ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ ਨੀਰੂ ਬਾਜਵਾ, ਕੀਤੀ ਸਰਬੱਤ ਦੇ ਭਲੇ ਲਈ ਅਰਦਾਸ
Neeru Bajwa visit Golden Temple: ਪੰਜਾਬੀ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਸ਼ਾਇਰ' ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲ ਹੀ 'ਚ ਅਦਾਕਾਰਾ ਨੀਰੂ ਬਾਜਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ। ਦੱਸ ਦਈਏ ਕਿ ਨੀਰੂ ਬਾਜਵਾ ਅਕਸਰ ਆਪਣੀ ਫਿਲਮਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਨੀਰੂ ਬਾਜਵਾ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੀ ਹੈ।
ਹਾਲ ਹੀ ਵਿੱਚ ਨੀਰੂ ਬਾਜਵਾ ਗੁਰੂ ਕੀ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੀ। ਅਦਾਕਾਰਾ ਨੇ ਅੰਮ੍ਰਿਤ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਨੀਰੂ ਬਾਜਵਾ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਅੰਮ੍ਰਿਤ ਵੇਲੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਲਿਜਾਏ ਜਾਣ ਮੌਕੇ ਪਾਲਕੀ ਸਾਹਿਬ ਦੇ ਵੀ ਦਰਸ਼ਨ ਕੀਤੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮਗਰੋਂ ਨੀਰੂ ਬਾਜਵਾ ਗੁਰਦੁਆਰਾ ਸ੍ਰੀ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਵੀ ਮੱਥਾ ਟੇਕਣ ਗਈ। ਇਸ ਮੌਕੇ ਨੀਰੂ ਬਾਜਵਾ ਦੇ ਨਾਲ ਸਰਬਜੀਤ ਸਿੰਘ ਆਈਡੀਆ ਵੀ ਮੌਜੂਦ ਸਨ।
ਹੋਰ ਪੜ੍ਹੋ: ਨਿੱਕੇ ਸਿੱਧੂ ਮੂਸੇਵਾਲਾ ਨੂੰ ਮਿਲਣ ਪਹੁੰਚੇ ਗੁਰਦਾਸ ਮਾਨ, ਗਾਇਕ ਨੇ ਮਾਂ-ਬੇਟੇ ਦੀ ਸਿਹਤ ਲਈ ਮੰਗੀਆਂ ਦੁਆਵਾਂ
ਨੀਰੂ ਬਾਜਵਾ ਪਿਛਲੇ ਤਕਰੀਬਨ ਡੇਢ ਦਹਾਕੇ ਤੋਂ ਪੰਜਾਬੀ ਇੰਡਸਟਰੀ 'ਚ ਐਕਟਿਵ ਹੈ। ਉਨ੍ਹਾਂ ਨੇ ਆਪਣੇ ਕਰੀਅਰ 'ਚ ਪੰਜਾਬੀ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਸੁਪਰਹਿੱਟ ਫਿਲਮਾਂ ਦਿੱਤੀਆਂ ਹਨ। ਨੀਰੂ ਆਖਰੀ ਵਾਰ ਸਤਿੰਦਰ ਸਰਤਾਜ (Satinder Sartaj) ਨਾਲ ਫਿਲਮ 'ਕਲੀ ਜੋਟਾ' 'ਚ ਨਜ਼ਰ ਆਈ ਸੀ। ਇਹ ਫ਼ਿਲਮ ਬਾਕਸ ਆਫਿਸ 'ਤੇ ਸੁਪਰਹਿੱਟ ਰਹੀ ਹੈ। ਹੁਣ ਜਲਦ ਹੀ ਮੁੜ ਇੱਕ ਵਾਰ ਫਿਰ ਤੋਂ ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਫਿਲਮ 'ਸ਼ਾਇਰ' ਵਿੱਚ ਇੱਕਠੇ ਨਜ਼ਰ ਆਉਣ ਵਾਲੇ ਹਨ। ਫੈਨਜ਼ ਦੋਹਾਂ ਦੀ ਇਸ ਫਿਲਮ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
-