ਮਨਕਿਰਤ ਔਲਖ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ, ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਕੀਤਾ ਯਾਦ
ਮਨਕਿਰਤ ਔਲਖ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਏ ਨਤਮਸਤਕ, ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਕੀਤਾ ਯਾਦ
ਮਨਕਿਰਤ ਔਲਖ (Mankirt Aulakh) ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕਾਂ ਚੋਂ ਇੱਕ ਹਨ । ਸੋਸ਼ਲ ਮੀਡੀਆ ਤੇ ਉਹ ਅਕਸਰ ਆਪਣੇ ਫੈਨਸ ਦੇ ਨਾਲ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ ।ਕਿਉਂਕਿ ਇਨ੍ਹੀਂ ਦਿਨੀਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦੇ ਦਿਨ ਚੱਲ ਰਹੇ ਹਨ । ਇਸ ਮੌਕੇ ਹਰ ਕਲਾਕਾਰ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋ ਕੇ ਗੁਰੁ ਗੋਬਿੰਦ ਸਿੰਘ ਜੀ ਦੇ ਲਾਲਾਂ ਦੀ ਕੁਰਬਾਨੀ ਨੂੰ ਯਾਦ ਕਰ ਰਿਹਾ ਹੈ । ਗਾਇਕ ਮਨਕਿਰਤ ਔਲਖ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਬੇਟੇ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ ।
/ptc-punjabi/media/post_banners/8d28b9f41ca175d1ab212dd718e4a0684713cfd43bde6482d615d1bbb8448b17.webp)
ਹੋਰ ਪੜ੍ਹੋ : ਫਿੱਟਨੈਸ ਮਾਡਲ ਸੁੱਖ ਜੌਹਲ ਨੇ ਸਾਂਝਾ ਕੀਤਾ ਆਪਣਾ ਪੁਰਾਣਾ ਵੀਡੀਓ, ਜਦੋਂ ਨਸ਼ੇ ਦੇ ਹੋ ਗਏ ਸਨ ਆਦੀ
ਜਿਸ ‘ਚ ਗਾਇਕ ਆਪਣੇ ਬੇਟੇ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੁੰਦੇ ਦਿਖਾਈ ਦੇ ਰਹੇ ਹਨ । ਵੀਡੀਓ ਦੀ ਬੈਕਗਰਾਊਂਡ ‘ਚ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਦਰਸਾਉਂਦਾ ਧਾਰਮਿਕ ਗੀਤ ਚੱਲ ਰਿਹਾ ਹੈ।ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਅਣਖ ਨਾਲ ਜਿਊਣਾ ਜੇ ਪੈਂਦੇ ਮੁੱਲ ਤਾਰਨੇ,ਗੁਰੂ ਜੀ ਸਿਖਾ ਗਏ ਕਿਵੇਂ ਪੁੱਤ ਵਾਰਨੇ…!!’।ਮਨਕਿਰਤ ਔਲਖ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।
ਮਨਕਿਰਤ ਔਲਖ ਦਾ ਵਰਕ ਫ੍ਰੰਟ ਮਨਕਿਰਤ ਔਲਖ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਉਹ ਹਰਿਆਣਾ ਦੇ ਰਹਿਣ ਵਾਲੇ ਹਨ । ਗਾਇਕੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਉਹ ਭਲਵਾਨੀ ਕਰਦੇ ਹੁੰਦੇ ਸਨ । ਪਰ ਇਸ ਦੇ ਨਾਲ ਹੀ ਉਨ੍ਹਾਂ ਨੂੰ ਗਾਉਣ ਦਾ ਵੀ ਸ਼ੌਂਕ ਸੀ ਅਤੇ ਉਨ੍ਹਾਂ ਦੇ ਦਾਦਾ ਜੀ ਨੇ ਉੁਨ੍ਹਾਂ ਨੂੰ ਗਾਇਕੀ ਦੇ ਖੇਤਰ ‘ਚ ਜਾਣ ਦੇ ਲਈ ਪ੍ਰੇਰਿਆ ਅਤੇ ਮਨਕਿਰਤ ਔਲਖ ਗਾਇਕੀ ਦੇ ਖੇਤਰ ‘ਚ ਆ ਗਏ ।
/ptc-punjabi/media/post_attachments/OsPZ3GldxaR72p4EfOF2.webp)
ਹਾਲ ਹੀ ‘ਚ ਉਹ ਆਪਣੇ ਗੀਤ ‘ਕੋਕਾ’ ਨੂੰ ਲੈ ਕੇ ਚਰਚਾ ‘ਚ ਹਨ । ਇਸ ਗੀਤ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਦਰਸਾਉਂਦਾ ਗੀਤ ‘ਕੁਰਬਾਨੀ’ ਵੀ ਰਿਲੀਜ਼ ਕੀਤਾ ਹੈ। ਜਿਸ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ।ਮਨਕਿਰਤ ਔਲਖ ਜਲਦ ਹੀ ਅਦਾਕਾਰੀ ਦੇ ਖੇਤਰ ‘ਚ ਵੀ ਅਦਾਕਾਰੀ ਕਰਦੇ ਦਿਖਾਈ ਦੇਣਗੇ । ਉਹ ਦਰਸ਼ਕਾਂ ‘ਚ ਫ਼ਿਲਮ ‘ਬਰਾਊਨ ਮੁੰਡੇ’ ਵੀ ਜਲਦ ਹੀ ਹਾਜ਼ਰੀ ਲਵਾਉਣ ਜਾ ਰਹੇ ਹਨ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
