ਨੀਰੂ ਬਾਜਵਾ ਆਪਣੇ ਪਰਿਵਾਰ ਦੇ ਨਾਲ ਸਿਡਨੀ ‘ਚ ਸਮਾਂ ਬਿਤਾਉਂਦੀ ਆਈ ਨਜ਼ਰ,ਵੇਖੋ ਵੀਡੀਓ

ਨੀਰੂ ਬਾਜਵਾ ਦਾ ਸ਼ੈਡਿਊਲ ਬੇਸ਼ੱਕ ਬਹੁਤ ਬਿਜ਼ੀ ਰਹਿੰਦਾ ਹੈ, ਪਰ ਉਹ ਆਪਣੇ ਪਰਿਵਾਰ ਦੇ ਲਈ ਸਮਾਂ ਕੱਢ ਹੀ ਲੈਂਦੇ ਹਨ । ਇਨ੍ਹੀਂ ਦਿਨੀਂ ਉਹ ਆਪਣੇ ਪਰਿਵਾਰ ਦੇ ਨਾਲ ਸਿਡਨੀ ‘ਚ ਪਹੁੰਚੇ ਹੋਏ ਹਨ । ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।

Written by  Shaminder   |  August 11th 2023 05:57 PM  |  Updated: August 11th 2023 06:16 PM

ਨੀਰੂ ਬਾਜਵਾ ਆਪਣੇ ਪਰਿਵਾਰ ਦੇ ਨਾਲ ਸਿਡਨੀ ‘ਚ ਸਮਾਂ ਬਿਤਾਉਂਦੀ ਆਈ ਨਜ਼ਰ,ਵੇਖੋ ਵੀਡੀਓ

ਨੀਰੂ ਬਾਜਵਾ (Neeru Bajwa)ਦਾ ਸ਼ੈਡਿਊਲ ਬੇਸ਼ੱਕ ਬਹੁਤ ਬਿਜ਼ੀ ਰਹਿੰਦਾ ਹੈ, ਪਰ ਉਹ ਆਪਣੇ ਪਰਿਵਾਰ ਦੇ ਲਈ ਸਮਾਂ ਕੱਢ ਹੀ ਲੈਂਦੇ ਹਨ । ਇਨ੍ਹੀਂ ਦਿਨੀਂ ਉਹ ਆਪਣੇ ਪਰਿਵਾਰ ਦੇ ਨਾਲ ਸਿਡਨੀ ‘ਚ ਪਹੁੰਚੇ ਹੋਏ ਹਨ । ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ‘ਬੀਤੀ ਸ਼ਾਮ ਸਿਡਨੀ ਦੇ ਓਪੇਰਾ ਹਾਊਸ ‘ਚ’।

ਹੋਰ ਪੜ੍ਹੋ :  ਕਰਤਾਰ ਚੀਮਾ ਨੇ ਆਪਣੀ ਮਾਂ ਦੇ ਨਾਲ ਸਾਂਝਾ ਕੀਤਾ ਪਿਆਰਾ ਜਿਹਾ ਵੀਡੀਓ, ਫੈਨਸ ਨੂੰ ਪਸੰਦ ਆ ਰਹੀ ਮਾਂ ਪੁੱਤਰ ਦੀ ਜੋੜੀ

ਇਸ ਤੋਂ ਇਲਾਵਾ ਨੀਰੂ ਬਾਜਵਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਵੀ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ । ਜਿਸ ‘ਚ ਉਹ ਆਪਣੀ ਛੋਟੀ ਧੀ ਦੇ ਨਾਲ ਨਜ਼ਰ ਆ ਰਹੇ ਹਨ ।

ਨੀਰੂ ਬਾਜਵਾ ਦਾ ਵਰਕ ਫਰੰਟ 

ਨੀਰੂ ਬਾਜਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਅਦਾਕਾਰਾ ਹਾਲ ਹੀ ‘ਚ ਰਣਜੀਤ ਬਾਵਾ ਦੇ ਨਾਲ ਗੀਤ ‘ਪੰਜਾਬ ਵਰਗੀ’ ‘ਚ ਨਜ਼ਰ ਆਈ ਸੀ । ਇਸ ਤੋਂ ਇਲਾਵਾ ਉਸ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ । ਜਿਸ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।

ਹਾਲ ਹੀ ‘ਚ ਆਈ ਉਨ੍ਹਾਂ ਦੀ ਫ਼ਿਲਮ ‘ਕਲੀ ਜੋਟਾ’, ‘ਚੱਲ ਜਿੰਦੀਏ’ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਸਰਾਹਿਆ ਗਿਆ ਸੀ ।ਜਲਦ ਹੀ ਅਦਾਕਾਰਾ ਹੋਰ ਵੀ ਕਈ ਪ੍ਰੋਜੈਕਟ ‘ਚ ਨਜ਼ਰ ਆਉਣ ਵਾਲੀ ਹੈ । ਬੀਤੇ ਦਿਨੀਂ ਉਸ ਨੇ ਆਪਣੀ ਨਵੀਂ ਫ਼ਿਲਮ ‘ਬੂਹੇ ਬਾਰੀਆਂ’ ਦਾ ਪੋਸਟਰ ਵੀ ਸਾਂਝਾ ਕੀਤਾ ਸੀ ।  

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network