Sidhu Moose Wala: ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਖੁਸ਼ਖਬਰੀ, ਅਪ੍ਰੈਲ ਮਹੀਨੇ ਦੇ ਪਹਿਲੇ ਹਫ਼ਤੇ 'ਚ ਰਿਲੀਜ਼ ਹੋਵੇਗਾ ਮਰਹੂਮ ਗਾਇਕ ਦਾ ਨਵਾਂ ਗੀਤ
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਅੱਜ ਵੀ ਆਪਣੇ ਗੀਤਾਂ ਰਾਹੀਂ ਆਪਣੇ ਫੈਨਜ਼ ਦੇ ਦਿਲਾਂ 'ਚ ਜਿਉਂਦੇ ਹਨ। ਗਾਇਕ ਦੇ ਫੈਨਜ਼ ਲਈ ਇੱਕ ਖੁਸ਼ਖਬਰੀ ਹੈ ਤੇ ਉਹ ਕਿ ਅਪ੍ਰੈਲ ਮਹੀਨੇ ਦੇ ਪਹਿਲੇ ਹਫ਼ਤੇ 'ਚ ਸਿੱਧੂ ਦਾ ਨਵਾਂ ਗੀਤ ਰਿਲੀਜ਼ ਹੋਣ ਵਾਲਾ ਹੈ। ਇਸ ਦੀ ਜਾਣਕਾਰੀ ਖ਼ੁਦ ਗਾਇਕ ਦੇ ਪਿਤਾ ਨੇ ਦਿੱਤੀ ਹੈ।
Sidhu Moose Wala: ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਖੁਸ਼ਖਬਰੀ, ਅਪ੍ਰੈਲ ਮਹੀਨੇ ਦੇ ਪਹਿਲੇ ਹਫ਼ਤੇ 'ਚ ਰਿਲੀਜ਼ ਹੋਵੇਗਾ ਮਰਹੂਮ ਗਾਇਕ ਦਾ ਨਵਾਂ ਗੀਤ
Sidhu Moose Wala's new song realese: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦਿਹਾਂਤ ਨੂੰ ਬੇਸ਼ਕ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ, ਪਰ ਅਜੇ ਵੀ ਗਾਇਕ ਦੇ ਫੈਨਜ਼ ਉਨ੍ਹਾਂ ਨੂੰ ਪਿਆਰ ਦਿੰਦੇ ਹਨ। ਇੱਥੋਂ ਤੱਕ ਕਿ ਵੱਡੀ ਗਿਣਤੀ ਵਿੱਚ ਫੈਨਜ਼ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਣ ਉਨ੍ਹਾਂ ਦੀ ਹਵੇਲੀ ਵੀ ਜਾਂਦੇ ਹਨ। ਸਿੱਧੂ ਮੂਸੇ ਵਾਲਾ ਦੇ ਫੈਨਜ਼ ਲਈ ਇੱਕ ਚੰਗੀ ਖ਼ਬਰ ਹੈ। ਇਹ ਚੰਗੀ ਖ਼ਬਰ ਇਹ ਹੈ ਕਿ ਜਲਦ ਹੀ ਮਰਹੂਮ ਗਾਇਕ ਦਾ ਨਵਾਂ ਗੀਤ ਰਿਲੀਜ਼ ਹੋਣ ਵਾਲਾ ਹੈ।

ਜੀ ਹਾਂ ਤੁਸੀਂ ਬਿਲਕੁਲ ਸਹੀ ਸੁਣਿਆ ਹੈ। ਸਿੱਧੂ ਦੇ ਨਵੇਂ ਗੀਤ ਬਾਰੇ ਜਾਣਕਾਰੀ ਖ਼ੁਦ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਨੇ ਦਿੱਤੀ ਹੈ। ਇੱਕ ਮੀਡੀਆ ਹਾਊਸ ਨਾਲ ਇੰਟਰਵਿਊ ਦੇ ਦੌਰਾਨ ਗਾਇਕ ਦੇ ਪਿਤਾ ਨੇ ਇਹ ਖੁਲਾਸਾ ਕੀਤਾ ਹੈ ਕਿ ਉਹ ਜਲਦ ਪੁੱਤਰ ਦਾ ਨਵਾਂ ਗੀਤ ਦਰਸ਼ਕਾਂ ਦੇ ਲਈ ਰਿਲੀਜ਼ ਕਰਨਗੇ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਇੰਟਰਵਿਊ ਵਿੱਚ ਇਹ ਵੀ ਕਿਹਾ ਕਿ ਇਹ ਗੀਤ ਕੋਈ ਲੋਕ ਗੀਤ ਨਹੀਂ ਹੋਵੇਗਾ ਤੇ ਨਾਂ ਹੀ ਇਸ ਗੀਤ ਨੂੰ ਕਿਸੇ ਕੰਸਰਟ ਵਿੱਚ ਚਲਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਹ ਬਿਲਕੁਲ ਹੀ ਨਵਾਂ ਗੀਤ ਹੈ। ਇਸ ਨੂੰ ਵੱਖ ਤੋਂ ਰਿਕਾਰਡ ਕਰਕੇ ਰੱਖਿਆ ਗਿਆ ਸੀ ਤੇ ਗੀਤ ਦੀ ਵੀਡੀਓ ਵੀ ਬਣੀ ਹੋਈ ਹੈ।

ਹੋਰ ਪੜ੍ਹੋ: Akanksha Dubey: ਦੇਰ ਰਾਤ ਅਕਾਂਸ਼ਾ ਨੂੰ ਹੋਟਲ ਪਹੁੰਚਾਉਣ ਆਏ ਮਿਸਟਰੀ ਮੈਨ ਬਾਰੇ ਹੋਇਆ ਖੁਲਾਸਾ, ਪੜ੍ਹੋ ਪੂਰੀ ਖ਼ਬਰ
ਜਿਵੇਂ ਹੀ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼ ਹੋਣ ਬਾਰੇ ਫੈਨਜ਼ ਨੂੰ ਪਤਾ ਲੱਗਾ ਤਾਂ ਉਹ ਬਹੁਤ ਖੁਸ਼ ਹੋ ਗਏ ਹਨ। ਸਿੱਧੂ ਦੇ ਫੈਨਜ਼ ਉਨ੍ਹਾਂ ਦੇ ਦਿਹਾਂਤ ਮਗਰੋਂ ਉਨ੍ਹਾਂ ਦੇ ਮਾਤਾ-ਪਿਤਾ ਦਾ ਸਮਰਥਨ ਕਰਦੇ ਹੋਏ ਨਜ਼ਰ ਆ ਰਹੇ ਹਨ। ਗਾਇਕ ਦੇ ਫੈਨਜ਼ ਉਨ੍ਹਾਂ ਦੇ ਇਸ ਨਵੇਂ ਗੀਤ ਨੂੰ ਸੁਨਣ ਲਈ ਬਹੁਤ ਉਤਸ਼ਾਹਿਤ ਹਨ ਤੇ ਬੇਸਬਰੀ ਨਾਲ ਗੀਤ ਦੇ ਰਿਲੀਜ਼ ਹੋਣ ਦੀ ਉਡੀਕ ਕਰ ਰਹੇ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
