ਕਰਣ ਔਜਲਾ ਦੀ ਆਪਣੀਆਂ ਭੈਣਾਂ ਤੇ ਪਤਨੀ ਨਾਲ ਖੂਬਸੂਰਤ ਤਸਵੀਰ ਵਾਇਰਲ, ਫੈਨਸ ਨੂੰ ਆ ਰਹੀ ਪਸੰਦ
ਕਰਣ ਔਜਲਾ ਦੀ ਨਿੱਜੀ ਜ਼ਿੰਦਗੀ ਬਾਰੇ ਜਾਨਣ ਦੇ ਲਈ ਫੈਨਸ ਅਕਸਰ ਹੀ ਉਤਾਵਲੇ ਨਜ਼ਰ ਆਉਂਦੇ ਹਨ । ਹੁਣ ਉਨ੍ਹਾਂ ਦੀ ਇੱਕ ਪਰਿਵਾਰ ਦੇ ਨਾਲ ਤਸਵੀਰ ਵਾਇਰਲ ਹੋ ਰਹੀ ਹੈ। ਜਿਸ ‘ਚ ਕਰਣ ਔਜਲਾ ਆਪਣੀ ਪਤਨੀ ਪਲਕ ਤੇ ਭੈਣਾਂ ਦੇ ਨਾਲ ਦਿਖਾਈ ਦੇ ਰਹੇ ਹਨ ।
ਕਰਣ ਔਜਲਾ ਦੀ ਆਪਣੀਆਂ ਭੈਣਾਂ ਤੇ ਪਤਨੀ ਨਾਲ ਖੂਬਸੂਰਤ ਤਸਵੀਰ ਵਾਇਰਲ, ਫੈਨਸ ਨੂੰ ਆ ਰਹੀ ਪਸੰਦ
ਪੰਜਾਬੀ ਇੰਡਸਟਰੀ ‘ਚ ਕਰਣ ਔਜਲਾ (Karan Aujla) ਗੀਤਾਂ ਦੀ ਮਸ਼ੀਨ ਦੇ ਨਾਂਅ ਨਾਲ ਜਾਣੇ ਜਾਂਦੇ ਹਨ । ਉਨ੍ਹਾਂ ਦੀ ਨਿੱਜੀ ਜ਼ਿੰਦਗੀ ਬਾਰੇ ਜਾਨਣ ਦੇ ਲਈ ਫੈਨਸ ਅਕਸਰ ਹੀ ਉਤਾਵਲੇ ਨਜ਼ਰ ਆਉਂਦੇ ਹਨ । ਹੁਣ ਉਨ੍ਹਾਂ ਦੀ ਇੱਕ ਪਰਿਵਾਰ ਦੇ ਨਾਲ ਤਸਵੀਰ ਵਾਇਰਲ ਹੋ ਰਹੀ ਹੈ। ਜਿਸ ‘ਚ ਕਰਣ ਔਜਲਾ ਆਪਣੀ ਪਤਨੀ ਪਲਕ ਤੇ ਭੈਣਾਂ ਦੇ ਨਾਲ ਦਿਖਾਈ ਦੇ ਰਹੇ ਹਨ । ਇਹ ਤਸਵੀਰ ਫੈਨਸ ਨੂੰ ਕਾਫੀ ਪਸੰਦ ਆ ਰਹੀ ਹੈ ਅਤੇ ਫੈਨਸ ਵੀ ਇਸ ‘ਤੇ ਖੂਬ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ ।
ਹੋਰ ਪੜ੍ਹੋ : ਵਿੱਕੀ ਕੌਸ਼ਲ ਦੇ ਜਨਮ ਦਿਨ ‘ਤੇ ਪਤਨੀ ਕੈਟਰੀਨਾ ਕੈਫ ਨੇ ਕੀਤਾ ਪਿਆਰ ਦਾ ਇਜ਼ਹਾਰ, ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ
ਕਰਣ ਔਜਲਾ ਨੇ ਬੀਤੇ ਸਾਲ ਕਰਵਾਇਆ ਵਿਆਹ
ਦੱਸ ਦਈਏ ਕਿ ਕਰਣ ਔਜਲਾ ਨੇ ਬੀਤੇ ਸਾਲ ਪਲਕ ਦੇ ਨਾਲ ਵਿਆਹ ਕਰਵਾਇਆ ਸੀ । ਵਿਦੇਸ਼ ‘ਚ ਹੀ ਉਨ੍ਹਾਂ ਦਾ ਵਿਆਹ ਹੋਇਆ ਸੀ । ਕਰਣ ਔਜਲਾ ਦਾ ਬਚਪਨ ਮਾਪਿਆਂ ਤੋਂ ਬਗੈਰ ਬੀਤਿਆ ਸੀ । ਕਿਉਂਕਿ ਉਹ ਬਹੁਤ ਛੋਟੇ ਸਨ ਜਦੋਂ ਉਨ੍ਹਾਂ ਦੇ ਮਾਤਾ ਪਿਤਾ ਦਾ ਦਿਹਾਂਤ ਹੋ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦੇ ਚਾਚੇ ਨੇ ਹੀ ਉਨ੍ਹਾਂ ਦਾ ਪਾਲਣ ਪੋਸ਼ਣ ਕੀਤਾ ਸੀ ।

ਕਰਣ ਔਜਲਾ ਦਾ ਵਰਕ ਫ੍ਰੰਟ
ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਕਰਣ ਔਜਲਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗੀਤਕਾਰ ਕੀਤੀ ਸੀ । ਉਹ ਗੀਤ ਲਿਖਦੇ ਹੁੰਦੇ ਸਨ । ਜਿਸ ਤੋਂ ਬਾਅਦ ਉਹ ਗਾਇਕੀ ਦੇ ਖੇਤਰ ‘ਚ ਵੀ ਨਿੱਤਰੇ ਅਤੇ ਉਨ੍ਹਾਂ ਦੀ ਲੇਖਣੀ ਦੇ ਨਾਲ-ਨਾਲ ਗਾਇਕੀ ਨੂੰ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
