ਕੌਰ ਬੀ ਆਪਣੇ ਖੇਤਾਂ ‘ਚ ਚਾਹ ਦਾ ਅਨੰਦ ਲੈਂਦੀ ਆਈ ਨਜ਼ਰ, ਵੀਡੀਓ ਕੀਤਾ ਸਾਂਝਾ

ਗਾਇਕਾ ਖੇਤਾਂ ‘ਚ ਚਾਹ ਦਾ ਅਨੰਦ ਲੈਂਦੀ ਹੋਈ ਨਜ਼ਰ ਆ ਰਹੀ ਹੈ ।ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ। ਫੈਨਸ ਵੀ ਇਸ ਵੀਡੀਓ ‘ਤੇ ਪ੍ਰਤੀਕਰਮ ਦਿੰਦੇ ਹੋਏ ਨਜ਼ਰ ਆ ਰਹੇ ਹਨ ।

Written by  Shaminder   |  December 13th 2023 12:55 PM  |  Updated: December 13th 2023 12:55 PM

ਕੌਰ ਬੀ ਆਪਣੇ ਖੇਤਾਂ ‘ਚ ਚਾਹ ਦਾ ਅਨੰਦ ਲੈਂਦੀ ਆਈ ਨਜ਼ਰ, ਵੀਡੀਓ ਕੀਤਾ ਸਾਂਝਾ

ਕੌਰ ਬੀ (Kaur B)ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । ਜਿਸ ‘ਚ ਅਦਾਕਾਰਾ ਆਪਣੇ ਖੇਤਾਂ ‘ਚ ਨਜ਼ਰ ਆ ਰਹੀ ਹੈ । ਸਰੋ ਦੇ ਖੇਤਾਂ ‘ਚ ਗਾਇਕਾ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ।ਇਸ ਦੇ ਨਾਲ ਹੀ ਗਾਇਕਾ ਖੇਤਾਂ ‘ਚ ਚਾਹ ਦਾ ਅਨੰਦ ਲੈਂਦੀ ਹੋਈ ਨਜ਼ਰ ਆ ਰਹੀ ਹੈ ।ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ। ਫੈਨਸ ਵੀ ਇਸ ਵੀਡੀਓ ‘ਤੇ ਪ੍ਰਤੀਕਰਮ ਦਿੰਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਦੇ ਬੈਕਗਰਾਊਂਡ ‘ਚ ਕੌਰ ਬੀ ਦਾ ਗੀਤ ਚੱਲ ਰਿਹਾ ਹੈ । 

ਹੋਰ ਪੜ੍ਹੋ :  ਆਸਿਮ ਰਿਆਜ਼ ਦੇ ਨਾਲ ਬ੍ਰੇਕਅੱਪ ਤੋਂ ਬਾਅਦ ਹਿਮਾਂਸ਼ੀ ਖੁਰਾਣਾ ਚਾਰ ਧਾਮ ਦੀ ਯਾਤਰਾ ‘ਤੇ ਨਿਕਲੀ, ਤਸਵੀਰਾਂ ਕੀਤੀਆਂ ਸਾਂਝੀਆਂ

ਫੈਨਸ ਨੇ ਦਿੱਤੇ ਪ੍ਰਤੀਕਰਮ 

ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਪ੍ਰਤੀਕਰਮ ਦਿੱਤੇ ਜਾ ਰਹੇ ਹਨ । ਹਰ ਕੋਈ ਕੌਰ ਬੀ ਦੀ ਸਾਦਗੀ ਨੂੰ ਪਸੰਦ ਕਰ ਰਿਹਾ ਹੈ ।ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ‘ਸਭ ਤੋਂ ਸਿੰਪਲ ਤੇ ਸਭ ਤੋਂ ਪਿਆਰੀ ਸਾਡੀ ਕੌਰ ਬੀ’। ਇਸ ਤੋਂ ਇਲਾਵਾ ਇੱਕ ਹੋਰ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ‘ਓਏ ਹੋਏ ਕਯਾ ਬਾਤਾਂ ਤੁਹਾਡੀਆਂ ਕੌਰ ਬੀ ਜੀ ਇਸ ਨੂੰ ਕਹਿੰਦੇ ਸਾਦਗੀ ਆਪਣੇ ਸਰ੍ਹੋਂ ਦੇ ਖੇਤ ਵਿੱਚ ਬੈਠ ਕੇ ਚਾਹ ਪੀਂਦੀ ਪਈ।

ਇਹੀ ਸਾਦਗੀ ਆ ਕੌਰ ਬੀ ਜੀ ਬਹੁਤ ਖੂਬਸੂਰਤ’।ਇੱਕ ਹੋਰ ਨੇ ਲਿਖਿਆ ‘ਕੁੜੀ ਸੋਹਣੀ ਤੇ ਸੁਨੱਖੀ ਉੱਤੋਂ ਕਾਤਿਲ ਅਦਾਵਾਂ, ਜੀਓ ਕੌਰ ਬੀ…ਵਾਹਿਗੁਰੂ ਜੀ ਤੁਹਾਨੂੰ ਚੜ੍ਹਦੀਕਲਾ ‘ਚ ਰੱਖਣ’।    

ਕੌਰ ਬੀ ਦਾ ਵਰਕ ਫ੍ਰੰਟ 

ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਕੌਰ ਬੀ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਜਿਸ ‘ਚ ਬਜਟ, ਪੀਜ਼ਾ ਹੱਟ, ਮਿੱਤਰਾਂ ਦੇ ਬੂਟ ਸਣੇ ਕਈ ਗੀਤ ਸ਼ਾਮਿਲ ਹਨ । ਹਾਲ ਹੀ ‘ਚ ਗਾਇਕਾ ਦਾ ਗੀਤ ‘ਸ਼ਿੰਗਾਰ’ ਆਇਆ ਹੈ ਜਿਸ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network