ਕੌਰ ਬੀ ਆਪਣੇ ਖੇਤਾਂ ‘ਚ ਟਰੈਕਟਰ ਚਲਾ ਕੇ ਕੰਮ ਕਰਦੀ ਆਈ ਨਜ਼ਰ, ਵੀਡੀਓ ਹੋ ਰਿਹਾ ਵਾਇਰਲ
ਗਾਇਕਾ ਕੌਰ ਬੀ ਜਿੱਥੇ ਗਾਇਕੀ ਦੇ ਖੇਤਰ ‘ਚ ਸਰਗਰਮ ਹਨ ਉੱਥੇ ਹੀ ਘਰ ਦੇ ਕੰਮਾਂ ‘ਚ ਵੀ ਦਿਲਚਸਪੀ ਰੱਖਦੇ ਹਨ ਆਪਣੇ ਪਿੰਡ ਦੇ ਨਾਲ ਉਨ੍ਹਾਂ ਦਾ ਖ਼ਾਸ ਮੋਹ ਹੈ।ਉਹ ਅਕਸਰ ਆਪਣੇ ਖੇਤਾਂ ‘ਚ ਕੰਮ ਕਾਰ ਕਰਦੇ ਹੋਏ ਦਿਖਾਈ ਦਿੰਦੇ ਹਨ ।
ਕੌਰ ਬੀ ਆਪਣੇ ਖੇਤਾਂ ‘ਚ ਟਰੈਕਟਰ ਚਲਾ ਕੇ ਕੰਮ ਕਰਦੀ ਆਈ ਨਜ਼ਰ, ਵੀਡੀਓ ਹੋ ਰਿਹਾ ਵਾਇਰਲ
ਕੁੜੀਆਂ ਵੀ ਮੁੰਡਿਆਂ ਦੇ ਮੋਢੇ ਦੇ ਨਾਲ ਮੋਢਾ ਮਿਲਾ ਕੇ ਚੱਲ ਰਹੀਆਂ ਹਨ । ਹਰ ਖੇਤਰ ‘ਚ ਕੁੜੀਆਂ ਮੱਲਾਂ ਮਾਰ ਰਹੀਆਂ ਹਨ ਭਾਵੇਂ ਉਹ ਖੇਡਾਂ ਦਾ ਖੇਤਰ ਹੋਵੇ, ਪੜ੍ਹਾਈ ਦਾ ਖੇਤਰ ਹੋਵੇ,ਗਾਇਕੀ ਜਾਂ ਫਿਰ ਸਿਆਸਤ ਦਾ ਖੇਤਰ ਹੋਵੇ । ਹਰ ਖੇਤਰ ‘ਚ ਕੁੜੀਆਂ ਦਾ ਦਬਦਬਾ ਹੈ। ਗਾਇਕਾ ਕੌਰ ਬੀ (Kaur B) ਜਿੱਥੇ ਗਾਇਕੀ ਦੇ ਖੇਤਰ ‘ਚ ਸਰਗਰਮ ਹਨ ਉੱਥੇ ਹੀ ਘਰ ਦੇ ਕੰਮਾਂ ‘ਚ ਵੀ ਦਿਲਚਸਪੀ ਰੱਖਦੇ ਹਨ ਆਪਣੇ ਪਿੰਡ ਦੇ ਨਾਲ ਉਨ੍ਹਾਂ ਦਾ ਖ਼ਾਸ ਮੋਹ ਹੈ।
ਹੋਰ ਪੜ੍ਹੋ : ਅਨੰਤ ਅੰਬਾਨੀ ਤੇ ਰਾਧਿਕਾ ਦੇ ਲਈ ਰੱਖੀ ਪੂਜਾ ‘ਚ ਨੀਤਾ ਅੰਬਾਨੀ ਨੇ ਪਹਿਨਿਆ ਸੋਨੇ ਦਾ ਬਲਾਊਜ਼, ਵੇਖੋ ਤਸਵੀਰਾਂ
ਉਹ ਅਕਸਰ ਆਪਣੇ ਖੇਤਾਂ ‘ਚ ਕੰਮ ਕਾਰ ਕਰਦੇ ਹੋਏ ਦਿਖਾਈ ਦਿੰਦੇ ਹਨ ।ਹੁਣ ਕੌਰ ਬੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਕੌਰ ਬੀ ਆਪਣੇ ਖੇਤਾਂ ‘ਚ ਟ੍ਰੈਕਟਰ ਚਲਾਉਂਦੇ ਹੋਏ ਨਜ਼ਰ ਆ ਰਹੇ ਹਨ । ਉਹ ਖੇਤਾਂ ‘ਚ ਕੱਦੂ ਕਰਦੇ ਹੋਏ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਕੌਰ ਬੀ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ।
ਕੌਰ ਬੀ ਦਾ ਵਰਕ ਫ੍ਰੰਟ
ਕੌਰ ਬੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ। ਪਰ ਇੱਥੇ ਉਨ੍ਹਾਂ ਦੇ ਕੁਝ ਕੁ ਗੀਤਾਂ ਦਾ ਜ਼ਿਕਰ ਕਰਾਂਗੇ ।ਜਿਸ ‘ਚ ਬਜਟ, ਮਿੱਤਰਾਂ ਦੇ ਬੂਟ, ਕਲਾਸਮੇਟ ਸਣੇ ਕਈ ਹਿੱਟ ਗੀਤ ਸ਼ਾਮਿਲ ਹਨ । ਉਨ੍ਹਾਂ ਦੇ ਗੀਤ ਪੀਜ਼ਾ ਹੱਟ ਨੇ ਵੀ ਕਾਫੀ ਸੁਰਖੀਆਂ ਵਟੋਰੀਆਂ ਸਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
