ਇਟਲੀ ‘ਚ ਪਹਿਲੇ ਪਾਤਸ਼ਾਹ ਗੁਰੁ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ ਗਿਆ, ਵੇਖੋ ਵੀਡੀਓ
ਜਗਤ ਗੁਰੁ ਗੁਰੁ ਨਾਨਕ ਦੇਵ ਜੀ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਪ੍ਰਬੰਧ ਇਟਲੀ ਦੇ ਤੈਰਾਚੀਨਾ ਸ਼ਹਿਰ ‘ਚ ਕੀਤਾ ਗਿਆ । ਇਸ ਨਗਰ ਕੀਰਤਨ ‘ਚ ਵੱਡੀ ਗਿਣਤੀ ‘ਚ ਸੰਗਤਾਂ ਨੇ ਸ਼ਿਰਕਤ ਕੀਤੀ ।
ਇਟਲੀ ‘ਚ ਪਹਿਲੇ ਪਾਤਸ਼ਾਹ ਗੁਰੁ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ ਗਿਆ, ਵੇਖੋ ਵੀਡੀਓ
ਜਗਤ ਗੁਰੁ, ਗੁਰੁ ਨਾਨਕ ਦੇਵ ਜੀ (Guru Nanak Dev Ji )ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਪ੍ਰਬੰਧ ਇਟਲੀ ਦੇ ਤੈਰਾਚੀਨਾ ਸ਼ਹਿਰ ‘ਚ ਕੀਤਾ ਗਿਆ । ਇਸ ਨਗਰ ਕੀਰਤਨ ‘ਚ ਵੱਡੀ ਗਿਣਤੀ ‘ਚ ਸੰਗਤਾਂ ਨੇ ਸ਼ਿਰਕਤ ਕੀਤੀ ।ਪੀਟੀਸੀ ਪੰਜਾਬੀ ਦੀ ਟੀਮ ਦੇ ਵੱਲੋਂ ਇਸ ਨਗਰ ਕੀਰਤਨ ਦੀਆਂ ਝਲਕੀਆਂ ਆਪਣੇ ਕੈਮਰੇ ‘ਚ ਕੈਦ ਕੀਤੀਆਂ ਗਈਆਂ ਹਨ । ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਦੇ ਵੱਲੋਂ ਕੀਤੀ ਗਈ ਸੀ ।
ਨਗਰ ਕੀਰਤਨ ਦੀ ਆਰੰਭਤਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੈਰਾਚੀਨਾ ਸ਼ਹਿਰ ਦੇ ਪਿਆਸਾ ਮਰਕਾਤੋ ਕਾਪੈਰਤੋ ਤੋਂ ਕੀਤੀ ਗਈ ਸੀ । ਇਸ ਮੌਕੇ ਸ਼ਹਿਰ ‘ਚ ਤਿੰਨ ਰੋਜ਼ਾ ਗੁਰਮਤਿ ਸਮਾਗਮ ਵੀ ਕਰਵਾਇਆ ਗਿਆ । ਜਿਸ ‘ਚ ਵੱਡੀ ਗਿਣਤੀ ‘ਚ ਸੰਗਤਾਂ ਪਹੁੰਚੀਆਂ ਸਨ । ਇਸ ਮੌਕੇ ਰਾਗੀ ਸਿੰਘਾਂ ਨੇ ਜਿੱਥੇ ਸ਼ਬਦ ਕੀਰਤਨ ਦੇ ਨਾਲ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਸਿੱਖ ਇਤਿਹਾਸ ‘ਤੇ ਵੀ ਚਾਨਣਾ ਪਾਇਆ ।
-(1080-×-1080px)-(1280-×-720px)-(720-×-1280px)-(720-×-1280px)-(1280-×-720px)-(6)_072ff5d62416c6439ca9ab4b98bbe6e5_1280X720.webp)
ਸ਼ਹਿਰ ਦੇ ਵਾਇਸ ਮੇਅਰ ਨੇ ਵੀ ਕੀਤੀ ਨਗਰ ਕੀਰਤਨ ‘ਚ ਸ਼ਿਰਕਤ
ਸ਼ਹਿਰ ਦੇ ਵਾਇਸ ਮੇਅਰ ਕਲੌਦੀਓ ਫਾਲੀਚੇ ਨੇ ਵੀ ਮਰਿਆਦਾ ਅਨੁਸਾਰ ਨੰਗੇ ਪੈਰੀਂ ਨਗਰ ਕੀਰਤਨ ‘ਚ ਭਾਗ ਲਿਆ । ਇਸ ਮੌਕੇ ‘ਤੇ ਨਿਹੰਗ ਸਿੰਘਾਂ ਨੇ ਗਤਕੇ ਦੇ ਜੌਹਰ ਵੀ ਦਿਖਾਏ ।
-(1080-×-1080px)-(1280-×-720px)-(720-×-1280px)-(720-×-1280px)-(1280-×-720px)-(7)_6a29b937ff92449eb57074400ffc6638_1280X720.webp)
ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ‘ਚ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਅਤੇ ਆਈਆਂ ਸੰਗਤਾਂ ਦੇ ਗੁਰੁ ਦਾ ਲੰਗਰ ਅਤੁੱਟ ਵਰਤਾਇਆ ਗਿਆ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112

ਹੋਰ ਪੜ੍ਹੋ :