ਨੀਰੂ ਬਾਜਵਾ ‘ਜੱਟ ਐਂਡ ਜੂਲੀਅਟ-3’ ਦਾ ਕੀਤਾ ਐਲਾਨ, ਜਾਣੋ ਕਦੋਂ ਹੋਣ ਜਾ ਰਹੀ ਰਿਲੀਜ਼
ਨੀਰੂ ਬਾਜਵਾ ਇੱਕ ਤੋਂ ਬਾਅਦ ਇੱਕ ਫ਼ਿਲਮਾਂ ਦਾ ਐਲਾਨ ਕਰ ਰਹੇ ਹਨ । ਇਨ੍ਹੀਂ ਦਿਨੀਂ ਉਹ ਆਪਣੀ ਫ਼ਿਲਮ ‘ਬੂਹੇ ਬਾਰੀਆਂ’ ਨੂੰ ਲੈ ਕੇ ਚਰਚਾ ‘ਚ ਹਨ । ਜਿਸ ਦੀ ਪ੍ਰਮੋਸ਼ਨ ‘ਚ ਉਹ ਜ਼ੋਰ ਸ਼ੋਰ ਦੇ ਨਾਲ ਜੁਟੇ ਹੋਏ ਹਨ । ਪਰ ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਅਗਲੇ ਪ੍ਰੋਜੈਕਟ ਦਾ ਵੀ ਐਲਾਨ ਕਰ ਦਿੱਤਾ ਹੈ । ਜੀ ਹਾਂ ਅਦਾਕਾਰਾ ਜਲਦ ਹੀ ‘ਜੱਟ ਐਂਡ ਜੂਲੀਅਟ-3’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣ ਜਾ ਰਹੇ ਹਨ ।
ਨੀਰੂ ਬਾਜਵਾ ‘ਜੱਟ ਐਂਡ ਜੂਲੀਅਟ-3’ ਦਾ ਕੀਤਾ ਐਲਾਨ, ਜਾਣੋ ਕਦੋਂ ਹੋਣ ਜਾ ਰਹੀ ਰਿਲੀਜ਼
ਨੀਰੂ ਬਾਜਵਾ (Neeru Bajwa) ਇੱਕ ਤੋਂ ਬਾਅਦ ਇੱਕ ਫ਼ਿਲਮਾਂ ਦਾ ਐਲਾਨ ਕਰ ਰਹੇ ਹਨ । ਇਨ੍ਹੀਂ ਦਿਨੀਂ ਉਹ ਆਪਣੀ ਫ਼ਿਲਮ ‘ਬੂਹੇ ਬਾਰੀਆਂ’ ਨੂੰ ਲੈ ਕੇ ਚਰਚਾ ‘ਚ ਹਨ । ਜਿਸ ਦੀ ਪ੍ਰਮੋਸ਼ਨ ‘ਚ ਉਹ ਜ਼ੋਰ ਸ਼ੋਰ ਦੇ ਨਾਲ ਜੁਟੇ ਹੋਏ ਹਨ । ਪਰ ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਅਗਲੇ ਪ੍ਰੋਜੈਕਟ ਦਾ ਵੀ ਐਲਾਨ ਕਰ ਦਿੱਤਾ ਹੈ । ਜੀ ਹਾਂ ਅਦਾਕਾਰਾ ਜਲਦ ਹੀ ‘ਜੱਟ ਐਂਡ ਜੂਲੀਅਟ-3’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣ ਜਾ ਰਹੇ ਹਨ ।
ਹੋਰ ਪੜ੍ਹੋ : ਫ਼ਿਲਮ ‘ਚੇਤਾ ਸਿੰਘ’ ਦੀ ਸਟਾਰ ਕਾਸਟ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਹੋਈ ਨਤਮਸਤਕ
ਇਸ ਫ਼ਿਲਮ ਦੀ ਕਹਾਣੀ ਜਗਦੀਪ ਸਿੱਧੂ ਦੇ ਵੱਲੋਂ ਲਿਖੀ ਗਈ ਹੈ ਅਤੇ ਉਨ੍ਹਾਂ ਦੇ ਵੱਲੋਂ ਹੀ ਇਸ ਫ਼ਿਲਮ ਨੂੰ ਡਾਇਰੈਕਟ ਕੀਤਾ ਗਿਆ ਹੈ । ਇਸ ਫ਼ਿਲਮ ‘ਚ ਨੀਰੂ ਬਾਜਵਾ ਅਤੇ ਦਿਲਜੀਤ ਦੋਸਾਂਝ ਹੀ ਮੁੱਖ ਭੂਮਿਕਾ ‘ਚ ਹੋਣਗੇ ਅਤੇ ਫ਼ਿਲਮ ਅਗਲੇ ਸਾਲ ੨੮ ਜੂਨ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਦਿਲਜੀਤ ਦੋਸਾਂਝ ਦੇ ਨਾਲ ਨੀਰੂ ਬਾਜਵਾ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।
ਨੀਰੂ ਬਾਜਵਾ ਦਾ ਵਰਕ ਫ੍ਰੰਟ
ਨੀਰੂ ਬਾਜਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ । ਜਿਸ ‘ਚ ਜੱਟ ਐਂਡ ਜੂਲੀਅਟ, ਕਲੀ ਜੋਟਾ, ਚੱਲ ਜਿੰਦੀਏ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਜਲਦ ਹੀ ਉਹ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਕੰਮ ਕਰਦੀ ਹੋਈ ਨਜ਼ਰ ਆਏਗੀ । ਇਸ ਫ਼ਿਲਮ ਦਾ ਟ੍ਰੇਲਰ ਕੁਝ ਸਮਾਂ ਪਹਿਲਾਂ ਰਿਲੀਜ਼ ਹੋ ਚੁੱਕਿਆ ਹੈ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
