ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਗਾਇਕ ਮੀਕਾ ਸਿੰਘ, ਖੁਦਾਬਖਸ਼ ਅਤੇ ਅਫਸਾਨਾ ਖ਼ਾਨ ਸਣੇ ਕਈ ਪਾਲੀਵੁੱਡ ਸਿਤਾਰਿਆਂ ਨੇ ਜਤਾਇਆ ਦੁੱਖ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਹੈ । ਉਨ੍ਹਾਂ ਦੇ ਦਿਹਾਂਤ ‘ਤੇ ਸਿਆਸੀ ਆਗੂਆਂ ਦੇ ਨਾਲ-ਨਾਲ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।

Written by  Shaminder   |  April 26th 2023 09:32 AM  |  Updated: April 26th 2023 01:04 PM

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਗਾਇਕ ਮੀਕਾ ਸਿੰਘ, ਖੁਦਾਬਖਸ਼ ਅਤੇ ਅਫਸਾਨਾ ਖ਼ਾਨ ਸਣੇ ਕਈ ਪਾਲੀਵੁੱਡ ਸਿਤਾਰਿਆਂ ਨੇ ਜਤਾਇਆ ਦੁੱਖ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ ਬੀਤੇ ਦਿਨ ਦਿਹਾਂਤ (Death)ਹੋ ਗਿਆ ਹੈ ।95 ਸਾਲ ਦੀ ਉਮਰ ‘ਚ ਉਨ੍ਹਾਂ ਨੇ ਆਖਰੀ ਸਾਹ ਲਏ। ਉਨ੍ਹਾਂ ਦੇ ਦਿਹਾਂਤ ‘ਤੇ ਸਿਆਸੀ ਆਗੂਆਂ ਦੇ ਨਾਲ-ਨਾਲ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਗਾਇਕ ਮੀਕਾ ਸਿੰਘ ਅਤੇ ਖੁਦਾਬਖਸ਼ ਨੇ ਵੀ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪੋਸਟ ਸਾਂਝੀ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ । 

ਮੀਕਾ ਸਿੰਘ ਨੇ ਜਤਾਇਆ ਦੁੱਖ 

ਪੰਜਾਬੀ ਅਤੇ ਬਾਲੀਵੁੱਡ ਇੰਡਸਟਰੀ ਦੇ ਪ੍ਰਸਿੱਧ ਗਾਇਕ ਮੀਕਾ ਸਿੰਘ ਨੇ ਵੀ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ।ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਮਹਾਨ ਇਨਸਾਨ, ਪੰਜਾਬ ਦੇ ਅਸਲੀ ਸਰਦਾਰ, ਜਿਨ੍ਹਾਂ ਨੇ ਪੰਜਾਹ ਸਾਲ ਤੋਂ ਵੱਧ ਸਮਾਂ ਪੰਜਾਬ ‘ਤੇ ਰਾਜ ਕੀਤਾ । ਬਹੁਤ ਸਾਰੇ ਸਿਆਸਤਦਾਨ ਆਏ ਅਤੇ ਚਲੇ ਗਏ,ਪਰ ਪ੍ਰਕਾਸ਼ ਸਿੰਘ ਬਾਦਲ ਇੱਕੋ ਅਜਿਹੀ ਸ਼ਖਸੀਅਤ ਸਨ, ਜਿਨ੍ਹਾਂ ਵਰਗਾ ਨਾ ਕੋਈ ਹੋਇਆ ਅਤੇ ਨਾਂ ਹੀ ਹੋਵੇਗਾ।ਅਸੀਂ ਸਿਰਫ ਇੱਕੋ ਨਾਮ ਯਾਦ ਰੱਖਾਂਗੇ ਅਤੇ ਉਹ ਹੈ ਸਿਰਫ ਪ੍ਰਕਾਸ਼ ਸਿੰਘ ਬਾਦਲ’। 

ਖੁਦਾਬਖਸ਼ ਅਤੇ ਅਫਸਾਨਾ ਖ਼ਾਨ ਵੀ ਹੋਏ ਭਾਵੁਕ 

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਗਾਇਕਾ ਅਫਸਾਨਾ ਖ਼ਾਨ ਅਤੇ ਉਨ੍ਹਾਂ ਦੇ ਭਰਾ ਖੁਦਾਬਖਸ਼ ਨੇ ਵੀ ਦੁੱਖ ਜਤਾਇਆ ਹੈ । ਉਨ੍ਹਾਂ ਨੇ ਇੱਕ ਵੀਡੀਓ ਸਾਂਝਾ ਕਰਦੇ ਹੋਏ ਲਿਖਿਆ ‘ਅਸੀਂ ਇੱਕੋ ਪਿੰਡ ਦੇ ਹਾਂ। ਸਾਡੇ ਦਾਦਾ ਜੀ ਨਾਲ ਬਹੁਤ ਪਿਆਰ ਸੀ। ਸਾਡਾ ਪਿਆਰ ਕੋਈ ਰਾਜਨੀਤਕ ਤੌਰ ਤੇ ਨਹੀਂ ਸੀ। ਸਾਡਾ ਉਨ੍ਹਾਂ ਨਾਲ ਪਰਿਵਾਰਕ ਰਿਸ਼ਤਾ ਸੀ ਅੱਜ ਸੁਣ ਕੇ ਬਹੁਤ ਹੀ ਦੁੱਖ ਹੋਇਆ। ਬਾਦਲ ਸਾਹਿਬ ਵਰਗਾ ਰਾਜਨੀਤੀ ਵਿੱਚ ਨਾਂ ਸੀ ਨਾ ਹੈ ਨਾ ਹੋਣਾ ਸਾਨੂੰ ਮਾਣ ਹੈ ਏਨਾ ਤੇ’।

ਦੱਸਿਆ ਜਾ ਰਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਸਾਹ ਲੈਣ ‘ਚ ਤਕਲੀਫ ਹੋਣ ਤੋਂ ਬਾਅਦ ਕੁਝ ਦਿਨ ਪਹਿਲਾਂ ਹੀ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network