ਦੁਖਦ ਖਬਰ ! ਮਸ਼ਹੂਰ ਲੋਕ ਗਾਇਕਾ ਗੁਰਮੀਤ ਬਾਵਾ ਦੇ ਪਤੀ ਕਿਰਪਾਲ ਸਿੰਘ ਬਾਵਾ ਦਾ ਹੋਇਆ ਦਿਹਾਂਤ
Gurmmet Bawa Husband Kirpal Singh Bawa death News : ਪੰਜਾਬ ਦੀ ਮਸ਼ਹੂਰ ਲੋਕ ਗਾਇਕਾ ਗੁਰਮੀਤ ਬਾਵਾ ਦੇ ਘਰੋਂ ਹਾਲ ਹੀ 'ਚ ਦੁਖਦ ਖਬਰ ਸਾਹਮਣੇ ਆਈ। ਮਰਹੂਮ ਗਾਇਕਾ ਗੁਰਮੀਤ ਬਾਵਾ (Gurmeet Bawa) ਦੇ ਪਤੀ ਕਿਰਪਾਲ ਬਾਵਾ (Kirpal Singh Bawa ) ਦਾ ਦਿਹਾਂਤ ਹੋ ਗਿਆ ਹੈ। ਗੁਰਮੀਤ ਬਾਵਾ ਦੀ ਧੀ ਗਲੋਰੀ ਬਾਵਾ ਨੇ ਆਪਣੇ ਪਿਤਾ ਦੇ ਦਿਹਾਂਤ ਦੀ ਪੁਸ਼ਟੀ ਕੀਤੀ ਹੈ।
ਪੰਜਾਬੀ ਸਵਰਗਵਾਸੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਘਰ ਇਕ ਵਾਰ ਫਿਰ ਮਾਤਮ ਛਾ ਗਿਆ ਹੈ। ਖ਼ਬਰ ਹੈ ਕਿ ਗੁਰਮੀਤ ਬਾਵਾ ਦੇ ਪਤੀ ਕਿਰਪਾਲ ਬਾਵਾ ਦਾ ਦਿਹਾਂਤ ਹੋ ਗਿਆ ਹੈ। ਦੱਸ ਦਈਏ ਕਿ ਗੁਰਮੀਤ ਬਾਵਾ ਦੀ ਧੀ ਗਲੋਰੀ ਬਾਵਾ ਨੇ ਆਪਣੇ ਪਿਤਾ ਦੇ ਦਿਹਾਂਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੇਰੇ ਪਿਤਾ ਜੀ ਲੰਬੇ ਸਮੇਂ ਤੋਂ ਬੀਮਾਰ ਸਨ।
ਦੱਸ ਦਈਏ ਕਿ ਗੁਰਮੀਤ ਬਾਵਾ ਦਾ ਦਿਹਾਂਤ 21 ਨਵੰਬਰ 2022 'ਚ ਹੋਇਆ ਸੀ। ਉਨ੍ਹਾਂ ਦਿਹਾਂਤ ਦੇ ਨਾਲ ਗਾਇਕੀ ਦੇ ਇੱਕ ਯੁੱਗ ਦਾ ਅੰਤ ਹੋ ਗਿਆ ਸੀ। ਲੰਮੀ ਹੇਕ ਲਈ ਜਾਣੀ ਜਾਂਦੀ ਗੁਰਮੀਤ ਬਾਵਾ ਕਰੀਬ 77 ਸਾਲ ਦੀ ਉਮਰ 'ਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖਿਆ ਸੀ।
