ਕੁਲਵਿੰਦਰ ਬਿੱਲਾ ਅਤੇ ਬੰਟੀ ਬੈਂਸ ਸ੍ਰੀ ਫਤਿਹਗੜ੍ਹ ਸਾਹਿਬ ਸਥਿਤ ਗੁਰਦੁਆਰਾ ਸਾਹਿਬ ‘ਚ ਹੋਏ ਨਤਮਸਤਕ,ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਯਾਦ
ਕੁਲਵਿੰਦਰ ਬਿੱਲਾ ਅਤੇ ਬੰਟੀ ਬੈਂਸ ਸ੍ਰੀ ਫਤਿਹਗੜ੍ਹ ਸਾਹਿਬ ਸਥਿਤ ਗੁਰਦੁਆਰਾ ਸਾਹਿਬ ‘ਚ ਹੋਏ ਨਤਮਸਤਕ,ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਯਾਦ
ਗੁਰੁ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦੇ ਦਿਨ ਚੱਲ ਰਹੇ ਹਨ । ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਗੁਰੁ ਘਰਾਂ ‘ਚ ਨਤਮਸਤਕ ਹੋ ਕੇ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰ ਰਹੇ ਹਨ । ਪੰਜਾਬੀ ਇੰਡਸਟਰੀ ਦੇ ਪ੍ਰਸਿੱਧ ਗਾਇਕ ਅਤੇ ਅਦਾਕਾਰ ਕੁਲਵਿੰਦਰ ਬਿੱਲਾ (Kulwinder Billa) ਤੇ ਮਸ਼ਹੂਰ ਗੀਤਕਾਰ ਬੰਟੀ ਬੈਂਸ ਵੀ ਸ੍ਰੀ ਫਤਿਹਗੜ੍ਹ ਦੀ ਧਰਤੀ ‘ਤੇ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਸਿਜਦਾ ਕਰਨ ਦੇ ਲਈ ਪਹੁੰਚੇ ਹਨ । ਜਿਸ ਦੀਆਂ ਤਸਵੀਰਾਂ ਗਾਇਕ ਕੁਲਵਿੰਦਰ ਬਿੱਲਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਸਟੋਰੀ ‘ਚ ਸਾਂਝੀਆਂ ਕੀਤੀਆਂ ਹਨ । ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਦੋਵਾਂ ਨੇ ਜਿੱਥੇ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਿਆ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕੀਤਾ ।
/ptc-punjabi/media/media_files/SfOS2bw9oJQbgX9q2tjS.jpg)
ਹੋਰ ਪੜ੍ਹੋ : ਸੁਨੰਦਾ ਸ਼ਰਮਾ ਨੇ ਸੜਕ ‘ਤੇ ਕੀਤੀ ਖੂਬ ਮਸਤੀ, ਵੀਡੀਓ ਸੋਸ਼ਲ ਮੀਡੀਆ ‘ਤੇ ਹੋਇਆ ਵਾਇਰਲ
ਬੰਟੀ ਬੈਂਸ ਅਤੇ ਕੁਲਵਿੰਦਰ ਬਿੱਲਾ ਨੇ ਲੰਗਰ ਛਕਿਆ ਇਸ ਮੌਕੇ ਬੰਟੀ ਬੈਂਸ ਅਤੇ ਕੁਲਵਿੰਦਰ ਬਿੱਲਾ ਨੇ ਚਾਹ ਦੇ ਲੰਗਰ ਦਾ ਵੀ ਅਨੰਦ ਮਾਣਿਆ । ਇਸ ਮੌਕੇ ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ ‘ਤੇ ਆਉਣ ਵਾਲੀਆਂ ਸੰਗਤਾਂ ਦੇ ਲਈ ਲੰਗਰ ਦਾ ਇੰਤਜ਼ਾਮ ਵੀ ਕੀਤਾ ਜਾ ਰਿਹਾ ਹੈ ਅਤੇ ਸੇਵਾ ‘ਚ ਸੰਗਤਾਂ ਦਿਨ ਰਾਤ ਜੁਟੀਆਂ ਹੋਈਆਂ ਹਨ । ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਾਂਝੀਆਂ ਕੀਤੀਆਂ ਹਨ ।
/ptc-punjabi/media/media_files/beL3UkzHQbMeiAHHCqki.jpg)
ਕੁਲਵਿੰਦਰ ਬਿੱਲਾ ਦਾ ਵਰਕ ਫ੍ਰੰਟ ਕੁਲਵਿੰਦਰ ਬਿੱਲਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ।ਜਿਸ ‘ਚ ਟਾਈਮ ਟੇਬਲ, ਹੱਸਦੇ ਈ ਰਹਿੰਦੇ ਹਾਂ, ਮੇਰੇ ਨਾਲ ਰਹਿੰਦਾ ਏ ਪੰਜਾਬ, ਟਿੱਚ ਬਟਨ ਸਣੇ ਕਈ ਹਿੱਟ ਗੀਤ ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ‘ਚ ਸ਼ਾਮਿਲ ਹਨ ।
ਕੁਲਵਿੰਦਰ ਬਿੱਲਾ ਦੀ ਨਿੱਜੀ ਜ਼ਿੰਦਗੀ ਕੁਲਵਿੰਦਰ ਬਿੱਲਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਘਰ ਕੁਝ ਦਿਨ ਪਹਿਲਾਂ ਹੀ ਪੁੱਤਰ ਦਾ ਜਨਮ ਹੋਇਆ ਹੈ । ਜਿਸ ਦਾ ਨਾਮ ਉਨ੍ਹਾਂ ਨੇ ਜਿੰਦ ਸਿੰਘ ਜੱਸੜ ਰੱਖਿਆ ਹੈ । ਇਸ ਤੋਂ ਪਹਿਲਾਂ ਉਨ੍ਹਾਂ ਦੀ ਇੱਕ ਧੀ ਵੀ ਹੈ । ਜਿਸ ਦਾ ਨਾਮ ਸਾਂਝ ਹੈ। ਸੋਸ਼ਲ ਮੀਡੀਆ ‘ਤੇ ਗਾਇਕ ਨੇ ਆਪਣੇ ਪੁੱਤਰ ਦੇ ਨਾਲ ਇੱਕ ਤਸਵੀਰ ਵੀ ਸਾਂਝੀ ਕੀਤੀ ਸੀ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰੇ ਅਤੇ ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਨਜ਼ਰ ਆਏ ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
