ਕੁੱਲ੍ਹੜ ਪੀਜ਼ਾ ਵਾਲੀ ਜੋੜੀ ਦੀ ਵੀਡੀਓ ਹੋਈ ਵਾਇਰਲ, ਲੋਕਾਂ ਨੇ ਕੀਤੇ ਗੰਦੇ ਕਮੈਂਟਸ
ਕੁੱਲ੍ਹੜ ਪੀਜ਼ਾ (Kulhad Pizza) ਜੋੜੀ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ‘ਚ ਦੋਵੇਂ ਜਣੇ ਇੱਕ ਦੂਜੇ ਨੂੰ ਹੋਲੀ ਦੇ ਰੰਗ ਲਗਾਉਂਦੇ ਨਜ਼ਰ ਆ ਰਹੇ ਹਨ । ਪਰ ਇਸ ਵੀਡੀਓ ‘ਤੇ ਲੋਕਾਂ ਨੇ ਗੰਦੇ ਕਮੈਂਟ ਕਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਪੁਰਾਣੀ ਵੀਡੀਓ ਨੂੰ ਲੈ ਕੇ ਟਰੋਲ ਕਰਨਾ ਸ਼ੁਰੂ ਕਰ ਦਿੱਤਾ ਹੈ।ਲੋਕਾਂ ਨੇ ਕਮੈਂਟ ਸੈਕਸ਼ਨ ‘ਚ ਗਲਤ ਤਰ੍ਹਾਂ ਦੀ ਸ਼ਬਦਾਵਲੀ ਇਸ ਜੋੜੀ ਦੇ ਲਈ ਇਸਤੇਮਾਲ ਕੀਤੀ ਹੈ। ਦਰਅਸਲ ਇਸ ਜੋੜੀ ਨੇ ਬੀਤੇ ਦਿਨ ਇਹ ਵੀਡੀਓ ਹੋਲੀ ਮੌਕੇ ਸ਼ੇਅਰ ਕੀਤਾ ਹੈ ।
ਹੋਰ ਪੜ੍ਹੋ : ਕਪਿਲ ਸ਼ਰਮਾ ਨੇ ਅੰਮ੍ਰਿਤਸਰ ਸਥਿਤ ਆਪਣੇ ਘਰ ‘ਚ ਕਰਵਾਇਆ ਮਾਤਾ ਦਾ ਜਗਰਾਤਾ
ਜਿਸ ‘ਚ ਦੋਵੇਂ ਜਣੇ ਇੱਕ ਦੂਜੇ ਨੂੰ ਰੰਗ ਲਗਾਉਂਦੇ ਹੋਏ ਨਜ਼ਰ ਆਏ ਸਨ ।ਸਹਿਜ਼ ਅਰੋੜਾ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਹੋਲੀ ਅਤੇ ਹੋਲੇ ਮਹੱਲੇ ਦੀਆਂ ਵਧਾਈਆਂ ਵੀ ਦਿੱਤੀਆਂ ਹਨ ।
ਦੱਸ ਦਈਏ ਕਿ ਸਹਿਜ ਅਰੋੜਾ (Sehaj Arora) ਅਤੇ ਗੁਰਪ੍ਰੀਤ (Gurpreet kaur) ਦਾ ਇਤਰਾਜ਼ਯੋਗ ਵੀਡੀਓ ਕੁਝ ਸਮਾਂ ਪਹਿਲਾਂ ਵਾਇਰਲ ਹੋਇਆ ਸੀ । ਇਸ ਵੀਡੀਓ ਤੋਂ ਬਾਅਦ ਇਸ ਜੋੜੀ ਦੀ ਕਾਫੀ ਕਿਰਕਿਰੀ ਹੋਈ ਸੀ ਅਤੇ ਖੂਬ ਹੰਗਾਮਾ ਵੀ ਹੋਇਆ ਸੀ ।ਇਸ ਜੋੜੀ ਨੇ ਮੀਡੀਆ ਸਾਹਮਣੇ ਆ ਕੇ ਇਸ ਵੀਡੀਓ ‘ਤੇ ਸਪੱਸ਼ਟੀਕਰਨ ਵੀ ਦਿੱਤਾ ਸੀ ।ਇਹ ਜੋੜੀ ਕੁੱਲ੍ਹੜ ਪੀਜ਼ਾ ਬਨਾਉਣ ਦੇ ਲਈ ਜਾਣੀ ਜਾਂਦੀ ਹੈ ਅਤੇ ਕਈ ਸੈਲੀਬ੍ਰੇਟੀਜ਼ ਵੀ ਇਨ੍ਹਾਂ ਦੀ ਦੁਕਾਨ ‘ਤੇ ਪਹੁੰਚੇ ਸਨ ।
ਇਸ ਜੋੜੀ ਦੇ ਘਰ ਕੁਝ ਸਮਾਂ ਪਹਿਲਾਂ ਹੀ ਪੁੱਤਰ ਨੇ ਜਨਮ ਲਿਆ ਸੀ । ਜਿਸ ਦੀਆਂ ਤਸਵੀਰਾਂ ਵੀ ਇਸ ਜੋੜੀ ਦੇ ਵੱਲੋਂ ਸਾਂਝੀਆਂ ਕੀਤੀਆਂ ਸਨ।
-