ਮਨਕਿਰਤ ਔਲਖ ਨੇ ਆਪਣੇ ਪੁੱਤਰ ਦੇ ਨਾਲ ਸਾਂਝੀ ਕੀਤੀ ਖੂਬਸੂਰਤ ਵੀਡੀਓ, ਫੈਨਸ ਨੂੰ ਆ ਰਹੀ ਪਸੰਦ
ਗਾਇਕ ਮਨਕਿਰਤ ਔਲਖ ਨੇ ਆਪਣੇ ਬੇਟੇ ਦੇ ਨਾਲ ਖੂਬਸੂਰਤ ਜਿਹੀ ਵੀਡੀਓ ਸ਼ੇਅਰ ਕੀਤੀ ਹੈ । ਇਸ ਵੀਡੀਓ ‘ਚ ਗਾਇਕ ਦੇ ਨਾਲ ਪ੍ਰਾਂਜਲ ਦਹੀਆ ਨਜ਼ਰ ਆ ਰਹੀ ਹੈ ।
ਮਨਕਿਰਤ ਔਲਖ ਨੇ ਆਪਣੇ ਪੁੱਤਰ ਦੇ ਨਾਲ ਸਾਂਝੀ ਕੀਤੀ ਖੂਬਸੂਰਤ ਵੀਡੀਓ, ਫੈਨਸ ਨੂੰ ਆ ਰਹੀ ਪਸੰਦ
ਗਾਇਕ ਮਨਕਿਰਤ ਔਲਖ ਨੇ ਆਪਣੇ ਬੇਟੇ ਦੇ ਨਾਲ ਖੂਬਸੂਰਤ ਜਿਹੀ ਵੀਡੀਓ ਸ਼ੇਅਰ ਕੀਤੀ ਹੈ । ਇਸ ਵੀਡੀਓ ‘ਚ ਗਾਇਕ ਦੇ ਨਾਲ ਪ੍ਰਾਂਜਲ ਦਹੀਆ ਨਜ਼ਰ ਆ ਰਹੀ ਹੈ । ਪਰ ਫੈਨਸ ਇਹ ਸਵਾਲ ਵੀ ਪੁੱਛ ਰਹੇ ਹਨ ਕਿ ਮਨਕਿਰਤ ਔਲਖ ਦੇ ਨਾਲ ਕੌਣ ਹੈ ਤਾਂ ਦੱਸ ਦਈਏ ਕਿ ਇਸ ਵੀਡੀਓ ‘ਚ ਮਨਕਿਰਤ ਔਲਖ ਦੇ ਨਾਲ ਦਿਖਾਈ ਦੇ ਰਹੀ ਅਦਾਕਾਰਾ ਪ੍ਰਾਂਜਲ ਦਹੀਆ ਹੈ । ਜੋ ਕਿ ਇੱਕ ਪ੍ਰਸਿੱਧ ਮਾਡਲ ਹੈ । ਹੋ ਸਕਦਾ ਹੈ ਕਿ ਮਨਕਿਰਤ ਔਲਖ ਦੇ ਨਾਲ ਅਗਲੇ ਗੀਤ ‘ਚ ਪ੍ਰਾਂਜਲ ਦਿਖਾਈ ਦੇਵੇ। ਮਨਕਿਰਤ ਔਲਖ ਅਕਸਰ ਆਪਣੇ ਪੁੱਤਰ ਦੇ ਨਾਲ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ ।

ਹੋਰ ਪੜ੍ਹੋ : ਸੋਨਮ ਕਪੂਰ ਨੇ ਯੂਟਿਊਬਰ ਨੂੰ ਗਲਤ ਟਿੱਪਣੀ ਕਰਨ ‘ਤੇ ਭੇਜਿਆ ਕਾਨੂੰਨੀ ਨੋਟਿਸ, ਸੋਸ਼ਲ ਮੀਡੀਆ ‘ਤੇ ਟ੍ਰੋਲ ਹੋ ਰਹੀ ਅਦਾਕਾਰਾ
ਜਲਦ ਹੀ ਫ਼ਿਲਮ ‘ਚ ਵੀ ਆਉਣਗੇ ਨਜ਼ਰ
ਮਨਕਿਰਤ ਔਲਖ ਜਲਦ ਹੀ ‘ਬ੍ਰਾਊਨ ਬੁਆਏਜ਼’ ਟਾਈਟਲ ਹੇਠ ਆਉਣ ਵਾਲੀ ਫ਼ਿਲਮ ‘ਚ ਵੀ ਦਿਖਾਈ ਦੇਣਗੇ । ਇਸ ਫ਼ਿਲਮ ਦੇ ਸ਼ੂਟ ਦੀਆਂ ਕੁਝ ਤਸਵੀਰਾਂ ਵੀ ਗਾਇਕ ਨੇ ਸ਼ੇਅਰ ਕੀਤੀਆਂ ਸਨ ।

ਗਾਇਕੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਮਨਕਿਰਤ ਭਲਵਾਨੀ ਕਰਦੇ ਸਨ ਅਤੇ ਉਨ੍ਹਾਂ ਦੇ ਦਾਦਾ ਜੀ ਨੇ ਉਨ੍ਹਾਂ ਨੂੰ ਗਾਇਕੀ ਦੇ ਖੇਤਰ ‘ਚ ਆਉਣ ਦੇ ਲਈ ਪ੍ਰੇਰਿਤ ਕੀਤਾ ਸੀ । ਜਿਸ ਤੋਂ ਬਾਅਦ ਉਹ ਗਾਇਕੀ ਦੇ ਖੇਤਰ ‘ਚ ਆਏ ਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
