ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਨੇ ਮਨਾਈ ਵੈਡਿੰਗ ਐਨੀਵਰਸਰੀ, ਵੀਡੀਓ ਕੀਤਾ ਸਾਂਝਾ

Written by  Shaminder   |  December 30th 2023 12:01 PM  |  Updated: December 30th 2023 12:01 PM

ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਨੇ ਮਨਾਈ ਵੈਡਿੰਗ ਐਨੀਵਰਸਰੀ, ਵੀਡੀਓ ਕੀਤਾ ਸਾਂਝਾ

ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ (Gurlej Akhtar) ਨੇ ਆਪਣੀ ਵੈਡਿੰਗ ਐਨੀਵਰਸਰੀ ਬੜੀ ਹੀ ਧੂਮਧਾਮ ਦੇ ਨਾਲ ਮਨਾਈ । ਇਸ ਦਾ ਇੱਕ ਵੀਡੀਓ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਜਿਸ ‘ਚ ਗਾਇਕ ਜੋੜੀ ਕੇਕ ਕੱਟਦੀ ਹੋਈ ਨਜ਼ਰ ਆ ਰਹੀ ਹੈ ਅਤੇ ਪੂਰਾ ਪਰਿਵਾਰ ਇਸ ਜਸ਼ਨ ‘ਚ ਸ਼ਾਮਿਲ ਹੋਇਆ ਹੈ । ਗਾਇਕਾ ਗੁਰਲੇਜ ਅਖਤਰ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ । ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਖੁਸ਼ੀਆਂ ਇਹੋ ਜਿਹੀਆਂ ਲੱਗਦੀਆਂ  ਹੁੰਦੀਆਂ ਨੇ ਪਿਆਰੇ ਪਤੀ !  

ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਦੇ ਬੇਟੇ ਦਾਨਵੀਰ ਦਾ ਅੱਜ ਹੈ ਜਨਮ ਦਿਨ, ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ

ਹੋਰ ਪੜ੍ਹੋ : ਰਾਜ ਬਰਾੜ ਦੀ ਯਾਦ ‘ਚ ਤਿੰਨ ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਜਾਣਗੇ ਭੋਗਤੁਹਾਡੇ ਲਈ ਮੇਰੇ ਪਿਆਰ ਨੂੰ ਬਿਆਨ ਕਰਨ ਲਈ ਸ਼ਬਦ ਘੱਟ ਹਨ! ਤੁਸੀਂ ਮੈਨੂੰ ਸਭ ਤੋਂ ਵਧੀਆ ਜ਼ਿੰਦਗੀ ਦਿੱਤੀ ਹੈ।ਪੂਰੀ ਦੁਨੀਆ ਵਿੱਚ ਸਭ ਤੋਂ ਵਧੀਆ ਪਤੀ ਅਤੇ ਸਭ ਤੋਂ ਵਧੀਆ ਪਿਤਾ’।ਜਿਉਂ ਗਾਇਕਾ ਗੁਰਲੇਜ ਅਖਤਰ ਨੇ ਇਸ ਵੀਡੀਓ ਨੂੰ ਸਾਂਝਾ ਕੀਤਾ ਤਾਂ ਗਾਇਕ ਜੋੜੀ ਨੂੰ ਵਧਾਈ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ । 

ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਦੇ ਬੇਟੇ ਦਾਨਵੀਰ ਦਾ ਅੱਜ ਹੈ ਜਨਮ ਦਿਨ, ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਆਈਆਂ ਸਾਹਮਣੇ

ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਦੀ ਲਵ ਸਟੋਰੀਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਦੀ ਮੁਲਾਕਾਤ ਵਿਦੇਸ਼ ‘ਚ ਇੱਕ ਸ਼ੋਅ ਪਰਫਾਰਮ ਕਰਨ ਦੇ ਦੌਰਾਨ ਹੀ ਹੋਈ ਸੀ । ਉਸ ਸਮੇਂ ਦੋਵਾਂ ਨੇ ਇੱਕ ਦੂਜੇ ਦੇ ਨਾਲ ਆਪੋ ਆਪਣੇ ਫੋਨ ਨੰਬਰ ਐਕਸਚੇਜ਼ ਕੀਤੇ ਸਨ । ਜਿਸ ਤੋਂ ਬਾਅਦ ਪੰਜਾਬ ਆ ਕੇ ਦੋਨਾਂ ਦਰਮਿਆਨ ਗੱਲਬਾਤ ਦਾ ਸਿਲਸਿਲਾ ਸ਼ੁਰੂ ਹੋਇਆ ਅਤੇ ਇਸ ਤੋਂ ਬਾਅਦ ਦੋਵਾਂ ਨੇ ਇੱਕ ਦੂਜੇ ਨੂੰ ਆਪਣਾ ਹਮਸਫ਼ਰ ਬਨਾਉਣ ਦਾ ਫੈਸਲਾ ਕਰ ਲਿਆ ਸੀ ।

ਗਾਇਕ ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ

 ਜਿਸ ਤੋਂ ਬਾਅਦ ਦੋਵਾਂ ਦੇ ਪਰਿਵਾਰਾਂ ਦੀ ਰਜ਼ਾਮੰਦੀ ਦੇ ਨਾਲ ਵਿਆਹ ਹੋ ਗਿਆ । ਹੁਣ ਇਸ ਗਾਇਕ ਜੋੜੀ ਦੇ ਦੋ ਬੱਚੇ ਹਨ ਪੁੱਤਰ ਦਾਨਵੀਰ ਤੇ ਧੀ ਹਰਗੁਨਵੀਰ ਕੌਰ। ਹਰਗੁਨਵੀਰ ਕੌਰ ਦਾ ਜਨਮ ਕੁਝ ਮਹੀਨੇ ਪਹਿਲਾਂ ਹੀ ਹੋਇਆ ਹੈ । ਜਿਸ ਦੀਆਂ ਤਸਵੀਰਾਂ ਵੀ ਗਾਇਕ ਜੋੜੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ।

-


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network