ਗਾਇਕ ਕੁਲਵਿੰਦਰ ਕੈਲੀ ਦਾ ਅੱਜ ਹੈ ਜਨਮ ਦਿਨ, ਪਤਨੀ ਗੁਰਲੇਜ ਅਖਤਰ ਨੇ ਬਰਥਡੇ ਸੈਲੀਬ੍ਰੇਸ਼ਨ ਦਾ ਵੀਡੀਓ ਕੀਤਾ ਸਾਂਝਾ

ਗਾਇਕ ਕੁਲਵਿੰਦਰ ਕੈਲੀ ਦਾ ਅੱਜ ਜਨਮ ਦਿਨ ਹੈ।

ਪਰਿਵਾਰ ਨੇ ਉਨ੍ਹਾਂ ਦੇ ਜਨਮ ਦਿਨ ਦਾ ਜਸ਼ਨ ਮਨਾਇਆ ਹੈ।

ਪਤਨੀ ਗੁਰਲੇਜ ਅਖਤਰ ਨੇ ਬਰਥਡੇ ਸੈਲੀਬ੍ਰੇਸ਼ਨ ਦਾ ਵੀਡੀਓ ਸਾਂਝਾ ਕੀਤਾ ਹੈ।

ਵੀਡੀਓ ‘ਚ ਗੁਰਲੇਜ ਅਖਤਰ ਪਤੀ ਦੇ ਜਨਮ ਦਿਨ ਦਾ ਕੇਕ ਕਟਵਾਉਂਦੀ ਨਜ਼ਰ ਆ ਰਹੀ ਹੈ।

ਸੋਸ਼ਲ ਮੀਡੀਆ 'ਤੇ ਇਹ ਵੀਡੀਓ ਪਸੰਦ ਕੀਤੀ ਜਾ ਰਹੀ ਹੈ।

ਗੁਰਲੇਜ ਅਖਤਰ ਅਤੇ ਕੁਲਵਿੰਦਰ ਕੈਲੀ ਨੇ ਲਵ ਮੈਰਿਜ ਕੀਤੀ ਸੀ।

ਦੋਵਾਂ ਦੀ ਮੁਲਾਕਾਤ ਵਿਦੇਸ਼ ‘ਚ ਇੱਕ ਸ਼ੋਅ ਦੇ ਦੌਰਾਨ ਹੋਈ ਸੀ।

ਗਾਇਕਾ ਦੇ ਘਰ ਪਹਿਲਾਂ ਪੁੱਤਰ ਦਾਨਵੀਰ ਦਾ ਜਨਮ ਹੋਇਆ ਅਤੇ ਪੁੱਤ ਦੇ ਜਨਮ ਤੋਂ ਕਈ ਸਾਲਾਂ ਬਾਅਦ ਧੀ ਦਾ ਜਨਮ ਕੁਝ ਮਹੀਨੇ ਪਹਿਲਾਂ ਹੋਇਆ ਹੈ।

ਗੁਰਲੇਜ ਅਖਤਰ ਅਤੇ ਕੁਲਵਿੰਦਰ ਕੈਲੀ ਹੈਪੀਲੀ ਮੈਰਿਡ ਲਾਈਫ ਜੀ ਰਹੇ ਹਨ।