ਨਿਸ਼ਾ ਬਾਨੋ, ਨੀਰੂ ਬਾਜਵਾ, ਬਿਨੂੰ ਢਿੱਲੋਂ, ਦਰਸ਼ਨ ਔਲਖ ਸਣੇ ਕਈ ਕਲਾਕਾਰਾਂ ਨੇ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਗੁਰੁ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਮਨਾਇਆ ਜਾ ਰਿਹਾ ਹੈ । ਸੰਗਤਾਂ ਗੁਰੁ ਘਰਾਂ ‘ਚ ਨਤਮਸਤਕ ਹੋ ਕੇ ਗੁਰੁ ਘਰ ਦਾ ਆਸ਼ੀਰਵਾਦ ਲੈ ਰਹੀਆਂ ਹਨ । ਉੱਥੇ ਹੀ ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਨੇ ਸਮੂਹ ਸੰਗਤਾਂ ਨੂੰ ਗੁਰੁ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ ।

Reported by: PTC Punjabi Desk | Edited by: Shaminder  |  November 27th 2023 01:13 PM |  Updated: November 27th 2023 01:14 PM

ਨਿਸ਼ਾ ਬਾਨੋ, ਨੀਰੂ ਬਾਜਵਾ, ਬਿਨੂੰ ਢਿੱਲੋਂ, ਦਰਸ਼ਨ ਔਲਖ ਸਣੇ ਕਈ ਕਲਾਕਾਰਾਂ ਨੇ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਗੁਰੁ ਨਾਨਕ ਦੇਵ ਜੀ (Guru Nanak Dev Ji )ਦਾ ਪ੍ਰਕਾਸ਼ ਪੁਰਬ ਅੱਜ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਮਨਾਇਆ ਜਾ ਰਿਹਾ ਹੈ । ਸੰਗਤਾਂ ਗੁਰੁ ਘਰਾਂ ‘ਚ ਨਤਮਸਤਕ ਹੋ ਕੇ ਗੁਰੁ ਘਰ ਦਾ ਆਸ਼ੀਰਵਾਦ ਲੈ ਰਹੀਆਂ ਹਨ । ਉੱਥੇ ਹੀ ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਨੇ ਸਮੂਹ ਸੰਗਤਾਂ ਨੂੰ ਗੁਰੁ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ ।  ਨਿਸ਼ਾ ਬਾਨੋ ਨੇ ਵੀ ਗੁਰੁ ਨਾਨਕ ਦੇਵ ਜੀ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ ।

 

ਹੋਰ ਪੜ੍ਹੋ :  ਗੁਰਨਾਮ ਭੁੱਲਰ ਦੇ ਵਿਆਹ ਦੀ ਪੂਰੀ ਵੀਡੀਓ ਆਈ ਸਾਹਮਣੇ, ਵੇਖੋ ਵੀਡੀਓ

ਇਸ ਤੋਂ ਇਲਾਵਾ ਅਦਾਕਾਰਾ ਨੀਰੂ ਬਾਜਵਾ ਨੇ ਵੀ ਗੁਰੁ ਸਾਹਿਬ ਦੀ ਤਸਵੀਰ ਸਾਂਝੀ ਕਰਦੇ ਹੋਏ ਫੈਨਸ ਨੂੰ ਪ੍ਰਕਾਸ਼ ਗੁਰੁ ਪੁਰਬ ਦੀ ਵਧਾਈ ਦਿੱਤੀ ਹੈ ।ਅਦਾਕਾਰ ਦਰਸ਼ਨ ਔਲਖ ਨੇ ਵੀ ਪਾਕਿਸਤਾਨ ‘ਚ ਗੁਰੁ-ਪੁਰਬ ਦੇ ਮੌਕੇ ‘ਤੇ ਕੱਢੇ ਗਏ ਨਗਰ ਕੀਰਤਨ ਦਾ ਵੀਡੀਓ ਸਾਂਝਾ ਕਰਦੇ ਹੋਏ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਹੈ ।

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ‘ਗੁਰਪੂਰਬ ਦੀਆ ਸਭ ਨੂੰ ਵਧਾਈਆਂ “ਮੇਰਾ ਬਾਬਾ ਨਾਨਕ“ ਨਗਰ ਕੀਰਤਨ ਨਨਕਾਣਾ ਸਾਹਿਬ ਪਾਕਿਸਤਾਨ ਸਰਬੱਤ ਦੇ ਭਲੇ ਦੀ ਅਰਦਾਸ’।

ਅਦਾਕਾਰ ਬਿਨੂੰ ਢਿੱਲੋਂ ਨੇ ਸਾਂਝੀ ਕੀਤੀ ਪੋਸਟ 

ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ॥ 

ਆਪ ਜੀ ਨੂੰ ਅਤੇ ਆਪ ਜੀ ਦੇ ਸਾਰੇ ਪਰਿਵਾਰ ਨੂੰ "ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ" ਦੇ ਪ੍ਰਕਾਸ਼ ਪੁਰਬ ਦੀ ਲੱਖ ਲੱਖ ਵਧਾਈ ਹੋਵੇ ਜੀ !!ਪ੍ਰਮਾਤਮਾ ਆਪ ਜੀ ਨੂੰ ਸਦਾ ਚੜਦੀ ਕਲਾ ਚ' ਰੱਖੇ ਜੀ’ ! ਇਸ ਤੋਂ ਇਲਾਵਾ ਇੰਡਸਟਰੀ ਦੇ ਹੋਰ ਕਈ ਗਾਇਕਾਂ ਅਤੇ ਅਦਾਕਾਰਾਂ ਨੇ ਵੀ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ ।

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network