ਪੰਜਾਬੀ ਲੋਕ ਗਾਇਕੀ 'ਚ 45 ਸੈਕਿੰਡ ਦੀ ਹੇਕ ਲਾਉਣ ਦਾ ਰਿਕਾਰਡ ਉਨ੍ਹਾਂ ਨੇ ਆਪਣੇ ਨਾਮ ਕੀਤਾ ਸੀ। ਗੁਰਮੀਤ ਬਾਵਾ ਨੂੰ ਕਈ ਰਾਸ਼ਟਰੀ ਅਤੇ ਕੌਮਾਂਤਰੀ ਮਾਣ-ਸਨਮਾਨ ਮਿਲ ਚੁੱਕੇ ਸਨ। ਪੰਜਾਬੀ ਮਿਊਜ਼ਿਕ ਇੰਡਸਟਰੀ ਤੇ ਪੰਜਾਬੀ ਲੋਕ ਗੀਤਾਂ ਰਾਹੀਂ ਪੰਜਾਬੀ ਸੱਭਿਆਚਾਰ ਨੂੰ ਬੁਲੰਦੀਆਂ ਤੱਕ ਲੈ ਜਾਣ ਵਿੱਚ ਵੱਡਾ ਤੇ ਅਣਥੱਕ ਯੋਗਦਾਨ ਦੇ ਲਈ ਉਨ੍ਹਾਂ ਨੂੰ ਕਈ ਆਵਾਰਡਸ ਨਾਲ ਸਨਮਾਨਿਤ ਕੀਤਾ ਗਿਆ। ਸਾਲ 1991 ਵਿੱਚ ਗੁਰਮੀਤ ਬਾਵਾ ਨੂੰ ਪੰਜਾਬ ਸਰਕਾਰ ਵੱਲੋਂ ਸੂਬਾ ਪੁਰਸਕਾਰ, ਪੰਜਾਬ ਨਾਟਕ ਅਕਾਦਮੀ ਵੱਲੋਂ ਸੰਗੀਤ ਪੁਰਸਕਾਰ, 2002 ਵਿੱਚ ਮੱਧ ਪ੍ਰਦੇਸ਼ ਸਰਕਾਰ ਵੱਲੋਂ ਰਾਸ਼ਟਰੀ ਦੇਵੀ ਅਹਿਲਿਆ ਪੁਰਸਕਾਰ ਅਤੇ 2008 ਵਿੱਚ ਪੰਜਾਬੀ ਭਾਸ਼ਾ ਵਿਭਾਗ ਦੁਆਰਾ ਸ਼੍ਰੋਮਣੀ ਗਾਇਕਾ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
ਹੋਰ ਪੜ੍ਹੋ : ਜੈਜ਼ੀ ਬੀ ਨਵੀਂ ਐਲਬਮ 'ਉਸਤਾਦ ਜੀ ਕਿੰਗ' ਹੋਈ ਰਿਲੀਜ਼, ਗਾਇਕ ਨੇ ਆਪਣੇ ਗੁਰੂ ਕੁਲਦੀਪ ਮਾਣਕ ਨੂੰ ਦਿੱਤੀ ਸ਼ਰਧਾਂਜਲੀਦੱਸਣਯੋਗ ਹੈ ਕਿ ਸਾਲ 2019 'ਚ ਲੋਕ ਗਾਇਕਾ ਗੁਰਮੀਤ ਕੌਰ ਬਾਵਾ ਨੂੰ ਨਿਊਜ਼ੀਲੈਂਡ ਦੀ ਪਾਰਲੀਮੈਂਟ 'ਚ ਸਪੋਰਟਸ ਐਂਡ ਕਲਚਰਲ ਕਲੱਬ ਵੱਲੋਂ ਸਨਮਾਨ ਮਿਲਿਆ ਸੀ। ਗੁਰਮੀਤ ਬਾਵਾ ਨੂੰ ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼੍ਰੋਮਣੀ ਐਵਾਰਡ ਮਿਲ ਚੁੱਕਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਭਾਰਤੀ ਸੰਗੀਤ ਨਾਟਕ ਅਕਾਦਮੀ ਵੱਲੋਂ ‘ਰਾਸ਼ਟਰਪਤੀ ਪੁਰਸਕਾਰ' ਤੇ ਪੰਜਾਬ ਕਲਾ ਪ੍ਰੀਸ਼ਦ ਵੱਲੋਂ 'ਪੰਜਾਬ ਗੌਰਵ' ਪੁਰਸਕਾਰ ਵੀ ਮਿਲ ਚੁੱਕੇ ਹਨ।
-