ਕੌਰ ਬੀ ਆਪਣੇ ਖੇਤਾਂ ‘ਚ ਕਬੂਤਰਾਂ ਨਾਲ ਮਸਤੀ ਕਰਦੀ ਆਈ ਨਜ਼ਰ, ਵੇਖੋ ਵੀਡੀਓ

Written by  Shaminder   |  March 12th 2024 03:32 PM  |  Updated: March 12th 2024 03:32 PM

ਕੌਰ ਬੀ ਆਪਣੇ ਖੇਤਾਂ ‘ਚ ਕਬੂਤਰਾਂ ਨਾਲ ਮਸਤੀ ਕਰਦੀ ਆਈ ਨਜ਼ਰ, ਵੇਖੋ ਵੀਡੀਓ

ਕੌਰ ਬੀ (Kaur B) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਖੇਤਾਂ ‘ਚ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ ।ਵੀਡੀਓ (Video Viral) ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਆਪਣੇ ਖੇਤਾਂ ‘ਚ ਹਨ ਅਤੇ ਕਬੂਤਰਾਂ ਨੂੰ ਗਾਇਕਾ ਨੇ ਫੜਿਆ ਹੋਇਆ ਹੈ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।

Kaur b 5.jpg

ਹੋਰ ਪੜ੍ਹੋ : ਹਰਜੀਤ ਹਰਮਨ ਨੇ ਪੰਜਾਬੀ ਇੰਡਸਟਰੀ ਨੂੰ ਦਿੱਤੇ ਕਈ ਹਿੱਟ ਗੀਤ, ਜਾਣੋ ਗਾਇਕ ਦੇ ਸੰਗੀਤਕ ਸਫ਼ਰ ਬਾਰੇ

ਕੌਰ ਬੀ ਦਾ ਵਰਕ ਫ੍ਰੰਟ 

 ਕੌਰ ਬੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ। ਜਿਸ ‘ਚ ਬਜਟ, ਮਿੱਤਰਾਂ ਦੇ ਬੂਟ,ਪੀਜ਼ਾ ਹੱਟ, ਫੁਲਕਾਰੀ ਸਣੇ ਕਈ ਗੀਤ ਸ਼ਾਮਿਲ ਹਨ । ਸੋਸ਼ਲ ਮੀਡੀਆ ‘ਤੇ ਕੌਰ ਬੀ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੇ ਰਹਿੰਦੇ ਹਨ । ਸੋਸ਼ਲ ਮੀਡੀਆ ‘ਤੇ ਕੌਰ ਬੀ ਦੀ ਵੱਡੀ ਫੈਨ ਫਾਲੋਵਿੰਗ ਹੈ।ਕੌਰ ਬੀ ਦਾ ਅਸਲੀ ਨਾਂਅ ਬਲਜਿੰਦਰ ਕੌਰ ਹੈ, ਪਰ ਇੰਡਸਟਰੀ ‘ਚ ਉਹ ਕੌਰ ਬੀ ਦੇ ਨਾਂਅ ਨਾਲ ਮਸ਼ਹੂਰ ਹੈ। 

Kaur B 77.jpgਕੌਰ ਬੀ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੰਡਸਟਰੀ ਨੂੰ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਹਨ । ਕੌਰ ਬੀ ਦਾ ਸਬੰਧ ਪਟਿਆਲਾ ਦੇ ਨਜ਼ਦੀਕ ਪਿੰਡ ਨਵਾਂ ਗਾਓਂ ਦੇ ਨਾਲ ਹੈ । ਪਰ ਉਨ੍ਹਾਂ ਨੇ ਮੁਹਾਲੀ ‘ਚ ਵੀ ਆਪਣਾ ਘਰ ਬਣਾਇਆ ਹੋਇਆ ਹੈ ।

ਜਿਸ ਦੇ ਉਦਘਾਟਨ ‘ਤੇ ਗਾਇਕਾ ਨੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ ਸੀ । ਕੌਰ ਬੀ ਨੂੰ ਸੁਰਿੰਦਰ ਕੌਰ, ਪ੍ਰਕਾਸ਼ ਕੌਰ ਸਣੇ ਕਈ ਪੁਰਾਣੇ ਗਾਇਕਾਂ ਦੇ ਗੀਤ ਸੁਣਨਾ ਪਸੰਦ ਹੈ ਅਤੇ ਇਨ੍ਹਾਂ ਦੇ ਗੀਤਾਂ ਨੂੰ ਸੁਣ ਹੋ ਕੇ ਉਨ੍ਹਾਂ ਨੇ ਗਾਇਕੀ ਦੇ ਗੁਰ ਸਿੱਖੇ ਹਨ ।ਗਾਇਕਾ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਰਗਰਮ ਰਹਿੰਦੀ ਹੈ । ਭਾਵੇਂ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਹੋਵੇ ਜਾਂ ਫਿਰ ਪ੍ਰੋਫੈਸ਼ਨਲ ਲਾਈਫ। ਗਾਇਕਾ ਫੈਨਸ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਅਕਸਰ ਸਾਂਝੀਆਂ ਕਰਦੀ ਰਹਿੰਦੀ ਹੈ।    

 

 

 

 

 

 

 

-


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network