Trending:
ਆਪਣੇ ਫਾਰਮ ਹਾਊਸ ‘ਤੇ ਮਸਤੀ ਕਰਦੇ ਹੋਏ ਨਜ਼ਰ ਆਏ ਮੀਕਾ ਸਿੰਘ, ਵੀਡੀਓ ਕੀਤੇ ਸਾਂਝੇ
ਮੀਕਾ ਸਿੰਘ (Mika Singh) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਫਾਰਮ ਹਾਊਸ ਦੇ ਕੁਝ ਵੀਡੀਓਜ਼ ਸਾਂਝੇ ਕੀਤੇ ਹਨ । ਜਿਸ ‘ਚ ਗਾਇਕ ਮਸਤੀ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਮੀਕਾ ਸਿੰਘ ਆਪਣੀ ਸਪੈਸ਼ਲ ਬਾਈਕ ‘ਤੇ ਆਪਣੇ ਫਾਰਮ ਹਾਊਸ (Farm House) ‘ਤੇ ਪਹੁੰਚੇ ਨੇ ਅਤੇ ਆਪਣੇ ਫਾਰਮ ਹਾਊਸ ਤੇ ਪਾਲੇ ਗਏ ਘੋੜੇ, ਕੁੱਤਿਆਂ, ਅੱਤੇ ਕੱਟੀ ਦੇ ਨਾਲ ਪਿਆਰ ਜਤਾਉਂਦੇ ਹੋਏ ਦਿਖਾਈ ਦੇ ਰਹੇ ਹਨ । ਸੋਸ਼ਲ ਮੀਡੀਆ ‘ਤੇ ਗਾਇਕ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਲਗਾਤਾਰ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।
/ptc-punjabi/media/media_files/zgbH5hQ5PmnAqUD0sqyb.jpg)
ਮੀਕਾ ਸਿੰਘ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਹ ਜਿੱਥੇ ਪੰਜਾਬੀ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਹੋਏ ਦਿਖਾਈ ਦਿੰਦੇ ਹਨ । ਉੱਥੇ ਹੀ ਉਨ੍ਹਾਂ ਨੇ ਕਈ ਹਿੱਟ ਪੰਜਾਬੀ ਗੀਤ ਵੀ ਗਾਏ ਹਨ । ਜਿਸ ‘ਚ ਗੱਭਰੂ, ਤੇਰੇ ਅੱਗੇ ਨਹੀਂ ਚੱਲਣੀ, ਛੱਲਾ ਮੰਗਦੀ ਸਣੇ ਕਈ ਹਿੱਟ ਗੀਤ ਉਨ੍ਹਾਂ ਨੇ ਗਾਏ ਹਨ । ਸੋਸ਼ਲ ਮੀਡੀਆ ‘ਤੇ ਮੀਕਾ ਸਿੰਘ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਫੈਨਸ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ ।
/ptc-punjabi/media/media_files/pvhTXhSBduaTM4QI7Y5q.jpg)
ਮੀਕਾ ਸਿੰਘ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਚਰਚਾ ‘ਚ ਰਹੇ ਹਨ ।ਹਾਲ ਹੀ ‘ਚ ਉਨ੍ਹਾਂ ਦੀਆਂ ਅਕਾਂਕਸ਼ਾ ਪੁਰੀ ਦੇ ਨਾਲ ਨਜ਼ਦੀਕੀਆਂ ਵੀ ਕਾਫੀ ਸੁਰਖੀਆਂ ਦਾ ਕੇਂਦਰ ਰਹੀਆਂ ਹਨ ।ਜਿਸ ਤੋਂ ਬਾਅਦ ਮੀਕਾ ਸਿੰਘ ਨੇ ਸਪੱਸ਼ਟ ਕੀਤਾ ਸੀ ਕਿ ਉਹ ਦੋਵੇਂ ਵਧੀਆ ਦੋਸਤ ਹਨ । ਇਸ ਤੋਂ ਇਲਾਵਾ ਹੋਰ ਕੁਝ ਵੀ ਨਹੀਂ । ਮੀਕਾ ਸਿੰਘ ਨੂੰ ਗਾਇਕੀ ਦੀ ਗੁੜ੍ਹਤੀ ਆਪਣੇ ਘਰੋਂ ਹੀ ਮਿਲੀ । ਕਿਉਂਕਿ ਉਨ੍ਹਾਂ ਦੇ ਪਿਤਾ ਜੀ ਪਟਨਾ ਸਾਹਿਬ ‘ਚ ਗੁਰਦੁਆਰਾ ਸਾਹਿਬ ‘ਚ ਕੀਰਤਨ ਕਰਦੇ ਸਨ । ਘਰ ‘ਚ ਉੇਨ੍ਹਾਂ ਨੂੰ ਗੁਰਬਾਣੀ ਅਤੇ ਸ਼ਾਸਤਰੀ ਸੰਗੀਤਤ ਸੁਣਨ ਦੀ ਹੀ ਇਜਾਜ਼ਤ ਸੀ ।
-