ਕੁਲਵਿੰਦਰ ਬਿੱਲਾ ਦੀ ਧੀ ਸਾਂਝ ਆਪਣੇ ਨਵ-ਜਨਮੇ ਭਰਾ ਦੇ ਨਾਲ ਆਈ ਨਜ਼ਰ, ਵੇਖੋ ਕਿਊਟ ਤਸਵੀਰ

ਕੁਲਵਿੰਦਰ ਬਿੱਲਾ ਜਿਨ੍ਹਾਂ ਦੇ ਘਰ ਬੀਤੇ ਦਿਨ ਬੇਟੇ ਨੇ ਜਨਮ ਲਿਆ ਹੈ । ਗਾਇਕ ਨੇ ਆਪਣੇ ਬੇਟੇ ਦੀ ਇੱਕ ਨਵੀਂ ਤਸਵੀਰ ਸ਼ੇਅਰ ਕੀਤੀ ਹੈ । ਜਿਸ ‘ਚ ਗਾਇਕ ਦੀ ਧੀ ਅਤੇ ਪੁੱਤਰ ਨਜ਼ਰ ਆ ਰਹੇ ਹਨ ।

Written by  Shaminder   |  November 02nd 2023 11:42 AM  |  Updated: November 02nd 2023 11:42 AM

ਕੁਲਵਿੰਦਰ ਬਿੱਲਾ ਦੀ ਧੀ ਸਾਂਝ ਆਪਣੇ ਨਵ-ਜਨਮੇ ਭਰਾ ਦੇ ਨਾਲ ਆਈ ਨਜ਼ਰ, ਵੇਖੋ ਕਿਊਟ ਤਸਵੀਰ

ਕੁਲਵਿੰਦਰ ਬਿੱਲਾ (Kulwinder Billa) ਜਿਨ੍ਹਾਂ ਦੇ ਘਰ ਬੀਤੇ ਦਿਨ ਬੇਟੇ ਨੇ ਜਨਮ ਲਿਆ ਹੈ । ਗਾਇਕ ਨੇ ਆਪਣੇ ਬੇਟੇ ਦੀ ਇੱਕ ਨਵੀਂ ਤਸਵੀਰ ਸ਼ੇਅਰ ਕੀਤੀ ਹੈ । ਜਿਸ ‘ਚ ਗਾਇਕ ਦੀ ਧੀ ਅਤੇ ਪੁੱਤਰ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਸ ਤਸਵੀਰ ਨੂੰ ਪਸੰਦ ਕੀਤਾ ਜਾ ਰਿਹਾ ਹੈ ।ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਕੁਲਵਿੰਦਰ ਬਿੱਲਾ ਦੀ ਧੀ ਆਪਣੇ ਨਵ-ਜਨਮੇ ਭਰਾ ਦੇ ਕੋਲ ਖਲੋਤੀ ਹੋਈ ਹੈ ਅਤੇ ਵੇਖ ਕੇ ਮੁਸਕਰਾ ਰਹੀ ਹੈ । ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ । 

ਹੋਰ ਪੜ੍ਹੋ :  ਬੱਬੂ ਮਾਨ ਨੂੰ ਅਖਾੜਾ ਲਗਾਉਣ ਦੀ ਪ੍ਰਸ਼ਾਸਨ ਨੇ ਨਹੀਂ ਦਿੱਤੀ ਇਜਾਜ਼ਤ, ਗਾਇਕ ਨੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਕੁਲਵਿੰਦਰ ਬਿੱਲਾ ਦਾ ਵਰਕ ਫ੍ਰੰਟ 

ਕੁਲਵਿੰਦਰ ਬਿੱਲਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਿਸ ‘ਚ ਟਾਈਮ ਟੇਬਲ,ਪਲਾਜ਼ੋ, ਹੱਸਦੇ ਈ ਰਹਿੰਦੇ ਆਂ ਸਣੇ ਕਈ ਹਿੱਟ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ ।ਕੁਲਵਿੰਦਰ ਬਿੱਲਾ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।

ਜਿਸ ਤੋਂ ਬਾਅਦ ਉਹ ਅਦਾਕਾਰੀ ਦੇ ਖੇਤਰ ‘ਚ ਵੀ ਨਿੱਤਰੇ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ ।ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਚੱਲ ਜਿੰਦੀਏ’ ਰਿਲੀਜ਼ ਹੋਈ ਸੀ । ਜਿਸ ਨੂੰ ਦਰਸ਼ਕਾਂ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।   

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network