ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨੇ ਆਪਣੇ ਨਵੇਂ ਗੀਤ 'ਨਾਨਕੇ' ਦਾ ਕੀਤਾ ਐਲਾਨ

ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਕੁਲਵਿੰਦਰ ਬਿੱਲਾ ਅਕਸਰ ਆਪਣੀ ਚੰਗੀ ਗਾਇਕੀ ਤੇ ਅਦਾਕਾਰੀ ਲਈ ਜਾਣੇ ਜਾਂਦੇ ਹਨ। ਹਾਲ ਹੀ 'ਚ ਕੁਲਵਿੰਦਰ ਬਿੱਲਾ ਨੇ ਆਪਣੇ ਨਵੇਂ ਗੀਤ ਦਾ ਐਲਾਨ ਕੀਤਾ ਹੈ, ਜੋ ਕਿ ਜਲਦ ਹੀ ਰਿਲੀਜ਼ ਹੋਣ ਵਾਲੀ ਹੈ।

Reported by: PTC Punjabi Desk | Edited by: Pushp Raj  |  June 12th 2024 06:37 PM |  Updated: June 12th 2024 06:37 PM

ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨੇ ਆਪਣੇ ਨਵੇਂ ਗੀਤ 'ਨਾਨਕੇ' ਦਾ ਕੀਤਾ ਐਲਾਨ

Kulwinder Billa New Film Nanke : ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਕੁਲਵਿੰਦਰ ਬਿੱਲਾ ਅਕਸਰ ਆਪਣੀ ਚੰਗੀ ਗਾਇਕੀ ਤੇ ਅਦਾਕਾਰੀ ਲਈ ਜਾਣੇ ਜਾਂਦੇ ਹਨ। ਹਾਲ ਹੀ 'ਚ ਕੁਲਵਿੰਦਰ ਬਿੱਲਾ ਨੇ ਆਪਣੇ ਨਵੇਂ ਗੀਤ ਦਾ ਐਲਾਨ ਕੀਤਾ ਹੈ, ਜੋ ਕਿ ਜਲਦ ਹੀ ਰਿਲੀਜ਼ ਹੋਣ ਵਾਲੀ ਹੈ। 

ਦੱਸ ਦਈਏ ਕਿ ਕੁਲਵਿੰਦਰ ਬਿੱਲਾ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਸੋਸ਼ਲ ਮੀਡੀਆ ਉੱਤੇ ਗਾਇਕ ਦੀ ਲੱਖਾਂ ਦੀ ਫੈਨ ਫਾਲੋਇੰਗ ਹੈ। ਗਾਇਕ ਅਕਸਰ ਸੋਸ਼ਲ ਮੀਡੀਆ ਰਾਹੀਂ ਆਪਣੇ ਫੈਨਜ਼ ਨਾਲ ਜੁੜੇ ਰਹਿੰਦੇ ਹਨ ਤੇ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਬਾਰੇ ਅਪਡੇਟਸ ਸਾਂਝੇ ਕਰਦੇ ਹਨ। 

ਹਾਲ ਹੀ ਵਿੱਚ ਕੁਲਵਿੰਦਰ ਬਿੱਲਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਨਵੀਂ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਰਾਹੀਂ ਗਾਇਕ ਨੇ ਆਪਣੇ ਨਵੇਂ ਗੀਤ ਦਾ ਐਲਾਨ ਕੀਤਾ ਹੈ। ਗਾਇਕ ਨੇ ਪੋਸਟ  ਸਾਂਝੀ ਕਰਦਿਆਂ ਇਸ ਗੀਤ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। 

ਕੁਲਵਿੰਦਰ ਬਿੱਲਾ ਨੇ ਪੋਸਟ ਸਾਂਝੀ ਕਰਕੇ ਆਪਣੇ ਫੈਨਜ਼ ਨਾਲ ਆਪਣੇ ਨਵੇਂ ਗੀਤ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਕੁਲਵਿੰਦਰ ਬਿੱਲਾ ਨੇ ਆਪਣੇ ਗੀਤ ਦਾ ਪੋਸਟਰ ਸ਼ੇਅਰ ਕਰਦੇ ਹੋਏ ਇਸ ਬਾਰੇ ਜਾਣਕਾਰੀ ਦਿੱਤੀ ਹੈ। 

ਕੁਲਵਿੰਦਰ ਬਿੱਲਾ ਨੇ ਗੀਤ ਦਾ ਪੋਸਟਰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ' ਜਲਦ ਆ ਰਿਹਾ ਹੈ ਗੀਤ 'ਨਾਨਕੇ'। ਇਸ ਗੀਤ ਨੂੰ ਕੁਲਵਿੰਦਰ ਬਿੱਲਾ ਮਿਊਜ਼ਿਕ ਵੱਲੋਂ ਪ੍ਰੈਜੇਂਟ ਕੀਤਾ ਗਿਆ ਹੈ। 

ਇਸ ਗੀਤ ਦੇ ਬੋਲ  ਰਿੱਕੀ ਖਾਨ ਵੱਲੋਂ ਲਿਖੇ ਗਏ ਹਨ ਤੇ ਇਸ ਦਾ ਸੰਗੀਤ ਜਸ਼ਨ ਇੰਦਰ ਵੱਲੋਂ ਦਿੱਤਾ ਗਿਆ ਹੈ। ਇਸ ਗੀਤ ਨੂੰ ਖ਼ੁਦ ਕੁਲਵਿੰਦਰ ਬਿੱਲਾ ਨੇ ਗਾਇਆ ਹੈ। ਇਸ ਗੀਤ ਨੂੰ ਹੈਰੀ ਪ੍ਰੀਤ ਵੱਲੋਂ ਡਾਇਰੈਕਟ ਕੀਤਾ ਗਿਆ ਹੈ। 

ਹੋਰ ਪੜ੍ਹੋ: ਸਾਜ਼ ਨੇ ਬੇਹੱਦ ਅਨੋਖੇ ਅੰਦਾਜ਼ ਨਾਲ ਮਨਾਇਆ ਪਤਨੀ ਅਫਸਾਨਾ ਖਾਨ ਦਾ ਜਨਮਦਿਨ, ਸਿੱਧੂ ਮੂਸੇਵਾਲਾ ਨੂੰ ਵੀ ਕੀਤਾ ਯਾਦ

ਕੁਲਵਿੰਦਰ ਬਿੱਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਚੰਗੇ ਗਾਇਕ ਹੋਣ ਦੇ ਨਾਲ-ਨਾਲ ਚੰਗੇ ਅਦਾਕਾਰ ਵੀ ਹਨ। ਕੁਲਵਿੰਦਰ ਬਿੱਲਾ ਨੇ ਕਈ ਪੰਜਾਬੀ ਫਿਲਮਾਂ ਜਿਵੇਂ ਕਿ ਕਲਾਕਾਰ, ਪ੍ਰਹੁਣਾ, ਨਿਸ਼ਾਨਾ, ਟੈਲੀਵਿਜ਼ਨ ਤੇ ਚੱਲ ਜਿੰਦੀਏ ਵਰਗੀ ਕਈ ਫਿਲਮਾਂ ਵਿੱਚ ਆਪਣੀ ਅਦਾਕਾਰੀ ਨਾਲ ਫੈਨਜ਼ ਦਾ ਦਿਲ ਜਿੱਤਿਆ ਹੈ ਤੇ ਉਹ ਲਗਾਤਾਰ ਪੰਜਾਬੀ ਇੰਡਸਟਰੀ ਵਿੱਚ ਸਰਮਗਮ ਹਨ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network