ਮਨਕਿਰਤ ਔਲਖ ਨੇ ਆਪਣੀਆਂ ਜੁੜਵਾ ਧੀਆਂ ਦਾ ਕਿਊਟ ਵੀਡੀਓ ਕੀਤਾ ਸਾਂਝਾ
ਮਨਕਿਰਤ ਔਲਖ ਆਪਣੀਆਂ ਧੀਆਂ ਦੇ ਨਾਲ ਲਾਡ ਲਡਾਉਂਦੇ ਹੋਏ ਨਜ਼ਰ ਆਉਂਦੇ ਹਨ । ਉਹ ਲਗਾਤਾਰ ਆਪਣੀਆਂ ਨਵ-ਜਨਮੀਆਂ ਧੀਆਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕਰ ਰਹੇ ਹਨ।
ਮਨਕਿਰਤ ਔਲਖ ਨੇ ਆਪਣੀਆਂ ਜੁੜਵਾ ਧੀਆਂ ਦਾ ਕਿਊਟ ਵੀਡੀਓ ਕੀਤਾ ਸਾਂਝਾ
ਮਨਕਿਰਤ ਔਲਖ (Mankirt Aulakh) ਦੇ ਘਰ ਬੀਤੇ ਦਿਨ ਜੁੜਵਾ ਧੀਆਂ ਦਾ ਜਨਮ ਹੋਇਆ ਹੈ। ਜਿਸ ਤੋਂ ਬਾਅਦ ਉਨ੍ਹਾਂ ਦੇ ਘਰ ‘ਚ ਜਸ਼ਨ ਦਾ ਮਹੌਲ ਹੈ। ਉੱਥੇ ਹੀ ਗਾਇਕ ਨੇ ਬੀਤੇ ਦਿਨ ਧੀਆਂ ਨੂੰ ਹਸਪਤਾਲ ਤੋਂ ਘਰ ਲਿਆਂਦਾ ਅਤੇ ਗ੍ਰੈਂਡ ਵੈਲਕਮ ਧੀਆਂ ਦਾ ਕੀਤਾ ਸੀ। ਜਿਸ ਤੋਂ ਬਾਅਦ ਬੀਤੇ ਦਿਨ ਵੀ ਉਹ ਆਪਣੀ ਝੋਲੀ ‘ਚ ਧੀ ਨੂੰ ਲਏ ਹੋਏ ਨਜ਼ਰ ਆਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੇ ਇੱਕ ਹੋਰ ਵੀਡੀਓ ਸਾਂਝਾ ਕੀਤਾ ਹੈ ।
ਹੋਰ ਪੜ੍ਹੋ : ਸਿੰਮੀ ਚਾਹਲ ਨੇ ਖੂਬਸੂਰਤ ਤਸਵੀਰਾਂ ਕੀਤੀਆਂ ਸਾਂਝੀਆਂ
ਜਿਸ ‘ਚ ਉਹਨਾਂ ਦਾ ਬੇਟਾ ਇਮਤਿਆਜ਼ ਔਲਖ ਆਪਣੀ ਭੈਣ ਨੂੰ ਆਪਣੀ ਝੋਲੀ ‘ਚ ਲੈਂਦਾ ਹੋਇਆ ਨਜ਼ਰ ਆ ਰਿਹਾ ਹੈ। ਭਰਾ ਭੈਣ ਦੇ ਇਸ ਕਿਊਟ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਆਪੋ ਆਪਣੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।
ਮਨਕਿਰਤ ਔਲਖ ਦਾ ਵਰਕ ਫ੍ਰੰਟ
ਮਨਕਿਰਤ ਔਲਖ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ।ਪਰ ਗਾਇਕੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਉਹ ਭਲਵਾਨੀ ਕਰਦੇ ਹੁੰਦੇ ਸਨ ਅਤੇ ਗਾਇਕੀ ਦੇ ਖੇਤਰ ‘ਚ ਆਉਣ ਦੇ ਲਈ ਉਨ੍ਹਾਂ ਦੇ ਦਾਦਾ ਜੀ ਨੇ ਪ੍ਰੇਰਿਤ ਕੀਤਾ ਸੀ । ਜਿਸ ਤੋਂ ਬਾਅਦ ਉਨ੍ਹਾਂ ਦੀ ਗਾਇਕੀ ਦੇ ਖੇਤਰ ‘ਚ ਵੀ ਤੂਤੀ ਬੋਲਣ ਲੱਗ ਪਈ । ਗਾਇਕੀ ਦੇ ਨਾਲ-ਨਾਲ ਮਨਕਿਰਤ ਜਲਦ ਹੀ ਅਦਾਕਾਰੀ ਕਰਦੇ ਹੋਏ ਵੀ ਨਜ਼ਰ ਆਉਣਗੇ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
