਾਂ ਨੂੰ ਲੈ ਕੇ ਸੁਰਖੀਆਂ ਰਹਿੰਦੇ ਹਨ। ਹਾਲ ਹੀ 'ਚ ਖ਼ਬਰਾਂ ਆ ਰਹੀਆਂ ਹਨ ਕਿ ਕਰਨ ਔਜਲਾ ਮਸ਼ਹੂਰ ਰੈਪਰ ਡਿਵਾਈਨ ਨਾਲ ਕੋਲੈਬੋਰੇਸ਼ਨ ਕਰਨ ਵਾਲੇ ਹਨ। ਇਹ ਦੋਵੇਂ ਗਾਇਕ ਜਲਦ ਹੀ ਆਪਣੇ ਨਵੇਂ ਗੀਤ ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣਗੇ।
ਦੱਸ ਦਈਏ ਕਿ ਗਾਇਕੀ ਦੇ ਨਾਲ-ਨਾਲ ਕਰਨ ਔਜਲਾ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਕਰਨ ਔਜਲਾ ਅਕਸਰ ਸੋਸ਼ਲ ਮੀਡੀਆ ਰਾਹੀਂ ਆਪਣੇ ਫੈਨਜ਼ ਨਾਲ ਆਪਣੇ ਨਵੇਂ ਪ੍ਰੋਜੈਕਟਸ ਬਾਰੇ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ।
ਹਾਲ ਹੀ 'ਚ ਕਰਨ ਔਜਲਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਦੇ ਵਿੱਚ ਉਨ੍ਹਾਂ ਨੇ ਮਸ਼ਹੂਰ ਰੈਪਰ ਡਿਵਾਈਨ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ ਇਸ ਪੋਸਟ ਨੂੰ ਸ਼ੇਅਰ ਕਰਦੇ ਹੋਏ ਗਾਇਕ ਨੇ ਲਿਖਿਆ, 'ਸਭ ਚਾਹੁੰਦੇ ਸੀ ਕਿ ਅਸੀਂ ਕੋਲੈਬ ਕਰੀਏ, ਇਸ ਲਈ ਹੁਣ ਅਸੀਂ ਤਿਆਰ ਹਾਂ।'
ਆਪਣੀ ਇਸ ਪੋਸਟ ਰਾਹੀਂ ਕਰਨ ਔਜਲਾ ਨੇ ਰੈਪਰ ਡਿਵਾਇਨ ਨਾਲ ਆਪਣਾ ਨਵਾਂ ਪ੍ਰੋਜੈਕਟ ਲਿਆਉਣ ਦਾ ਇਸ਼ਾਰਾ ਦਿੱਤਾ ਹੈ। ਗਾਇਕ ਦੀ ਇਹ ਪੋਸਟ ਵੇਖ ਕੇ ਉਨ੍ਹਾਂ ਦੇ ਫੈਨਜ਼ ਕਾਫੀ ਖੁਸ਼ ਹਨ। ਕਰਨ ਔਜਲਾ ਦੇ ਫੈਨਜ਼ ਉਨ੍ਹਾਂ ਨੂੰ ਡਿਵਾਇਨ ਨਾਲ ਕੋਲੈਬ ਕਰਦੇ ਹੋਏ ਵੇਖਣ ਲਈ ਕਾਫੀ ਉਤਸ਼ਾਹਿਤ ਹਨ ਤੇ ਬੇਸਵਰੀ ਨਾਲ ਦੋਹਾਂ ਦੇ ਨਵੇਂ ਗੀਤ ਦੀ ਉ਼ਡੀਕ ਕਰ ਰਹੇ ਹਨ।
ਹੋਰ ਪੜ੍ਹੋ: ਮ੍ਰਿਣਾਲ ਠਾਕੁਰ ਨੇ ਨਿਹੰਗ ਸਿੰਘਾਂ ਨਾਲ ਮਿਲ ਕੇ ਬੁਲਾਈ ''ਫ਼ਤਹਿ'', ਵੀਡੀਓ ਹੋ ਰਹੀ ਵਾਇਰਲ
ਗਾਇਕ ਵੱਲੋਂ ਇਹ ਗੀਤ ਕਦੋਂ ਰਿਲੀਜ਼ ਕੀਤਾ ਜਾਵੇਗਾ, ਫਿਲਹਾਲ ਇਸ ਬਾਰੇ ਕਿਸੇ ਵੀ ਤਰ੍ਹਾਂ ਦੀ ਕੋਈ ਜਾਣਕਾਰੀ ਨਹੀਂ ਸਾਂਝੀ ਕੀਤੀ ਗਈ ਹੈ। ਕਰਨ ਔਜਲਾ ਹਾਲ ਹੀ 'ਚ ਆਪਣੀ ਐਲਬਮ 'ਮੇਕਿੰਗ ਮੈਮੋਰੀਜ਼' ਕਰਕੇ ਕਾਫੀ ਜ਼ਿਆਦਾ ਸੁਰਖੀਆਂ 'ਚ ਰਹੇ। ਇਸ ਐਲਬਮ ਨੂੰ ਦੁਨੀਆ ਭਰ 'ਚ ਭਰਵਾਂ ਹੁੰਗਾਰਾ ਮਿਲਿਆ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
