Neeru Bajwa & Sartaj: ਮੁੜ ਵੱਡੇ ਪਰਦੇ 'ਤੇ ਨਜ਼ਰ ਆਵੇਗੀ ਨੀਰੂ ਬਾਜਵਾ ਤੇ ਸਰਤਾਜ਼ ਦੀ ਜੋੜੀ, ਫ਼ਿਲਮ 'ਸ਼ਾਇਰ' ਰਾਹੀਂ ਹੋਣਗੇ ਦਰਸ਼ਕਾਂ ਦੇ ਰੁਬਰੂ
ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਦੀ ਜੋੜੀ ਫਿਰ ਤੋਂ ਪਰਦੇ ਇਕੱਠੇ ਨਜ਼ਰ ਆਉਣ ਵਾਲੀ ਹੈ। ਜੀ ਹਾਂ, ਕਲੀ-ਜੋਟਾ ਦੀ ਇਹ ਸੁਪਰਹਿੱਟ ਜੋੜੀ ਹੁਣ ਫਿਰ ਤੋਂ ਰੋਮਾਂਟਿਕ ਦੇ ਨਾਲ ਨਾਲ ਸ਼ਾਇਰਾਨਾ ਅੰਦਾਜ਼ 'ਚ ਨਜ਼ਰ ਆਉਣ ਵਾਲੀ ਹੈ। ਨੀਰੂ ਬਾਜਵਾ ਨੇ ਇਸ ਬਾਰੇ ਪੋਸਟ ਸ਼ੇਅਰ ਕਰ ਜਾਣਕਾਰੀ ਦਿੱਤੀ ਹੈ।
Neeru Bajwa & Sartaj: ਮੁੜ ਵੱਡੇ ਪਰਦੇ 'ਤੇ ਨਜ਼ਰ ਆਵੇਗੀ ਨੀਰੂ ਬਾਜਵਾ ਤੇ ਸਰਤਾਜ਼ ਦੀ ਜੋੜੀ, ਫ਼ਿਲਮ 'ਸ਼ਾਇਰ' ਰਾਹੀਂ ਹੋਣਗੇ ਦਰਸ਼ਕਾਂ ਦੇ ਰੁਬਰੂ
Neeru Bajwa Satinder Sartaaj New Movie: ਪੰਜਾਬੀ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਹੈ। ਇਸ ਸਾਲ ਨੀਰੂ ਬਾਜਵਾ, ਗਾਇਕ ਸਤਿੰਦਰ ਸਰਤਾਜ ਨਾਲ ਫਿਲਮ 'ਕਲੀ ਜੋਟਾ' 'ਚ ਨਜ਼ਰ ਆਈ ਸੀ। ਦੋਹਾਂ ਦੀ ਆਨਸਕ੍ਰੀਨ ਕੈਮਿਸਟਰੀ ਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ ਗਿਆ ਸੀ। ਨਾਲ ਹੀ ਫਿਲਮ ਦੀ ਕ੍ਰਿਟੀਕਸ ਨੇ ਵੀ ਖੂਬ ਤਾਰੀਫ ਕੀਤੀ ਸੀ।
ਹੁਣ ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਦੀ ਜੋੜੀ ਫਿਰ ਤੋਂ ਪਰਦੇ ਇਕੱਠੇ ਨਜ਼ਰ ਆਉਣ ਵਾਲੀ ਹੈ। ਜੀ ਹਾਂ, ਕਲੀ-ਜੋਟਾ ਦੀ ਇਹ ਸੁਪਰਹਿੱਟ ਜੋੜੀ ਹੁਣ ਫਿਰ ਤੋਂ ਰੋਮਾਂਟਿਕ ਦੇ ਨਾਲ ਨਾਲ ਸ਼ਾਇਰਾਨਾ ਅੰਦਾਜ਼ 'ਚ ਨਜ਼ਰ ਆਉਣ ਵਾਲੀ ਹੈ।
ਨੀਰੂ ਬਾਜਵਾ ਨੇ ਇਸ ਬਾਰੇ ਪੋਸਟ ਸ਼ੇਅਰ ਕਰ ਜਾਣਕਾਰੀ ਦਿੱਤੀ ਹੈ। ਨੀਰੂ ਨੇ ਫਿਲਮ ਦਾ ਪੋਸਟਰ ਸ਼ੇਅਰ ਕਰਦਿਆਂ ਲਿਖਿਆ ਕਿ 'ਇੱਕ ਹੋਰ ਬੇਹੱਦ ਖੂਬਸੂਰਤ ਕਹਾਣੀ......ਸਫਰ। ਫ਼ਿਲਮ ਸ਼ਾਇਰ।'
ਦੱਸ ਦਈਏ ਕਿ ਫ਼ਿਲਮ ਅਗਲੇ ਸਾਲ ਯਾਨੀ ਕਿ 2 ਫਰਵਰੀ 2024 ਨੂੰ ਰਿਲੀਜ਼ ਹੋ ਰਹੀ ਹੈ। ਫੈਨਜ਼ ਇਸ ਫਿਲਮ ਦਾ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਹਨ। ਪਹਿਲਾਂ ਵੀ ਪਰਦੇ 'ਤੇ ਸਰਤਾਜ ਤੇ ਨੀਰੂ ਦੀ ਜੋੜੀ ਨੂੰ ਖੂਬ ਪਸੰਦ ਕੀਤਾ ਗਿਆ ਸੀ।
ਹੋਰ ਪੜ੍ਹੋ: ਕੀ ‘ਪਸੂਰੀ' ਗੀਤ ਦੇ ਗਾਇਕ ਅਲੀ ਸੇਠੀ ਨੇ ਕਰਵਾ ਲਿਆ ਸਮਲਿੰਗੀ ਵਿਆਹ? ਜਾਣੋ ਕੀ ਹੈ ਅਸਲ ਸੱਚ
ਇਹ ਫਿਲਮ 3 ਫਰਵਰੀ 2023 ਨੂੰ ਰਿਲੀਜ਼ ਹੋਈ ਸੀ। ਨੀਰੂ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਹਾਲ ਹੀ 'ਬੂਹੇ ਬਾਰੀਆਂ' ਦਾ ਐਲਾਨ ਕੀਤਾ ਸੀ। ਇਹ ਫਿਲਮ ਜਲਦ ਹੀ ਰਿਲੀਜ਼ ਹੋਣ ਵਾਲੀ ਹੈ।
ਇਸ ਦੇ ਨਾਲ ਨਾਲ ਨੀਰੂ ਹਾਲੀਵੁੱਡ 'ਚ ਵੀ ਡੈਬਿਊ ਕਰਨ ਜਾ ਰਹੀ ਹੈ। ਉਹ ਹੌਰਰ ਫਿਲਮ 'ਇਟ ਲਿਵਜ਼ ਇਨਸਾਈਡ' 'ਚ ਐਕਟਿੰਗ ਕਰਦੀ ਨਜ਼ਰ ਆਉਣ ਵਾਲੀ ਹੈ। ਦੂਜੇ ਪਾਸੇ, ਸਰਤਾਜ ਦੀ ਐਲਬਮ 'ਸ਼ਾਇਰਾਨਾ ਸਰਤਾਜ' ਹਾਲ ਹੀ 'ਚ ਰਿਲੀਜ਼ ਹੋਈ ਸੀ, ਜਿਸ ਨੂੰ ਖੂਬ ਪਸੰਦ ਕੀਤਾ ਗਿਆ ਸੀ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
