ਪੰਜਾਬੀ ਗਾਇਕ ਮਨਕੀਰਤ ਔਲਖ ਸਲਮਾਨ ਖ਼ਾਨ ਦੇ ਬਾਡੀਗਾਰਡ ਸ਼ੇਰਾ ਨਾਲ ਆਏ ਨਜ਼ਰ, ਵੇਖੋ ਵਾਇਰਲ ਹੋ ਰਹੀ ਤਸਵੀਰ

ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਅਕਸਰ ਕਿਸੇ ਨਾਂ ਕਿਸੇ ਕਾਰਨਾਂ ਦੇ ਚੱਲਦੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ 'ਚ ਗਾਇਕ ਦੀ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਤਸਵੀਰ ਵਿੱਚ ਮਨਕੀਰਤ ਔਲਖ ਸਲਮਾਨ ਖ਼ਾਨ ਦੇ ਬੀਡਗਾਰਡ ਸ਼ੇਰਾ ਦੇ ਨਾਲ ਨਜ਼ਰ ਆ ਰਹੇ ਹਨ।

Written by  Pushp Raj   |  June 06th 2023 12:05 PM  |  Updated: June 06th 2023 12:05 PM

ਪੰਜਾਬੀ ਗਾਇਕ ਮਨਕੀਰਤ ਔਲਖ ਸਲਮਾਨ ਖ਼ਾਨ ਦੇ ਬਾਡੀਗਾਰਡ ਸ਼ੇਰਾ ਨਾਲ ਆਏ ਨਜ਼ਰ, ਵੇਖੋ ਵਾਇਰਲ ਹੋ ਰਹੀ ਤਸਵੀਰ

Mankirt Aulakh Viral Pic : ਪੰਜਾਬੀ ਗਾਇਕ ਮਨਕੀਰਤ ਔਲਖ ਆਪਣੇ ਗੀਤਾਂ ਦੇ ਨਾਲ-ਨਾਲ ਅਕਸਰ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਚਰਚਾ ਵਿੱਚ ਰਹਿੰਦੇ ਹਨ। ਮਨਕੀਰਤ ਔਲਖ ਆਪਣੇ ਗੀਤਾਂ ਦੇ ਨਾਲ- ਨਾਲ ਆਪਣੇ ਸਟਾਈਲੀਸ਼ ਲੁੱਕ ਰਾਹੀਂ ਫੈਨਜ਼ ਦਾ ਦਿਲ ਜਿੱਤ ਲੈਂਦੇ ਹਨ। ਹਾਲ ਹੀ 'ਚ ਮਨਕੀਰਤ ਔਲਖ ਦੀ ਇੱਕ ਹੋਰ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। 

 ਮਨਕੀਰਤ ਔਲਖ ਸੋਸ਼ਲ ਮੀਡੀਆ 'ਤੇ ਬਹੁਤ ਐਕਟਿਵ ਰਹਿੰਦੇ ਹਨ। ਉਹ ਅਕਸਰ ਆਪਣੇ ਪੁੱਤਰ ਇਮਤਿਆਜ਼ ਸਿੰਘ ਔਲਖ ਨਾਲ ਸ਼ਾਨਦਾਰ ਤਸਵੀਰਾਂ ਅਤੇ ਵੀਡੀਓ ਵੀ ਸਾਂਝੇ ਕੀਤੇ ਜਾਂਦੇ ਹਨ। ਇਸ ਵਿਚਕਾਰ ਕਲਾਕਾਰ ਵੱਲੋਂ ਇੱਕ ਅਜਿਹਾ ਵੀਡੀਓ ਸ਼ੇਅਰ ਕੀਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਦੀ ਇੱਕ ਤਸਵੀਰ ਸਲਮਾਨ ਖ਼ਾਨ ਦੇ ਬਾਡੀਗਾਰਡ ਸ਼ੇਰਾ ਨਾਲ ਵੀ ਹੈ। 

