ਸਿਰ 'ਤੇ ਦਸਤਾਰ ਸਜਾ ਕੇ ਲੋੜਵੰਦ ਲੋਕਾਂ ਦੀ ਮਦਦ ਕਰਦੇ ਨਜ਼ਰ ਆਏ ਗਾਇਕ ਮਨਕੀਰਤ ਔਲਖ, ਵੀਡੀਓ ਹੋਈ ਵਾਇਰਲ
Mankirat Aulakh helps needy people : ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਅਕਸਰ ਕਿਸੇ ਨਾਂ ਕਿਸੇ ਕਾਰਨਾਂ ਦੇ ਚੱਲਦੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ ਵਿੱਚ ਮਨਕੀਰਤ ਔਲਖ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ 'ਚ ਉਹ ਲੋੜਵੰਦ ਲੋਕਾਂ ਦੀ ਮਦਦ ਕਰਦੇ ਹੋਏ ਵਿਖਾਈ ਦੇ ਰਹੇ ਹਨ।
ਦੱਸ ਦਈਏ ਕਿ ਗਾਇਕੀ ਦੇ ਨਾਲ-ਨਾਲ ਮਨਕੀਰਤ ਔਲਖ ਗਾਇਕੀ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਸੋਸ਼ਲ ਮੀਡੀਆ ਉੱਤੇ ਆਪਣੇ ਪਰਸਨਲ ਤੇ ਪ੍ਰੋਫੈਸ਼ਨਲ ਲਈਫ ਨਾਲ ਜੁੜੇ ਅਪਡੇਟਸ ਸ਼ੇਅਰ ਕਰਦੇ ਰਹਿੰਦੇ ਹਨ।
ਹਾਲ ਹੀ 'ਚ ਮਨਕੀਰਤ ਔਲਖ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ। ਇਸ ਵੀਡੀਓ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਮਨਕੀਰਤ ਔਲਖ ਨੇ ਸਿਰ ਉੱਤੇ ਲਾਲ ਰੰਗ ਦੀ ਦਸਤਾਰ ਸਜਾਈ ਹੋਈ ਹੈ। ਇਸ ਦੇ ਨਾਲ ਹੀ ਉਹ ਲੋੜਵੰਦ ਲੋਕਾਂ ਨੂੰ ਉਨ੍ਹਾਂ ਦੀ ਜ਼ਰੂਰਤ ਦੀਆਂ ਚੀਜ਼ਾਂ ਵੰਡਦੇ ਹੋਏ ਨਜ਼ਰ ਆ ਰਹੇ ਹਨ। ਤੁਸੀਂ ਵੇਖ ਸਕਦੇ ਹੋ ਕਿ ਗਾਇਕ ਲੋੜਵੰਦ ਬੱਚਿਆਂ ਤੇ ਔਰਤਾਂ ਨੂੰ ਚੱਪਲਾਂ ਤੇ ਸੈਂਡਲਾਂ ਵੰਡਦੇ ਹੋਏ ਨਜ਼ਰ ਆ ਰਹੇ ਹਨ।
ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਮਨਕੀਰਤ ਔਲਖ ਨੇ ਕੈਪਸ਼ਨ ਵਿੱਚ ਲਿਖਿਆ, ' ਜਿਸ ਦੇ ਕਰਮਾਂ ਵਿੱਚ ਹੁੰਦਾ ਨਹੀਂ ਓਹ ਸਭ ਦੇ, ਜਿਦਾਂ ਦਾ ਤੈਨੂੰ ਯਾਰ ਮਿਲਿਆ। '
ਹੋਰ ਪੜ੍ਹੋ : ਅਨੰਤ ਅੰਬਾਨੀ ਤੇ ਰਾਧਿਕਾ ਮਰਚੈਂਟ ਦੇ ਵਿਆਹ 'ਚ ਪਰਫਾਰਮ ਕਰਨਗੇ ਕਰਨ ਔਜਲਾ ਤੇ ਰੈਪਰ ਬਾਦਸ਼ਾਹ
ਫੈਨਜ਼ ਗਾਇਕ ਦੀ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ ਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਵੱਡੀ ਗਿਣਤੀ ਵਿੱਚ ਫੈਨਜ਼ ਗਾਇਕ ਦੇ ਇਸ ਉਪਰਾਲੇ ਦੀ ਸ਼ਲਾਘਾ ਕਰ ਰਹੇ ਹਨ। ਕਈ ਲੋਕਾਂ ਨੇ ਲਿਖਿਆ, 'ਇਹ ਇੱਕ ਚੰਗਾ ਕੰਮ ਹੈ ਸਾਨੂੰ ਸਭ ਨੂੰ ਲੋੜਵੰਦ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ। ਇਸ ਲਈ ਆਪਣੀ ਕਮਾਈ ਚੋਂ ਦੱਸਵੰਧ ਕੱਢ ਕੇ ਕਿਸੇ ਜ਼ਰੂਰਤਮੰਦ ਦੀ ਮਦਦ ਜ਼ਰੂਰ ਕਰੋ। '
- PTC PUNJABI