ਮਨਕਿਰਤ ਔਲਖ ਦੇ ਪੁੱਤਰ ਦਾ ਅੱਜ ਹੈ ਜਨਮ ਦਿਨ, ਗਾਇਕ ਪੁੱਤਰ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਇਆ ਨਤਮਸਤਕ
ਮਨਕਿਰਤ ਔਲਖ ਦੇ ਬੇਟੇ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਗਾਇਕ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਆਪਣੇ ਪੁੱਤਰ ਦੇ ਨਾਲ ਮੱਥਾ ਟੇਕਿਆ ਅਤੇ ਗੁਰੁ ਸਾਹਿਬ ਦਾ ਆਸ਼ੀਰਵਾਦ ਲਿਆ ।ਇਸ ਦਾ ਇੱਕ ਵੀਡੀਓ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।
ਮਨਕਿਰਤ ਔਲਖ ਦੇ ਪੁੱਤਰ ਦਾ ਅੱਜ ਹੈ ਜਨਮ ਦਿਨ, ਗਾਇਕ ਪੁੱਤਰ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਇਆ ਨਤਮਸਤਕ
ਮਨਕਿਰਤ ਔਲਖ (Mankirt Aulakh) ਦੇ ਬੇਟੇ ਦਾ ਅੱਜ ਜਨਮ ਦਿਨ (Son Birthday) ਹੈ । ਇਸ ਮੌਕੇ ‘ਤੇ ਗਾਇਕ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਆਪਣੇ ਪੁੱਤਰ ਦੇ ਨਾਲ ਮੱਥਾ ਟੇਕਿਆ ਅਤੇ ਗੁਰੁ ਸਾਹਿਬ ਦਾ ਆਸ਼ੀਰਵਾਦ ਲਿਆ ।ਇਸ ਦਾ ਇੱਕ ਵੀਡੀਓ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।

ਹੋਰ ਪੜ੍ਹੋ : ਰਾਣਾ ਰਣਬੀਰ ਦੀ ਧੀ ਦਾ ਪ੍ਰੀ-ਵੈਡਿੰਗ ਫੰਕਸ਼ਨ ਹੋਏ ਸ਼ੁਰੂ, ਧੀ ਸੀਰਤ ਦੇ ਵਿਆਹ ਦੀਆਂ ਲੱਗੀਆਂ ਰੌਣਕਾਂ
ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਹੈਪੀ ਬਰਥਡੇ ਪੁੱਤ…ਮੇਰਾ ਵਾਹਿਗੁਰੂ ਹਮੇਸ਼ਾ ਅੰਗ ਸੰਗ ਰਹੇ ਮੇਰੇ ਪੁੱਤ ਦੇ’ । ਇਸ ਵੀਡੀਓ ‘ਤੇ ਗਾਇਕ ਦੇ ਫੈਨਸ ਵੱਲੋਂ ਵੀ ਉਨ੍ਹਾਂ ਦੇ ਪੁੱਤਰ ਦੇ ਜਨਮ ਦਿਨ ਦੀ ਵਧਾਈ ਦਿੱਤੀ ਹੈ ।

ਮਨਕਿਰਤ ਔਲਖ ਨੇ ਦਿੱਤੇ ਕਈ ਹਿੱਟ ਗੀਤ
ਮਨਕਿਰਤ ਔਲਖ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਜਲਦ ਹੀ ਮਨਕਿਰਤ ਔਲਖ ਫ਼ਿਲਮਾਂ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ । ‘ਬਰਾਊਨ ਮੁੰਡੇ’ ਨਾਂਅ ਦੀ ਇਸ ਫ਼ਿਲਮ ‘ਚ ਮਨਕਿਰਤ ਪਹਿਲੀ ਵਾਰ ਅਦਾਕਾਰੀ ਦੇ ਖੇਤਰ ‘ਚ ਨਿੱਤਰਨਗੇ ।

ਮਨਕਿਰਤ ਔਲਖ ਗਾਇਕੀ ਦੇ ਖੇਤਰ ‘ਚ ਆਉਣ ਤੋਂ ਪਹਿਲਾਂ ਭਲਵਾਨੀ ਕਰਦੇ ਹੁੰਦੇ ਸਨ । ਪਰ ਉਨ੍ਹਾਂ ਨੂੰ ਗਾਇਕੀ ਦਾ ਸ਼ੌਂਕ ਸੀ ਅਤੇ ਇਹੀ ਸ਼ੌਂਕ ਉਨ੍ਹਾਂ ਨੂੰ ਗਾਇਕੀ ਦੇ ਖੇਤਰ ‘ਚ ਲੈ ਆਇਆ ਸੀ । ਜਿਸ ਤੋਂ ਬਾਅਦ ਗਾਇਕੀ ਦੇ ਖੇਤਰ ‘ਚ ਉਨ੍ਹਾਂ ਨੂੰ ਸ਼ੌਹਰਤ ਮਿਲਦੀ ਗਈ ਅਤੇ ਉਹ ਕਾਮਯਾਬੀ ਦੀਆਂ ਬੁਲੰਦੀਆਂ ਨੂੰ ਛੂੰਹਦੇ ਗਏ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