ਗਾਇਕ ਮਨਕੀਰਤ ਔਲਖ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਟ  'ਤੇ ਤਸਵੀਰਾਂ ਦਾ ਵੀਡੀਓ ਸਾਂਝਾ ਕੀਤਾ ਹੈ। ਇਸ ਵਿੱਚ ਉਨ੍ਹਾਂ ਦੀ ਸਲਮਾਨ ਖ਼ਾਨ ਦੇ ਬੌਡੀਗਾਰਡ ਸ਼ੇਰਾ ਨਾਲ ਤਸਵੀਰ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਹਾਲਾਂਕਿ ਮਨਕੀਰਤ ਦੀ ਲੁੱਕ ਨੂੰ ਦੇਖ ਵੀ ਦਰਸ਼ਕ ਆਪਣੇ ਪਿਆਰ ਦੀ ਵਰਖਾ ਕਰ ਰਹੇ ਹਨ। 

ਮਨੀਕਰਤ ਔਲਖ ਵੱਲੋਂ ਸਾਂਝੀ ਕੀਤੀ ਗਈ ਇਸ ਵੀਡੀਓ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ ਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਸ ਉੱਤੇ ਕਮੈਂਟ ਕਰਦਿਆਂ ਇੱਕ ਯੂਜ਼ਰ ਨੇ ਲਿਖਿਆ, ਵਾਹਿਗੁਰੂ ਜੀ ਆਪਣਾ ਮੇਹਰ ਭਰਿਆ ਹੱਥ ਹਮੇਸ਼ਾ ਮੇਰੇ ਵੀਰੇ ਮਨਕੀਰਤ ਜੀ ਦੇ ਸਿਰ ਤੇ ਰੱਖਣ ... ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਕਿਹਾ ਵਾਹਿਗੂਰੁ ਮੇਹਰ ਕਰਿਓ... ਹਾਲਾਂਕਿ ਮਨਕੀਰਤ ਔਲਖ ਦੇ ਹੈਟਰ ਵੀ ਇਸ ਵੀਡੀਓ ਉੱਪਰ ਕਮੈਂਟ ਕਰ ਰਹੇ ਹਨ। ਇੱਕ ਹੋਰ ਯੂਜ਼ਰ ਨੇ ਕਮੈਂਟ ਕਰ ਲਿਖਿਆ, 302 ਤੇ ਪੁੱਤ ਲੱਗੂ... ਇਤਜ਼ਾਰ ਕਰ ਜਿਦੋਂ ਆਪ ਸਰਕਾਰ ਚਲ ਗਈ...। 

 ਹੋਰ ਪੜ੍ਹੋ: Shahid Kapoor:  ਬਾਲੀਵੁੱਡ ਇੰਡਸਟਰੀ ‘ਚ 20 ਸਾਲ ਪੂਰੇ ਹੋਣ ‘ਤੇ ਸ਼ਾਹਿਦ ਕਪੂਰ ਦਾ ਛਲਕਿਆ ਦਰਦ, ਅਦਾਕਾਰ ਨੇ ਸੰਘਰਸ਼ ਦੇ ਦਿਨਾਂ ਨੂੰ ਕੀਤਾ ਯਾਦ  

ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਫ਼ਿਲਮ 'ਮੈਡਲ' ਵਿੱਚ ਮਨਕੀਰਤ ਔਲਖ ਨੇ ਗੀਤ 'ਲੱਕੀ ਨੰਬਰ 7' ਨੂੰ ਆਪਣੀ ਆਵਾਜ਼ ਦਿੱਤੀ। ਜਿਸ ਨੂੰ ਦਰਸ਼ਕਾਂ ਦਾ ਭਰਮਾ ਹੁੰਗਾਰਾ ਮਿਲਿਆ। ਇਹ ਫਿਲਮ 2 ਜੂਨ ਨੂੰ ਦੁਨੀਆ ਦੇ ਸਿਨੇਮਾਘਰਾਂ 'ਚ ਰਿਲੀਜ਼ ਹੋਈ। ਜੋ ਰਿਲੀਜ਼ ਹੁੰਦੇ ਹੀ ਕਈ ਰਿਕਾਰਡ ਤੋੜ ਰਹੀ ਹੈ।  

- PTC PUNJABI


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network