ਮਿਸ ਪੂਜਾ ਨੇ ਆਪਣੇ ਪੁੱਤਰ ਦੇ ਨਾਲ ਸਾਂਝਾ ਕੀਤਾ ਕਿਊਟ ਵੀਡੀਓ, ਪ੍ਰਸ਼ੰਸਕਾਂ ਨੂੰ ਪਸੰਦ ਆ ਰਹੀ ਮਾਂ ਪੁੱਤ ਦੀ ਜੋੜੀ
ਮਿਸ ਪੂਜਾ ਆਪਣੇ ਬੇਟੇ ਦੇ ਨਾਲ ‘ਫਰਿਸ਼ਤੇ’ ਗੀਤ ‘ਤੇ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ ‘ਮੇਰਾ ਫਰਿਸ਼ਤਾ’।
ਮਿਸ ਪੂਜਾ ਨੇ ਆਪਣੇ ਪੁੱਤਰ ਦੇ ਨਾਲ ਸਾਂਝਾ ਕੀਤਾ ਕਿਊਟ ਵੀਡੀਓ, ਪ੍ਰਸ਼ੰਸਕਾਂ ਨੂੰ ਪਸੰਦ ਆ ਰਹੀ ਮਾਂ ਪੁੱਤ ਦੀ ਜੋੜੀ
ਮਿਸ ਪੂਜਾ (Miss Pooja) ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਹੈ ਹੈ । ਉਸ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ । ਬੀਤੇ ਦਿਨੀਂ ਉਸ ਨੇ ਆਪਣੇ ਬੇਟੇ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ । ਜਿਸ ‘ਚ ਗਾਇਕਾ ਆਪਣੇ ਬੇਟੇ ਦੇ ਨਾਲ ‘ਫਰਿਸ਼ਤੇ’ ਗੀਤ ‘ਤੇ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ ‘ਮੇਰਾ ਫਰਿਸ਼ਤਾ’।

ਹੋਰ ਪੜ੍ਹੋ :
ਸੋਸ਼ਲ ਮੀਡੀਆ ‘ਤੇ ਮਿਸ ਪੂਜਾ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਖੂਬ ਰਿਐਕਸ਼ਨ ਦੇ ਰਹੇ ਹਨ ।

ਮਿਸ ਪੂਜਾ ਦੀ ਨਿੱਜੀ ਜ਼ਿੰਦਗੀ
ਮਿਸ ਪੂਜਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਬਹੁਤ ਘੱਟ ਮੌਕੇ ਹੁੰਦੇ ਹਨ ਜਦੋਂ ਉਹ ਆਪਣੇ ਪਰਿਵਾਰ ਦੇ ਬਾਰੇ ਕੁਝ ਗੱਲਾਂ ਸਾਂਝੀਆਂ ਕਰਦੇ ਹੋਣ । ਉਨ੍ਹਾਂ ਦੇ ਵਿਆਹ ਬਾਰੇ ਵੀ ਉਦੋਂ ਹੀ ਕੁਝ ਲੋਕਾਂ ਨੂੰ ਪਤਾ ਲੱਗਿਆ ਸੀ, ਜਦੋਂ ਉਨ੍ਹਾਂ ਨੇ ਹਰਿਮੰਦਰ ਸਾਹਿਬ ਤੋਂ ਆਪਣੇ ਨਵ-ਜਨਮੇ ਬੇਟੇ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ । ਗਾਇਕਾ ਦੇ ਪਤੀ ਦਾ ਨਾਮ ਰੋਮੀ ਟਹਾਲੀ ਹੈ, ਜੋ ਕਿ ਇੱਕ ਗੀਤਕਾਰ ਅਤੇ ਮਿਊਜ਼ਿਕ ਕੰਪੋਜ਼ਰ ਹਨ । ਅਪ੍ਰੈਲ ਮਹੀਨੇ ‘ਚ ਹੀ ਦੋਵਾਂ ਨੇ ਆਪਣੀ ਵੈਡਿੰਗ ਐਨੀਵਰਸਰੀ ਮਨਾਈ ਸੀ ।

ਮਿਸ ਪੂਜਾ ਦੇ ਨਾਮ ਸਭ ਤੋਂ ਵੱਧ ਗੀਤ ਗਾਉਣ ਦਾ ਰਿਕਾਰਡ
ਮਿਸ ਪੂਜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਦੇ ਨਾਮ ਸਭ ਤੋਂ ਵੱਧ ਗੀਤ ਗਾਉਣ ਦਾ ਰਿਕਾਰਡ ਵੀ ਹੈ । ਪੰਜਾਬ ਦਾ ਸ਼ਾਇਦ ਹੀ ਕੋਈ ਗਾਇਕ ਹੋਵੇਗਾ ਜਿਸ ਦੇ ਨਾਲ ਮਿਸ ਪੂਜਾ ਨੇ ਕੋਈ ਗੀਤ ਨਾ ਗਾਇਆ ਹੋਵੇ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
