ਕੌਰ ਬੀ ਨੇ ਆਪਣੀ ਮਾਂ ਦੇ ਨਾਲ ਵੀਡੀਓ ਕੀਤਾ ਸਾਂਝਾ, ਮਾਂ ਦੇ ਨਾਲ ਵਿਦੇਸ਼ ਬਿਤਾ ਰਹੀ ਸਮਾਂ

ਕੌਰ ਬੀ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ‘ਮਿੱਤਰਾਂ ਦੇ ਬੂਟ’, ‘ਬਜਟ’, ‘ਫੁਲਕਾਰੀ’ , ‘ਪੀਜ਼ਾ ਹੱਟ’ ਸਣੇ ਕਈ ਗੀਤ ਸਣੇ ਕਈ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ ।

Reported by: PTC Punjabi Desk | Edited by: Shaminder  |  May 08th 2023 10:10 AM |  Updated: May 08th 2023 10:13 AM

ਕੌਰ ਬੀ ਨੇ ਆਪਣੀ ਮਾਂ ਦੇ ਨਾਲ ਵੀਡੀਓ ਕੀਤਾ ਸਾਂਝਾ, ਮਾਂ ਦੇ ਨਾਲ ਵਿਦੇਸ਼ ਬਿਤਾ ਰਹੀ ਸਮਾਂ

ਕੌਰ ਬੀ (Kaur B) ਨੇ ਆਪਣੀ ਮਾਂ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੀ ਮੰਮੀ (Mother) ਦੇ ਨਾਲ ਵਿਦੇਸ਼ ‘ਚ ਨਜ਼ਰ ਆ ਰਹੀ ਹੈ ।ਇਸ ਵੀਡੀਓ ਨੂੰ ਉਸ ਦੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਇਸ ਤੋਂ ਇਲਾਵਾ ਕੌਰ ਬੀ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਵੀ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।

ਹੋਰ ਪੜ੍ਹੋ : ਕੰਠ ਕਲੇਰ ਦਾ ਜਨਮ ਦਿਨ, ਜਾਣੋ ਕਿਵੇਂ ਹਰਵਿੰਦਰ ਸਿੰਘ ਤੋਂ ਬਣੇ ਕੰਠ ਕਲੇਰ

ਜਿਸ ‘ਚ ਗਾਇਕਾ ਹਾਂਗ ਕਾਂਗ ‘ਚ ਨਜ਼ਰ ਆ ਰਹੀ ਹੈ । ਇਨਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਕੈਪਸ਼ਨ ‘ਚ ਵੀ ਲਿਖਿਆ ‘ਹਾਂਗ ਕਾਂਗ’ । ਇਸ ਤੋਂ ਇਲਾਵਾ ਗਾਇਕਾ ਨੇ ਇੱਕ ਹੋਰ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ ਉਸ ਨੇ ਲਿਖਿਆ ‘ਸੰਡੇ ਮੂਡ’ । ਯਾਨੀ ਕਿ ਕੌਰ ਬੀ ਇਨ੍ਹੀਂ ਦਿਨੀਂ ਵਿਦੇਸ਼ ‘ਚ ਆਪਣਾ ਸਮਾਂ ਬਿਤਾ ਰਹੀ ਹੈ ।  

ਕੌਰ ਬੀ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ

 ਕੌਰ ਬੀ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ‘ਮਿੱਤਰਾਂ ਦੇ ਬੂਟ’, ‘ਬਜਟ’, ‘ਫੁਲਕਾਰੀ’ , ‘ਪੀਜ਼ਾ ਹੱਟ’ ਸਣੇ ਕਈ ਹਿੱਟ ਗੀਤ ਦਿੱਤੇ ਹਨ ।

ਕੌਰ ਬੀ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਹਨ । ਉਹ ਆਪਣੀ ਪ੍ਰੋਫੈਸ਼ਨਲ ਅਤੇ ਨਿੱਜੀ ਜ਼ਿੰਦਗੀ ਬਾਰੇ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ । 

- PTC PUNJABI


Popular Posts