ਨੀਰੂ ਬਾਜਵਾ ਨੇ ਆਪਣੇ ਬੱਚਿਆਂ ਦੇ ਨਾਲ ਸਾਂਝਾ ਕੀਤਾ ਕਿਊਟ ਵੀਡੀਓ

ਅਦਾਕਾਰਾ ਦੀ ਵੱਡੀ ਧੀ ਆਪਣੀ ਡੇਲੀ ਰੂਟੀਨ ਬਾਰੇ ਗੱਲਬਾਤ ਕਰਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਦੀਆਂ ਤਿੰਨੇ ਧੀਆਂ ਮਸਤੀ ਕਰਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ ਅਤੇ ਸਭ ਤੋਂ ਵੱਡੀ ਧੀ ਵੀਡੀਓ ਬਣਾਉਂਦੀ ਹੋਈ ਦਿੱਸ ਰਹੀ ਹੈ।

Written by  Shaminder   |  May 08th 2024 01:41 PM  |  Updated: May 08th 2024 01:41 PM

ਨੀਰੂ ਬਾਜਵਾ ਨੇ ਆਪਣੇ ਬੱਚਿਆਂ ਦੇ ਨਾਲ ਸਾਂਝਾ ਕੀਤਾ ਕਿਊਟ ਵੀਡੀਓ

ਨੀਰੂ ਬਾਜਵਾ (Neeru Bajwa) ਨੇ ਆਪਣੀਆਂ ਧੀਆਂ ਦੇ ਨਾਲ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਅਦਾਕਾਰਾ ਦੀ ਵੱਡੀ ਧੀ ਆਪਣੀ ਡੇਲੀ ਰੂਟੀਨ ਬਾਰੇ ਗੱਲਬਾਤ ਕਰਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਦੀਆਂ ਤਿੰਨੇ ਧੀਆਂ ਮਸਤੀ ਕਰਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ ਅਤੇ ਸਭ ਤੋਂ ਵੱਡੀ ਧੀ ਵੀਡੀਓ ਬਣਾਉਂਦੀ ਹੋਈ ਦਿੱਸ ਰਹੀ ਹੈ।ਜਿਸ ‘ਚ ਉਹ ਆਪਣੀ ਦਾਦੀ,ਪਿਤਾ ਤੇ ਹੋਰ ਪਰਿਵਾਰਕ ਜੀਆਂ ਦੇ ਕੰਮ ਕਾਜ ਨੂੰ ਵਿਖਾਉਂਦੀ ਹੋਈ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ‘ਤੇ ਫੈਨਸ ਦੇ ਵੱਲੋਂ ਇਸ ‘ਤੇ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ । 

ਹੋਰ ਪੜ੍ਹੋ :  ਗੋਵਿੰਦਾ ਦੀ ਭਾਣਜੀ ਨੇ ਸਹੁਰੇ ਘਰ ਤੋਂ ਸਾਂਝੀ ਕੀਤੀ ਪਹਿਲੀ ਰਸੋਈ ਦੀ ਤਸਵੀਰ

ਨੀਰੂ ਬਾਜਵਾ ਦਾ ਵਰਕ ਫ੍ਰੰਟ 

 ਨੀਰੂ ਬਾਜਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ  ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਹਨ। ਜਿਸ ‘ਚ ਛੜਾ, ਕੈਰੀ ਆਨ ਜੱਟਾ, ਕਲੀ ਜੋਟਾ, ਸ਼ਾਇਰ, ਬੂਹੇ ਬਾਰੀਆਂ ਸਣੇ ਕਈ ਫ਼ਿਲਮਾਂ ਉਨ੍ਹਾਂ ਦੀਆਂ ਹਿੱਟ ਫ਼ਿਲਮਾਂ ਦੀ ਸੂਚੀ ‘ਚ ਸ਼ਾਮਿਲ ਹਨ।

ਜਲਦ ਹੀ ਉਹ ਦਿਲਜੀਤ ਦੋਸਾਂਝ ਦੇ ਨਾਲ ਫ਼ਿਲਮ ‘ਕੈਰੀ ਆਨ ਜੱਟਾ-੩’ ਲੈ ਕੇ ਆ ਰਹੇ ਹਨ । ਇਸ ਤੋਂ ਪਹਿਲਾਂ ਉਹ ਸਤਿੰਦਰ ਸਰਤਾਜ ਦੇ ਨਾਲ ਫ਼ਿਲਮ ‘ਕਲੀ ਜੋਟਾ’ ‘ਚ ਦਿਖਾਈ ਦਿੱਤੇ ਸਨ ਅਤੇ ਇਸ ਫ਼ਿਲਮ ‘ਚ ਉਨ੍ਹਾਂ ਦੇ ਕਿਰਦਾਰ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । 

 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network