ਤਰਸੇਮ ਜੱਸੜ, ਗੁਰਪ੍ਰੀਤ ਘੁੱਗੀ ਸਣੇ ਕਈ ਸਿਤਾਰਿਆਂ ਨਾਲ ਸੱਜੀ ਫ਼ਿਲਮ ‘ਮਸਤਾਨੇ’ 25 ਅਗਸਤ ਨੂੰ ਹੋਣ ਜਾ ਰਹੀ ਰਿਲੀਜ਼, ‘ਸਿੱਖਾਂ ਦੇ 12 ਵੱਜ ਗਏ’ ਵਰਗੇ ਕਮੈਂਟ ਕਰਨ ਵਾਲਿਆਂ ਨੂੰ ਮਿਲੇਗਾ ਕਰਾਰਾ ਜਵਾਬ

ਤਰਸੇਮ ਜੱਸੜ,ਸਿੰਮੀ ਚਾਹਲ, ਕਰਮਜੀਤ ਅਨਮੋਲ, ਗੁਰਪ੍ਰੀਤ ਘੁੱਗੀ, ਬਨਿੰਦਰ ਬੰਨੀ ਸਣੇ ਕਈ ਸਿਤਾਰਿਆਂ ਦੇ ਨਾਲ ਸੱਜੀ ਫ਼ਿਲਮ ‘ਮਸਤਾਨੇ’ ਜਲਦ ਹੀ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ ।ਇਸ ਤੋਂ ਪਹਿਲਾਂ ਫ਼ਿਲਮ ਦੇ ਟ੍ਰੇਲਰ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

Written by  Shaminder   |  August 10th 2023 02:39 PM  |  Updated: August 10th 2023 03:29 PM

ਤਰਸੇਮ ਜੱਸੜ, ਗੁਰਪ੍ਰੀਤ ਘੁੱਗੀ ਸਣੇ ਕਈ ਸਿਤਾਰਿਆਂ ਨਾਲ ਸੱਜੀ ਫ਼ਿਲਮ ‘ਮਸਤਾਨੇ’ 25 ਅਗਸਤ ਨੂੰ ਹੋਣ ਜਾ ਰਹੀ ਰਿਲੀਜ਼, ‘ਸਿੱਖਾਂ ਦੇ 12 ਵੱਜ ਗਏ’ ਵਰਗੇ ਕਮੈਂਟ ਕਰਨ ਵਾਲਿਆਂ ਨੂੰ ਮਿਲੇਗਾ ਕਰਾਰਾ ਜਵਾਬ

ਤਰਸੇਮ ਜੱਸੜ, (Tarsem Jassar) ਸਿੰਮੀ ਚਾਹਲ, ਕਰਮਜੀਤ ਅਨਮੋਲ, ਗੁਰਪ੍ਰੀਤ ਘੁੱਗੀ, ਬਨਿੰਦਰ ਬੰਨੀ ਸਣੇ ਕਈ ਸਿਤਾਰਿਆਂ ਦੇ ਨਾਲ ਸੱਜੀ ਫ਼ਿਲਮ ‘ਮਸਤਾਨੇ’ ਜਲਦ ਹੀ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ ।ਇਸ ਤੋਂ ਪਹਿਲਾਂ ਫ਼ਿਲਮ ਦੇ ਟ੍ਰੇਲਰ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਫ਼ਿਲਮ ਦੇ ਟ੍ਰੇਲਰ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਕੀਤਾ ਗਿਆ ਹੈ।ਸ਼ਰਨ ਆਰਟ ਵੱਲੋਂ  ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਇਸ ਫ਼ਿਲਮ ‘ਚ ਸਿੱਖਾਂ ਦੀਆਂ ਕੁਰਬਾਨੀਆਂ ਅਤੇ ਉਨ੍ਹਾਂ ਦੀ ਬੇਮਿਸਾਲ ਬਹਾਦਰੀ ਨੂੰ ਵਿਖਾਇਆ ਜਾਵੇਗਾ । 

