ਮਿਸ ਪੂਜਾ ਨੇ ਬਣਾਇਆ ਗੀਤ ‘ਬਾਬਾ ਮਾਰ ਨਾ ਦਾਬਾ’ ‘ਤੇ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਮਿਸ ਪੂਜਾ ‘ਬਾਬਾ ਮਾਰ ਨਾ ਦਾਬਾ’ ਗੀਤ ‘ਤੇ ਆਪਣੀਆਂ ਅਦਾਵਾਂ ਦੇ ਜਲਵੇ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ ।

Written by  Shaminder   |  May 13th 2023 12:41 PM  |  Updated: May 13th 2023 12:44 PM

ਮਿਸ ਪੂਜਾ ਨੇ ਬਣਾਇਆ ਗੀਤ ‘ਬਾਬਾ ਮਾਰ ਨਾ ਦਾਬਾ’ ‘ਤੇ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਮਿਸ ਪੂਜਾ (Miss Pooja) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੀ ਹੈ ਅਤੇ ਉਸ ਦੇ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਹੁਣ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਪੰਜਾਬੀ ਗੀਤ ‘ਤੇ ਵੀਡੀਓ ਬਣਾਉਂਦੀ ਹੋਈ ਨਜ਼ਰ ਆ ਰਹੀ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ‘ਬਾਬਾ ਮਾਰ ਨਾ ਦਾਬਾ’ ਗੀਤ ‘ਤੇ ਆਪਣੀਆਂ ਅਦਾਵਾਂ ਦੇ ਜਲਵੇ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ ।

ਹੋਰ ਪੜ੍ਹੋ :  ਪ੍ਰਿਯੰਕਾ ਚੋਪੜਾ ਭੈਣ ਪਰੀਣੀਤੀ ਦੇ ਮੰਗਣੇ ‘ਚ ਸ਼ਾਮਿਲ ਹੋਣ ਲਈ ਭਾਰਤ ਪਹੁੰਚੀ, ਵੀਡੀਓ ਹੋ ਰਿਹਾ ਵਾਇਰਲ

ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।

ਮਿਸ ਪੂਜਾ ਨੇ ਦਿੱਤੇ ਇੰਡਸਟਰੀ ਨੂੰ ਹਿੱਟ ਗੀਤ 

ਮਿਸ ਪੂਜਾ ਦੇ ਨਾਮ ਸਭ ਤੋਂ ਜ਼ਿਆਦਾ ਗੀਤ ਗਾਉਣ ਦਾ ਰਿਕਾਰਡ ਦਰਜ ਹੈ । ਉਸ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ, ਪਰ ਇੱਥੇ ਅਸੀਂ ਉਨ੍ਹਾਂ ਦੇ ਕੁਝ ਕੁ ਗੀਤਾਂ ਦਾ ਜ਼ਿਕਰ ਕਰਾਂਗੇ । ਜਿਸ ‘ਚ ਪਾਣੀ ਹੋ ਗਏ ਡੂੰਘੇ ਝੋਨਾ ਲਾਉਣਾ ਹੀ ਛੱਡ ਦੇਣਾ, ਬਾਜ਼ੀ ਮਾਰ ਗਿਆ ਬਠਿੰਡੇ ਵਾਲਾ ਗੱਭਰੂ, ਪੈਟਰੋਲ ਸਣੇ ਕਈ ਹਿੱਟ ਗੀਤ ਇਸ ਲਿਸਟ ‘ਚ ਸ਼ਾਮਿਲ ਹਨ ।

ਮਿਸ ਪੂਜਾ ਨੇ ਗੀਤਾਂ ਦੇ ਨਾਲ-ਨਾਲ ਫ਼ਿਲਮਾਂ ‘ਚ ਵੀ ਅਦਾਕਾਰੀ ਕੀਤੀ ਹੈ । ਇਨ੍ਹੀਂ ਦਿਨੀਂ ਉਹ ਵਿਦੇਸ਼ ‘ਚ ਹਨ ਅਤੇ ਹੁਣ ਨਵੇਂ ਫੀਲਡ ‘ਚ ਕੰਮ ਕਰਨ ਦੇ ਲਈ ਤਿਆਰ ਹਨ । ਦਰਅਸਲ ਮਿਸ ਪੂਜਾ ਨੇ ਕੁਝ ਸਮਾਂ ਪਹਿਲਾਂ ਇੱਕ ਪੋਸਟ ਸਾਂਝੀ ਕੀਤੀ ਸੀ । ਜਿਸ ‘ਚ ਗਾਇਕਾ ਨੇ ਖੁਲਾਸਾ ਕੀਤਾ ਸੀ ਕਿ ਜਲਦ ਹੀ ਉਹ ਬਿਜਨੇਸ ਵੁਮੈਨ ਦੇ ਖੇਤਰ ‘ਚ ਕੰਮ ਕਰਨ ਜਾ ਰਹੀ ਹੈ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network