ਮਨਕਿਰਤ ਔਲਖ ਦੇ ਦੋਸਤਾਂ ਦੀ ਜਾਨ ਨੂੰ ਖਤਰਾ, ਕੈਨੇਡਾ ਸਥਿਤ ਟਾਇਰਾਂ ਦੇ ਸ਼ੋਅ ਰੂਮ ‘ਚ ਕੀਤੀ ਗਈ ਫਾਈਰਿੰਗ

ਮਨਕਿਰਤ ਔਲਖ ਅਕਸਰ ਸੁਰਖੀਆਂ ‘ਚ ਰਹਿੰਦੇ ਹਨ । ਹੁਣ ਉਨ੍ਹਾਂ ਦੇ ਦੋਸਤ ਐਂਡੀ ਦੁੱਗਾ ਦੇ ਕੈਨੇਡਾ ਸਥਿਤ ਟਾਇਰਾਂ ਦੇ ਸ਼ੋਅ ਰੂਮ ‘ਚ ਫਾਈਰਿੰਗ ਦੀ ਖ਼ਬਰ ਸਾਹਮਣੇ ਆ ਰਹੀ ਹੈ ।ਮੀਡੀਆ ਰਿਪੋਰਟਸ ਮੁਤਾਬਕ ਇਹ ਵਾਰਦਾਤ ਕੈਨੇਡਾ ਦੇ ਬਰੈਂਪਟਨ ਦੇ ਪੀਲ ਇਲਾਕੇ ‘ਚ ਹੋਇਆ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ।

Reported by: PTC Punjabi Desk | Edited by: Shaminder  |  December 11th 2023 10:27 AM |  Updated: December 11th 2023 10:27 AM

ਮਨਕਿਰਤ ਔਲਖ ਦੇ ਦੋਸਤਾਂ ਦੀ ਜਾਨ ਨੂੰ ਖਤਰਾ, ਕੈਨੇਡਾ ਸਥਿਤ ਟਾਇਰਾਂ ਦੇ ਸ਼ੋਅ ਰੂਮ ‘ਚ ਕੀਤੀ ਗਈ ਫਾਈਰਿੰਗ

ਮਨਕਿਰਤ ਔਲਖ (Mankirt Aulakh)ਅਕਸਰ ਸੁਰਖੀਆਂ ‘ਚ ਰਹਿੰਦੇ ਹਨ । ਹੁਣ ਉਨ੍ਹਾਂ ਦੇ ਦੋਸਤ ਐਂਡੀ ਦੁੱਗਾ ਦੇ ਕੈਨੇਡਾ ਸਥਿਤ ਟਾਇਰਾਂ ਦੇ ਸ਼ੋਅ ਰੂਮ ‘ਚ ਫਾਈਰਿੰਗ ਦੀ ਖ਼ਬਰ ਸਾਹਮਣੇ ਆ ਰਹੀ ਹੈ ।ਮੀਡੀਆ ਰਿਪੋਰਟਸ ਮੁਤਾਬਕ ਇਹ ਵਾਰਦਾਤ ਕੈਨੇਡਾ ਦੇ ਬਰੈਂਪਟਨ ਦੇ ਪੀਲ ਇਲਾਕੇ ‘ਚ ਹੋਇਆ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ । ਇਸ ਮਾਮਲੇ ‘ਚ ਮੁਲਜ਼ਮ ਕੌਣ ਹਨ । ਇਸ ਬਾਰੇ ਖੁਲਾਸਾ ਨਹੀਂ ਹੋ ਪਾਇਆ ਹੈ।

ਹੋਰ ਪੜ੍ਹੋ :  ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦੀ ਦੂਜੀ ਵੈਡਿੰਗ ਐਨੀਵਰਸਰੀ, ਵੇਖੋ ਜੋੜੀ ਦੀਆਂ ਰੋਮਾਂਟਿਕ ਤਸਵੀਰਾਂ

ਇਸ ਮਾਮਲੇ ਦੀ ਜਾਂਚ ਪੁਲਿਸ ਕਰ ਰਹੀ ਹੈ।ਐਂਡੀ ਦੁੱਗਾ ਮਨਕੀਰਤ ਔਲਖ ਦੇ ਬਹੁਤ ਕਰੀਬ ਦੱਸਿਆ ਜਾਂਦਾ ਹੈ ਅਤੇ ਉਨ੍ਹਾਂ ਨੇ ਕਈ ਗੀਤਾਂ ‘ਚ ਵੀ ਉਸ ਦਾ ਜ਼ਿਕਰ ਕੀਤਾ ਹੈ ਅਤੇ ਕਈ ਗੀਤਾਂ ਦੇ ਫ਼ਿਲਮਾਂਕਣ ‘ਚ ਵੀ ਉਸ ਨੂੰ ਸ਼ਾਮਿਲ ਕੀਤਾ ਗਿਆ ਹੈ ।

ਸੂਤਰਾਂ ਦੇ ਹਵਾਲੇ ਦੇ ਨਾਲ ਇਹ ਖ਼ਬਰ ਵੀ ਸਾਹਮਣੇ ਆਈ ਹੈ ਕਿ ਐਂਡੀ ਦੁੱਗਾ ਬੰਬੀਹਾ ਗੈਂਗ ਦੇ ਨਿਸ਼ਾਨੇ ‘ਤਟ ਆ ਗਿਆ ਹੈ । ਬੰਬੀਹਾ ਗੈਂਗ ਦਾ ਦੋਸ਼ ਹੈ ਕਿ ਦੁੱਗਾ ਲਾਰੈਂਸ ਬਿਸ਼ਨੋਈ ਨੂੰ ਸਪੋਟ ਕਰਦਾ ਹੈ।  

ਮਨਕਿਰਤ ਔਲਖ ਨੇ ਦਿੱਤੇ ਕਈ ਹਿੱਟ ਗੀਤ

 ਮਨਕਿਰਤ ਔਲਖ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਕੁਝ ਸਮਾਂ ਪਹਿਲਾਂ ਹੀ ਉਹ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਨਾਲ ਰੁਬਰੂ ਹੋਏ ਹਨ । ਇਸ ਗੀਤ ‘ਚ ਉਨ੍ਹਾਂ ਦੇ ਨਾਲ ਹਰਿਆਣਵੀਂ ਮਾਡਲ ਪ੍ਰਾਂਜਲ ਦਹੀਆ ਵੀ ਨਜ਼ਰ ਆਈ ਸੀ ।   

 

- PTC PUNJABI


Popular Posts