ਮਿਸ ਪੂਜਾ ਦਾ ਵੀਡੀਓ ਹੋ ਰਿਹਾ ਵਾਇਰਲ, ਪਤੀ ਰੋਮੀ ਟਾਹਲੀ ਬਾਰੇ ਆਖੀ ਇਹ ਗੱਲ

ਮਿਸ ਪੂਜਾ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ । ਜਿਸ ‘ਚ ਗਾਇਕਾ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ ।

Written by  Shaminder   |  October 26th 2023 05:32 PM  |  Updated: October 26th 2023 05:32 PM

ਮਿਸ ਪੂਜਾ ਦਾ ਵੀਡੀਓ ਹੋ ਰਿਹਾ ਵਾਇਰਲ, ਪਤੀ ਰੋਮੀ ਟਾਹਲੀ ਬਾਰੇ ਆਖੀ ਇਹ ਗੱਲ

ਮਿਸ ਪੂਜਾ  (Miss Pooja) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ । ਜਿਸ ‘ਚ ਗਾਇਕਾ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ  ਗਾਇਕਾ ਇੱਕ ਵਾਇਸ ਓਵਰ ‘ਤੇ ਲਿਪਸਿੰਗ ਕਰਦੀ ਹੋਈ ਨਜ਼ਰ ਆ ਰਹੀ ਹੈ ਅਤੇ ਵੀਡੀਓ ‘ਚ ਕਹਿੰਦੀ ਹੋਈ ਸੁਣਾਈ ਦੇ ਰਹੀ ਹੈ ਕਿ ‘ਜੇ ਮੈਂ ਤੇਰੀਆਂ ਟੈਨਸ਼ਨਾਂ ‘ਚ ਮਰੀ ਨਾ ਤਾਂ ਤੇਰਾ ਨਾਂਅ ਲਿਖਾ ਕੇ ਜਾਵਾਂਗੀ ।

ਹੋਰ ਪੜ੍ਹੋ :  ਰਾਮ ਜਨਮ ਭੂਮੀ ‘ਤੇ ਰਾਮ ਲੱਲਾ ਦੇ ਦਰਸ਼ਨ ਕਰਨ ਪਹੁੰਚੀ ਅਦਾਕਾਰਾ ਕੰਗਨਾ ਰਣੌਤ, ਵੇਖੋ ਤਸਵੀਰਾਂ

ਮੈਂ ਤਾਂ ਦੁਨੀਆ ਤੋਂ ਜਾਣਾ ਈ ਜਾਣਾ, ਤੈਨੂੰ ਵੀ ਅੰਦਰ ਕਰਾ ਕੇ ਜਾਵਾਂਗੀ’।ਇਸ ਵੀਡੀਓ ਨੂੰ ਗਾਇਕਾ ਨੇ ਆਪਣੇ ਪਤੀ ਰੋਮੀ ਟਾਹਲੀ ਨੂੰ ਵੀ ਟੈਗ ਕੀਤਾ ਹੈ।ਮਿਸ ਪੂਜਾ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । 

ਮਿਸ ਪੂਜਾ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ 

ਮਿਸ ਪੂਜਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਹਨ । ਉਨ੍ਹਾਂ ਨੇ ਗਾਇਕੀ ਦੇ ਨਾਲ ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕੀਤਾ ਹੈ । ਉਹ ਕੁਝ ਕੁ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕੇ ਹਨ।

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network