ਹੋਰ ਪੜ੍ਹੋ :  ਭਾਰਤ ਪਾਕਿਸਤਾਨ ਦੀ ਵੰਡ ਦਾ ਦਰਦ ਹੰਡਾਉਣ ਵਾਲੇ ਲੋਕਾਂ ਲਈ ਇੰਦਰਜੀਤ ਕੌਰ ਬਣੀ ਸੀ ਮਸੀਹਾ, ਜਾਣੋ ਇੰਦਰਜੀਤ ਕੌਰ ਬਾਰੇ

ਫ਼ਿਲਮ ਸੱਚੀਆਂ ਘਟਨਾਵਾਂ ਤੋਂ ਪ੍ਰੇਰਿਤ

ਫ਼ਿਲਮ ‘ਮਸਤਾਨੇ’ ਸੱਚੀਆਂ ਘਟਨਾਵਾਂ ਤੋਂ ਪ੍ਰੇਰਿਤ ਹੈ । ਫ਼ਿਲਮ ‘ਚ ਨਾਦਰ ਸ਼ਾਹ ਦੇ ਜ਼ੁਲਮਾਂ ਵਿਰੁੱਧ ਬੇਕਸੂਰ ਲੋਕਾਂ ਦੀਆਂ ਜਾਨਾਂ ਬਚਾਉਣ ਦੇ ਲਈ ਢਾਲ ਬਣੇ ਸਿੱਖਾਂ ਦੀ ਕਹਾਣੀ ਨੂੰ ਬਿਆਨ ਕੀਤਾ ਜਾਵੇਗਾ ।ਇਸ ਫ਼ਿਲਮ ਨੂੰ ਦਰਸ਼ਕ 25 ਅਗਸਤ ਨੂੰ ਸਿਨੇਮਾ ਘਰਾਂ ‘ਚ ਵੇਖ ਸਕਣਗੇ ।ਦੱਸ ਦਈਏ ਕਿ ਇਹ ਫ਼ਿਲਮ ਪੰਜਾਬੀ, ਹਿੰਦੀ, ਤੇਲਗੂ, ਮਰਾਠੀ ਅਤੇ ਤਮਿਲ ‘ਚ ਵੀ ਰਿਲੀਜ਼ ਹੋਣ ਜਾ ਰਹੀ ਹੈ ।ਦਰਸ਼ਕ ਇਸ ਫ਼ਿਲਮ ਦਾ ਅਨੰਦ ਇਨ੍ਹਾਂ ਪੰਜਾਂ ਭਾਸ਼ਾਵਾਂ ‘ਚ ਮਾਣ ਸਕਦੇ ਹਨ ।  

ਸਿੱਖਾਂ ਦੀ ਬਹਾਦਰੀ ਅਤੇ ਕੁਰਬਾਨੀਆਂ ਨੂੰ ਹਮੇਸ਼ਾ ਹੀ ਅਣਗੌਲਿਆ ਗਿਆ ਹੈ । ਇਸ ਦੇ ਨਾਲ ਹੀ ਸਿੱਖਾਂ ਨੂੰ ਮਜ਼ਾਕ ਦਾ ਪਾਤਰ ਬਣਾਇਆ ਜਾਂਦਾ ਹੈ । ਕਈ ਵਾਰ ਇਸ ਤਰ੍ਹਾਂ ਦੇ ਫਿਕਰੇ ਵੀ ਕੱਸੇ ਜਾਂਦੇ ਨੇ ਕਿ ਸਿੱਖਾਂ ਦੇ ਬਾਰਾਂ ਵੱਜ ਗਏ । ਅਜਿਹੇ ਲੋਕਾਂ ਨੂੰ ਇਹ ਫ਼ਿਲਮ ਕਰਾਰਾ ਜਵਾਬ ਦੇਵੇਗੀ ।

ਦਰਸ਼ਕ ਵੀ ਇਸ ਫ਼ਿਲਮ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਤਰਸੇਮ ਜੱਸੜ ਕਈ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ । ਜਿਸ ‘ਚ ‘ਰੱਬ ਦਾ ਰੇਡੀਓ’, ‘ਅਫ਼ਸਰ’ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।  

 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network