ਫਿਲਮ 'ਕੁੜੀ ਹਰਿਆਣੇ ਵੱਲ ਦੀ' ਦਾ ਨਵਾਂ ਗੀਤ 'ਜਾਟਣੀ' ਹੋਇਆ ਰਿਲੀਜ਼, ਸੋਨਮ ਬਾਜਵਾ ਨੇ ਹਰਿਆਣਵੀ ਡਾਂਸ ਨਾਲ ਜਿੱਤਿਆ ਫੈਨਜ਼ ਦਾ ਦਿਲ

ਐਮੀ ਵਿਰਕ ਤੇ ਸੋਨਮ ਬਾਜਵਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਕੁੜੀ ਹਰਿਆਣੇ ਵੱਲ ਦੀ' ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਹਾਲ ਹੀ ਵਿੱਚ ਫਿਲਮ ਦਾ ਨਵਾਂ ਗੀਤ ਜਾਟਣੀ ਰਿਲੀਜ਼ ਕਰ ਦਿੱਤਾ ਗਿਆ ਹੈ, ਇਸ ਗੀਤ ਨੂੰ ਦਰਸ਼ਕ ਬਹੁਤ ਪਸੰਦ ਕਰ ਰਹੇ ਹਨ।

Written by  Pushp Raj   |  June 05th 2024 02:14 PM  |  Updated: June 05th 2024 02:14 PM

ਫਿਲਮ 'ਕੁੜੀ ਹਰਿਆਣੇ ਵੱਲ ਦੀ' ਦਾ ਨਵਾਂ ਗੀਤ 'ਜਾਟਣੀ' ਹੋਇਆ ਰਿਲੀਜ਼, ਸੋਨਮ ਬਾਜਵਾ ਨੇ ਹਰਿਆਣਵੀ ਡਾਂਸ ਨਾਲ ਜਿੱਤਿਆ ਫੈਨਜ਼ ਦਾ ਦਿਲ

Song Jaatni From Kudi Haryane Val Di: ਮਸ਼ਹੂਰ ਪੰਜਾਬੀ ਅਦਾਕਾਰ ਐਮੀ ਵਿਰਕ ਤੇ ਸੋਨਮ ਬਾਜਵਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਕੁੜੀ ਹਰਿਆਣੇ ਵੱਲ ਦੀ' ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਹਾਲ ਹੀ ਵਿੱਚ ਫਿਲਮ ਦਾ ਨਵਾਂ ਗੀਤ ਜਾਟਣੀ ਰਿਲੀਜ਼ ਕਰ ਦਿੱਤਾ ਗਿਆ ਹੈ, ਇਸ ਗੀਤ ਨੂੰ ਦਰਸ਼ਕ ਬਹੁਤ ਪਸੰਦ ਕਰ ਰਹੇ ਹਨ। 

ਦੱਸ ਦਈਏ ਕਿ ਐਮੀ ਵਿਰਕ ਤੇ ਸੋਨਮ ਬਾਜਵਾ ਦੋਹਾਂ ਨੇ ਆਪੋ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਉੱਤੇ ਫਿਲਮ ਦੇ ਇਸ ਨਵੇਂ ਗੀਤ ਦੀ ਝਲਕ ਸ਼ੇਅਰ ਕੀਤੀ ਹੈ। ਫਿਲਮ ਦੇ ਇਸ ਗੀਤ ਨੂੰ ਫੈਨਜ਼ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।  

ਇਸ ਗੀਤ ਬਾਰੇ ਗੱਲ ਕਰੀਏ ਤਾਂ ਇਸ ਗੀਤ ਨੂੰ ਸੋਨਮ ਬਾਜਵਾ ਤੇ ਐਮੀ ਵਿਰਕ ਉੱਤੇ ਫਿਲਮਾਇਆ ਗਿਆ ਹੈ। ਇਸ ਗੀਤ ਹਰਿਆਣਵੀ ਭਾਸ਼ਾ ਵਿੱਚ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਦੇ ਬੋਲ ਤੇ ਕੰਪੋਜੀਸ਼ਨ ਅਜੇ ਹੁੱਡਾ ਵੱਲੋਂ ਕੀਤੀ ਗਈ ਹੈ। ਇਸ ਗੀਤ ਨੂੰ ਰਾਜ ਮੰਨਵਰ ਨੇ ਆਪਣੀ ਆਵਾਜ਼ ਦਿੱਤੀ ਹੈ ਤੇ ਇਸ ਗੀਤ ਦਾ ਸੰਗੀਤ ਗੁਲਸ਼ਨ ਸ਼ਰਮਾ ਨੇ ਦਿੱਤਾ ਹੈ। ਗੀਤ ਨੂੰ ਜ਼ੀ ਐਂਟਰਟੇਨਮੈਂਟ ਕੰਪਨੀ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ। 

ਇਸ ਗੀਤ ਦੇ ਵਿੱਚ ਹਰਿਆਣਾ ਦੇ ਸੱਭਿਆਚਾਰ ਨੂੰ ਦਰਸਾਇਆ ਗਿਆ ਹੈ ਤੇ ਫੈਨਜ਼ ਨੂੰ ਸੋਨਮ ਬਾਜਵਾ ਦਾ ਹਰਿਆਣਵੀ ਸਟਾਈਲ ਕਾਫੀ ਪਸੰਦ ਆ ਰਿਹਾ ਹੈ। ਫੈਨਜ਼ ਇਸ ਗੀਤ ਨੂੰ ਕਾਫੀ ਪਸੰਦ ਕਰ ਰਹੇ ਹਨ ਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, ਹਰਿਆਣਵੀ ਗੀਤ ਵਿੱਚ ਸੋਨਮ ਬਾਜਵਾ ਦੀ ਐਨਰਜੀ ਨੈਕਸਟ ਲੈਵਲ ਹੈ। ਇੱਕ ਹੋਰ ਨੇ ਲਿਖਿਆ, 'AwesomeSonam Bajwas dance steps are absolutely perfect and energetic '

ਹੋਰ ਪੜ੍ਹੋ : ਦਿਲਜੀਤ ਦੋਸਾਂਝ ਨੇ ਆਪਣੇ ਲਾਈਵ ਕਸਰਟ ਦੌਰਾਨ ਗਾਇਆ ਫਿਲਮ ਚਮਕੀਲਾ ਦਾ ਗੀਤ, ਵੇਖੋ ਵੀਡੀਓ 

ਇਸ ਫਿਲਮ 'ਚ ਸੋਨਮ ਬਾਜਵਾ ਦੇ ਨਾਲ ਐਮੀ ਵਿਰਕ ਵੀ ਨਜ਼ਰ ਆਉਣਗੇ। ਫਿਲਮ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ ਅਤੇ ਫਿਲਮ ਨੂੰ ਹਰਿਆਣੇ ਵਿੱਚ ਹੀ ਸ਼ੂਟ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਇਹ ਫਿਲਮ ਇਸੇ ਮਹੀਨੇ 14 ਜੂਨ 2024  ਨੂੰ ਰਿਲੀਜ਼ ਹੋਵੇਗੀ।

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network