ਕਿਮੀ ਵਰਮਾ ਨੇ ਆਪਣੀ ਨਾਨੀ ਦੇ ਨਾਲ ਸਾਂਝੀ ਕੀਤੀ ਖੂਬਸੂਰਤ ਤਸਵੀਰ, ਫੈਨਸ ਨੂੰ ਆ ਰਹੀ ਪਸੰਦ
ਅਦਾਕਾਰਾ ਕਿਮੀ ਵਰਮਾ (Kimi Verma) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਨਾਨੀ ਜੀ ਦੇ ਨਾਲ ਤਸਵੀਰ ਸਾਂਝੀ ਕੀਤੀ ਹੈ। ਇਹ ਤਸਵੀਰ ਉਨ੍ਹਾਂ ਨੇ ਆਪਣੀ ਨਾਨੀ ਮਾਂ ਦੇ ਜਨਮ ਦਿਨ ‘ਤੇ ਬੀਤੇ ਦਿਨੀਂ ਸਾਂਝੀ ਕੀਤੀ ਸੀ । ਜਿਸ ਨੂੰ ਫੈਨਸ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਲਗਾਤਾਰ ਰਿਐਕਸ਼ਨ ਦੇ ਰਹੇ ਹਨ । ਤਸਵੀਰ ‘ਚ ਕਿਮੀ ਵਰਮਾ ਆਪਣੀਆਂ ਦੋਵਾਂ ਧੀਆਂ ਦੇ ਨਾਲ ਨਜ਼ਰ ਆ ਰਹੀ ਹੈ । ਕਿਮੀ ਵਰਮਾ ਨੇ ਲਾਕਡਾਊਨ ਦੇ ਦੌਰਾਨ ਹੀ ਦੂਜੀ ਧੀ ਨੂੰ ਜਨਮ ਦਿੱਤਾ ਸੀ ।
ਹੋਰ ਪੜ੍ਹੋ : ਫ਼ਿਲਮ ਮੇਕਰ ਫਰਾਹ ਖ਼ਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਅੰਮ੍ਰਿਤਸਰੀ ਖਾਣੇ ਦਾ ਵੀ ਮਾਣਿਆ ਅਨੰਦ
ਕਿਮੀ ਵਰਮਾ ਦਾ ਵਰਕ ਫ੍ਰੰਟ
ਕਿਮੀ ਵਰਮਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਨਸੀਬੋ ਫ਼ਿਲਮ ਦੇ ਨਾਲ ਕੀਤੀ ਸੀ । ਇਸ ਫ਼ਿਲਮ ਨੂੰ ਜਦੋਂ ਉਨ੍ਹਾਂ ਨੇ ਕੀਤਾ ਤਾਂ ਉਸ ਵੇਲੇ ਉਨ੍ਹਾਂ ਨੇ ਦਸਵੀਂ ਦੇ ਇਮਤਿਹਾਨ ਦਿੱਤੇ ਸਨ ।
ਜਿਸ ਤੋਂ ਬਾਅਦ ਉਨ੍ਹਾਂ ਨੂੰ ਕਈ ਫ਼ਿਲਮਾਂ ਆਫਰ ਹੋਈਆਂ । ਉਨ੍ਹਾਂ ਨੇ ਹਰਭਜਨ ਮਾਨ ਦੇ ਨਾਲ ਫ਼ਿਲਮ ਜੀ ਆਇਆਂ ਨੂੰ, ਅੱਜ ਦੇ ਰਾਂਝੇ, ਅਸਾਂ ਨੂੰ ਮਾਣ ਵਤਨਾਂ ਦਾ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ । ਹਲਾ ਹੀ ‘ਚ ਅਦਾਕਾਰਾ ਰਣਜੀਤ ਬਾਵਾ ਦੇ ਨਾਲ ਫ਼ਿਲਮ ਲੈਂਬਰ ਗਿੰਨੀ ‘ਚ ਨਜ਼ਰ ਆਈ ਸੀ ਅਤੇ ਜਲਦ ਹੀ ਉਹ ਫ਼ਿਲਮ ‘ਉੱਚਾ ਦਰ ਬਾਬੇ ਨਾਨਕ ਦਾ’ ‘ਚ ਨਜ਼ਰ ਆਏਗੀ।
- PTC PUNJABI