ਮਨਕਿਰਤ ਔਲਖ ਨੇ ਆਪਣੇ ਬੇਟੇ ਦੇ ਨਾਲ ਸਾਂਝਾ ਕੀਤਾ ਕਿਊਟ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
ਮਨਕਿਰਤ ਔਲਖ ਨੇ ਪੰਜਾਬੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਇਨ੍ਹਾਂ ਗੀਤਾਂ ਦੀ ਬਦੌਲਤ ਉਨ੍ਹਾਂ ਨੇ ਇੰਡਸਟਰੀ ‘ਚ ਵੱਖਰੀ ਪਛਾਣ ਬਣਾਈ ਹੈ । ਜਲਦ ਹੀ ‘ਬਰਾਊਨ ਮੁੰਡੇ’ ਨਾਂਅ ਦੇ ਟਾਈਟਲ ਹੇਠ ਆਉਣ ਵਾਲੀ ਫ਼ਿਲਮ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਕਦਮ ਰੱਖਣ ਜਾ ਰਹੇ ਹਨ ।
ਮਨਕਿਰਤ ਔਲਖ ਨੇ ਆਪਣੇ ਬੇਟੇ ਦੇ ਨਾਲ ਸਾਂਝਾ ਕੀਤਾ ਕਿਊਟ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
ਮਨਕਿਰਤ ਔਲਖ (Mankirt Aulakh) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਪੁੱਤਰ ਇਮਤਿਆਜ਼ ਦੇ ਨਾਲ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਗਾਇਕ ਨੇ ਜਿਉਂ ਹੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਤਾਂ ਪ੍ਰਸ਼ੰਸਕਾਂ ਨੇ ਵੀ ਇਸ ‘ਤੇ ਰਿਐਕਸ਼ਨ ਦੇਣੇ ਸ਼ੁਰੂ ਕਰ ਦਿੱਤੇ ।
ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿੰਡ ਮੇਲੇ ਵਰਗਾ ਮਾਹੌਲ, ਸਿੱਧੂ ਮੂਸੇਵਾਲਾ ਦੀ ਤਸਵੀਰਾਂ ਦੀਆਂ ਲੱਗੀਆਂ ਦੁਕਾਨਾਂ
ਮਨਕਿਰਤ ਅਕਸਰ ਸਾਂਝੇ ਕਰਦੇ ਹਨ ਬੇਟੇ ਦੇ ਨਾਲ ਵੀਡੀਓ
ਮਨਕਿਰਤ ਔਲਖ ਅਕਸਰ ਹੀ ਆਪਣੇ ਪੁੱਤਰ ਦੇ ਨਾਲ ਵੀਡੀਓ ਸਾਂਝੇ ਕਰਦੇ ਰਹਿੰਦੇ ਹਨ ।ਬੀਤੇ ਦਿਨੀਂ ਵੀ ਉਨ੍ਹਾਂ ਨੇ ਆਪਣੇ ਮਾਪਿਆਂ ਦੇ ਨਾਲ ਇਮਤਿਆਜ਼ ਦਾ ਇੱਕ ਵੀਡੀਓ ਸਾਂਝਾ ਕੀਤਾ ਸੀ । ਜਿਸ ‘ਚ ਇਮਤਿਆਜ਼ ਆਪਣੇ ਦਾਦਾ ਦਾਦੀ ਦੇ ਨਾਲ ਖੇਡਦਾ ਹੋਇਆ ਦਿਖਾਈ ਦਿੱਤਾ ਸੀ ।

ਮਨਕਿਰਤ ਔਲਖ ਦਾ ਵਰਕ ਫਰੰਟ
ਮਨਕਿਰਤ ਔਲਖ ਨੇ ਪੰਜਾਬੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਇਨ੍ਹਾਂ ਗੀਤਾਂ ਦੀ ਬਦੌਲਤ ਉਨ੍ਹਾਂ ਨੇ ਇੰਡਸਟਰੀ ‘ਚ ਵੱਖਰੀ ਪਛਾਣ ਬਣਾਈ ਹੈ । ਜਲਦ ਹੀ ‘ਬਰਾਊਨ ਮੁੰਡੇ’ ਨਾਂਅ ਦੇ ਟਾਈਟਲ ਹੇਠ ਆਉਣ ਵਾਲੀ ਫ਼ਿਲਮ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਕਦਮ ਰੱਖਣ ਜਾ ਰਹੇ ਹਨ । ਇਸ ਫ਼ਿਲਮ ਦੇ ਸ਼ੂਟ ਦੀਆਂ ਤਸਵੀਰਾਂ ਵੀ ਗਾਇਕ ਨੇ ਬੀਤੇ ਦਿਨੀਂ ਸਾਂਝੀਆਂ ਕੀਤੀਆਂ ਸਨ ।

ਗਾਇਕੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਮਨਕਿਰਤ ਔਲਖ ਭਲਵਾਨੀ ਕਰਦੇ ਹੁੰਦੇ ਸਨ । ਪਰ ਉਨ੍ਹਾਂ ਨੂੰ ਗਾਉਣ ਦਾ ਵੀ ਸ਼ੌਂਕ ਸੀ ਅਤੇ ਉਨ੍ਹਾਂ ਦੇ ਦਾਦਾ ਜੀ ਨੇ ਗਾਇਕੀ ਦੇ ਖੇਤਰ ‘ਚ ਆਉਣ ਦੇ ਲਈ ਪ੍ਰੇਰਿਆ । ਜਿਸ ਤੋਂ ਬਾਅਦ ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਕਦਮ ਰੱਖਿਆ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
