ਨੀਰੂ ਬਾਜਵਾ ਨੇ ਸ਼ੇਅਰ ਕੀਤੀਆਂ ਆਪਣੇ ਨਵੇਂ ਫੋਟੋਸ਼ੂਟ ਦੀਆਂ ਤਸਵੀਰਾਂ, ਪਿੰਕ ਸਾੜ੍ਹੀ 'ਚ ਬੇਹੱਦ ਖੂਬਸੂਰਤ ਨਜ਼ਰ ਆਈ ਅਦਾਕਾਰਾ

Written by  Pushp Raj   |  March 12th 2024 06:56 PM  |  Updated: March 12th 2024 06:56 PM

ਨੀਰੂ ਬਾਜਵਾ ਨੇ ਸ਼ੇਅਰ ਕੀਤੀਆਂ ਆਪਣੇ ਨਵੇਂ ਫੋਟੋਸ਼ੂਟ ਦੀਆਂ ਤਸਵੀਰਾਂ, ਪਿੰਕ ਸਾੜ੍ਹੀ 'ਚ ਬੇਹੱਦ ਖੂਬਸੂਰਤ ਨਜ਼ਰ ਆਈ ਅਦਾਕਾਰਾ

Neeru Bajwa Pics : ਪੰਜਾਬੀ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਸ਼ਾਇਰ' ਨੂੰ ਲੈ ਕੇ ਸੁਰਖੀਆਂ 'ਚ ਹਨ।  ਹਾਲ ਹੀ 'ਚ ਨੀਰੂ ਬਾਜਵਾ ਨੇ ਆਪਣੇ ਨਵੇਂ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। 

ਦੱਸ ਦਈਏ ਕਿ ਅਦਾਕਾਰੀ ਦੇ ਨਾਲ-ਨਾਲ ਨੀਰੂ ਬਾਜਵਾ (Neeru Bajwa) ਸੋਸ਼ਲ ਮੀਡੀਆ ਉੱਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਅਦਾਕਾਰਾ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਸ਼ੇਅਰ ਕਰਦੀ ਰਹਿੰਦੀ ਹੈ। 

 

ਨੀਰੂ ਬਾਜਵਾ ਨੇ ਸ਼ੇਅਰ ਕੀਤੀਆਂ ਨਵੇਂ ਫੋਟੋਸ਼ੂਟ ਦੀਆਂ ਤਸਵੀਰਾਂ 

ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦੀ ਟੌਪ ਅਭਿਨੇਤਰੀਆਂ 'ਚੋਂ ਇੱਕ ਹੈ। ਉਨ੍ਹਾਂ ਦੀ ਉਮਰ ਭਾਵੇਂ 42 ਸਾਲ ਹੈ, ਪਰ ਉਹ ਅਜੇ ਵੀ ਬੇਹੱਦ ਫਿੱਟ ਅਤੇ ਖੂਬਸੂਰਤ ਨਜ਼ਰ ਆਉਂਦੀ ਹੈ। ਨੀਰੂ ਬਾਜਵਾ ਵੱਲੋਂ ਫਿਲਮਾਂ ਵਿੱਚ ਨਿਭਾਏ ਗਏ ਕਿਰਦਾਰਾਂ ਨੂੰ ਦਰਸ਼ਕਾਂ ਨੇ ਖੂਬ ਪਿਆਰ ਦਿੱਤਾ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਨੀਰੂ ਜਿੰਨੀਂ ਟੈਲੇਂਟਡ ਹੈ, ਉਨੀਂ ਹੀ ਉਹ ਖੂਬਸੂਰਤ ਹੈ। ਨੀਰੂ ਜਦੋਂ ਵੀ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕਰਦੀ ਹੈ ਤਾਂ ਉਹ ਮਿੰਟਾਂ 'ਚ ਵਾਇਰਲ ਹੋ ਜਾਂਦੀਆ ਹਨ।  

ਹਾਲ ਹੀ ਵਿੱਚ ਨੀਰੂ ਬਾਜਵਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੇ ਨਵੇਂ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਦੇ ਵਿੱਚ ਨੀਰੂ ਬਾਜਵਾ ਕਾਫੀ ਖੂਬਸੂਰਤ ਨਜ਼ਰ ਆ ਰਹੀ ਹੈ। ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਦੇ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਉਸ ਨੇ ਹਲਕੇ ਪਿੰਕ ਰੰਗ ਦੀ ਲੇਸ ਵਾਲੀ ਸਾੜ੍ਹੀ ਪਹਿਨੀ ਹੋਈ ਹੈ ਅਤੇ ਮਿਨਿਮਮ ਮੇਅਕਪ ਦੇ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਅਦਾਕਾਰਾ ਵੱਖ-ਵੱਖ ਅੰਦਾਜ਼ ਵਿੱਚ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ। ਫੈਨਜ਼ ਨੂੰ ਨੀਰੂ ਬਾਜਵਾ ਦੀਆਂ ਇਹ ਤਸਵੀਰਾਂ ਕਾਫੀ ਪਸੰਦ ਆ ਰਹੀਆਂ ਹਨ ਤੇ ਫੈਨਜ਼ ਕਮੈਂਟ ਕਰਕੇ ਆਪੋ ਆਪਣੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। 

 

ਹੋਰ ਪੜ੍ਹੋ : ਸਾਊਥ ਸੁਪਰ ਸਟਾਰ ਥਲਪਤੀ ਵਿਜੇ ਨੇ ਭਾਰਤ ਸਰਕਾਰ ਦੇ CAA ਕਾਨੂੰਨ ਦਾ ਕੀਤਾ ਵਿਰੋਧ, ਜਾਣੋ ਕੀ ਕਿਹਾ

ਨੀਰੂ ਬਾਜਵਾ ਦਾ ਵਰਕ ਫਰੰਟ 

ਨੀਰੂ ਬਾਜਵਾ ਪਿਛਲੇ ਤਕਰੀਬਨ ਡੇਢ ਦਹਾਕੇ ਤੋਂ ਪੰਜਾਬੀ ਇੰਡਸਟਰੀ 'ਚ ਐਕਟਿਵ ਹੈ। ਉਨ੍ਹਾਂ ਨੇ ਆਪਣੇ ਕਰੀਅਰ 'ਚ ਪੰਜਾਬੀ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਸੁਪਰਹਿੱਟ ਫਿਲਮਾਂ ਦਿੱਤੀਆਂ ਹਨ। ਨੀਰੂ ਆਖਰੀ ਵਾਰ ਸਤਿੰਦਰ ਸਰਤਾਜ  (Satinder Sartajਨਾਲ ਫਿਲਮ 'ਕਲੀ ਜੋਟਾ' 'ਚ ਨਜ਼ਰ ਆਈ ਸੀ। ਇਹ ਫ਼ਿਲਮ ਬਾਕਸ ਆਫਿਸ 'ਤੇ ਸੁਪਰਹਿੱਟ ਰਹੀ ਹੈ। ਹੁਣ ਜਲਦ ਹੀ ਮੁੜ ਇੱਕ ਵਾਰ ਫਿਰ ਤੋਂ ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਫਿਲਮ 'ਸ਼ਾਇਰ' ਵਿੱਚ ਇੱਕਠੇ ਨਜ਼ਰ ਆਉਣ ਵਾਲੇ ਹਨ। ਫੈਨਜ਼ ਦੋਹਾਂ ਦੀ ਇਸ ਫਿਲਮ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। 

-


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network