ਕੁਲਵਿੰਦਰ ਬਿੱਲਾ ਨੇ ਆਪਣੀ ਬੇਬੇ ਦੇ ਨਾਲ ਸਾਂਝਾ ਕੀਤਾ ਖੂਬਸੂਰਤ ਵੀਡੀਓ, ਗਾਇਕ ਦੀ ਬੇਬੇ ਨੇ ਪਾਈ ਬੁਝਾਰਤ

ਕੁਲਵਿੰਦਰ ਬਿੱਲਾ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਹ ਅਕਸਰ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਆਪਣੀ ਬੇਬੇ ਦੇ ਨਾਲ ਸਾਂਝਾ ਕੀਤਾ ਹੈ ।

Reported by: PTC Punjabi Desk | Edited by: Shaminder  |  May 30th 2023 01:11 PM |  Updated: May 30th 2023 01:11 PM

ਕੁਲਵਿੰਦਰ ਬਿੱਲਾ ਨੇ ਆਪਣੀ ਬੇਬੇ ਦੇ ਨਾਲ ਸਾਂਝਾ ਕੀਤਾ ਖੂਬਸੂਰਤ ਵੀਡੀਓ, ਗਾਇਕ ਦੀ ਬੇਬੇ ਨੇ ਪਾਈ ਬੁਝਾਰਤ

 ਕੁਲਵਿੰਦਰ ਬਿੱਲਾ (Kulwinder Billa) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਹ ਅਕਸਰ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਆਪਣੀ ਬੇਬੇ ਦੇ ਨਾਲ ਸਾਂਝਾ ਕੀਤਾ ਹੈ । ਜਿਸ ‘ਚ ਉਨ੍ਹਾਂ ਦੀ ਬੇਬੇ ਇੱਕ ਬਾਤ ਪਾਉਂਦੀ ਹੋਈ ਨਜ਼ਰ ਆ ਰਹੀ ਹੈ ।

ਹੋਰ ਪੜ੍ਹੋ : ਦਿਲਜੀਤ ਦੋਸਾਂਝ ਦੀ ਫ਼ਿਲਮ ‘ਅਮਰ ਸਿੰਘ ਚਮਕੀਲਾ’ ਦੀ ਪਹਿਲੀ ਝਲਕ ਆਈ ਸਾਹਮਣੇ, ਦਰਸ਼ਕਾਂ ਨੂੰ ਪਸੰਦ ਆ ਰਿਹਾ ਦਿਲਜੀਤ ਦਾ ਕਿਰਦਾਰ

ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਇਸ ਬੁਝਾਰਤ ਦਾ ਜਵਾਬ ਬੁੱਝਣ ਦੇ ਲਈ ਆਪਣੇ ਫੈਨਸ ਨੂੰ ਕਿਹਾ ਹੈ । ਉਨ੍ਹਾਂ ਦੀ ਬੇਬੇ ਨੇ ਬਾਤ ਪਾਈ ‘ਬਾਤ ਪਾਵਾਂ ਬਤੋਲੀ ਪਾਵਾਂ, ਬਾਤ ਨੂੰ ਲਾਵਾਂ ਆਦਾ, ਪੁੱਤ ਪੋਤੇ ਵਿਆਹੇ ਗਏ, ਕੁਆਰਾ ਰਹਿ ਗਿਆ ਦਾਦਾ’ । ਇਸ ਬੁਝਾਰਤ ਦਾ ਦਰਸ਼ਕ ਵੀ ਜਵਾਬ ਦਿੰਦੇ ਹੋਏ ਨਜ਼ਰ ਆ ਰਹੇ ਹਨ ।

ਕੁਲਵਿੰਦਰ ਬਿੱਲਾ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ 

ਕੁਲਵਿੰਦਰ ਬਿੱਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਹਿੱਟ ਗੀਤ ਦਿੰਦੇ ਆ ਰਹੇ ਹਨ ।  ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਟਾਈਮ ਟੇਬਲ, ਮੇਰਾ ਕਾਲੇ ਰੰਗ ਦਾ ਯਾਰ, ਟਿੱਚ ਬਟਨ, ਪਲਾਜ਼ੋ, ਸੰਗਦੀ ਸੰਗਦੀ ਸਣੇ ਕਈ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ । ਗਾਇਕੀ ਦੇ ਨਾਲ-ਨਾਲ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਹੱਥ ਅਜ਼ਮਾਇਆ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕੇ ਹਨ । ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਚੱਲ ਜਿੰਦੀਏ’ ਰਿਲੀਜ਼ ਹੋਈ ਹੈ । ਇਸ ਫ਼ਿਲਮ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ । 

- PTC PUNJABI


Popular Posts