ਮਨਕਿਰਤ ਔਲਖ ਗੁਰਦੁਆਰਾ ਸਾਹਿਬ ‘ਚ ਬਰਤਨਾਂ ਦੀ ਸੇਵਾ ਕਰਦੇ ਆਏ ਨਜ਼ਰ, ਵੀਡੀਓ ਆਇਆ ਸਾਹਮਣੇ
ਮਨਕਿਰਤ ਔਲਖ ਗੁਰਦੁਆਰਾ ਸਾਹਿਬ ‘ਚ ਬਰਤਨਾਂ ਦੀ ਸੇਵਾ ਕਰਦੇ ਆਏ ਨਜ਼ਰ, ਵੀਡੀਓ ਆਇਆ ਸਾਹਮਣੇ
ਮਨਕਿਰਤ ਔਲਖ (Mankirt Aulakh)ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਗਾਇਕ ਗੁਰਦੁਆਰਾ ਸਾਹਿਬ ‘ਚ ਬਰਤਨ ਮਾਂਜਣ ਦੀ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ਨੂੰ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਮਨਕਿਰਤ ਔਲਖ ਗੁਰਦੁਆਰਾ ਸਾਹਿਬ ‘ਚ ਸੇਵਾ ਨਿਭਾ ਰਹੇ ਹਨ ।ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦੇ ਹੋਏ ਪੂਰੇ ਪੰਜਾਬ ‘ਚ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ।
/ptc-punjabi/media/media_files/iAZ8awck6DslV16TwIhb.jpg)
ਹੋਰ ਪੜ੍ਹੋ : ਦਿਲਜੀਤ ਦੋਸਾਂਝ ਨੇ ‘ਗੋਬਿੰਦ ਦੇ ਲਾਲ’ ਧਾਰਮਿਕ ਗੀਤ ਗਾ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਕੀਤਾ ਯਾਦ
ਉੱਥੇ ਹੀ ਸ੍ਰੀ ਫਤਿਹਗੜ੍ਹ ਸਾਹਿਬ ਜੀ ਦੀ ਧਰਤੀ ‘ਤੇ ‘ਨਿੱਕੀਆਂ ਜਿੰਦਾਂ ਵੱਡੇ ਸਾਕੇ’ ਕਰਨ ਵਾਲੇ ਸ਼ਹੀਦਾਂ ਨੂੰ ਵੱਡੀ ਗਿਣਤੀ ‘ਚ ਸੰਗਤਾਂ ਪਹੁੰਚ ਕੇ ਨਤਮਸਤਕ ਹੋ ਰਹੀਆਂ ਹਨ ।
ਮਨਕਿਰਤ ਔਲਖ ਨੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਗੀਤ ਵੀ ਕੀਤਾ ਰਿਲੀਜ਼ ਮਨਕਿਰਤ ਔਲਖ ਨੇ ਇਸ ਤੋਂ ਪਹਿਲਾਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਦਰਸਾਉਂਦਾ ਗੀਤ ਵੀ ਕੁਝ ਦਿਨ ਪਹਿਲਾਂ ਹੀ ਰਿਲੀਜ਼ ਕੀਤਾ ਸੀ । ਜਿਸ ‘ਚ ਉਨ੍ਹਾਂ ਨੇ ਦਸਮ ਪਾਤਸ਼ਾਹ ਦੇ ਲਾਲਾਂ ਦੇ ਵੱਲੋਂ ਦੇਸ਼, ਕੌਮ ਅਤੇ ਧਰਮ ਦੀ ਖਾਤਿਰ ਕੀਤੀ ਕੁਰਬਾਨੀ ਨੂੰ ਬਿਆਨ ਕੀਤਾ ਸੀ । ਇਸ ਤੋਂ ਪਹਿਲਾਂ ਉਹ ਆਪਣੇ ਬੇਟੇ ਦੇ ਨਾਲ ਵੀ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋਏ ਸਨ । ਮਨਕਿਰਤ ਔਲਖ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਜਲਦ ਹੀ ਉਹ ਫ਼ਿਲਮਾਂ ‘ਚ ਵੀ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ ।
/ptc-punjabi/media/post_attachments/TQf1jy0rxOtyF4a5c9rb.webp)
ਗਾਇਕੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਉਹ ਭਲਵਾਨੀ ਕਰਦੇ ਹੁੰਦੇ ਸਨ । ਪਰ ਇਸ ਦੇ ਨਾਲ-ਨਾਲ ਉਹ ਗਾਉਣ ਦਾ ਵੀ ਸ਼ੌਂਕ ਰੱਖਦੇ ਸਨ । ਇਹੀ ਸ਼ੌਂਕ ਉਨ੍ਹਾਂ ਨੂੰ ਗਾਇਕੀ ਦੇ ਖੇਤਰ ‘ਚ ਲੈ ਆਇਆ । ਮਨਕਿਰਤ ਔਲਖ ਦਾ ਸਬੰਧ ਹਰਿਆਣਾ ਦੇ ਨਾਲ ਹੈ ।ਸੋਸ਼ਲ ਮੀਡੀਆ ‘ਤੇ ਸਰਗਰਮ ਰਹਿਣ ਵਾਲੇ ਮਨਕਿਰਤ ਔਲਖ ਦਾ ਕੁਝ ਦਿਨ ਪਹਿਲਾਂ ਹੀ ‘ਕੋਕਾ’ ਰਿਲੀਜ਼ ਹੋਇਆ ਹੈ । ਜੋ ਕਿ ਟ੍ਰੈਡਿੰਗ ‘ਚ ਚੱਲ ਰਿਹਾ ਹੈ ਅਤੇ ਇਸ ਗੀਤ ‘ਚ ਉਨ੍ਹਾਂ ਦੇ ਨਾਲ ਫੀਚਰਿੰਗ ‘ਚ ਹਰਿਆਣਵੀਂ ਮਾਡਲ ਪ੍ਰਾਂਜਲ ਦਹੀਆ ਨਜ਼ਰ ਆਏ ਸਨ ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
