ਨੀਰੂ ਬਾਜਵਾ ਨੇ ਸ਼ੇਅਰ ਕੀਤੀ ਆਪਣੇ ਨਵੇਂ ਫੋਟੋਸ਼ੂਟ ਦੀਆਂ ਤਸਵੀਰਾਂ, ਫੈਨਜ਼ ਨੇ ਅਦਾਕਾਰਾ ਦੀ ਖੂਬਸੂਰਤੀ ਦੀ ਕੀਤੀ ਤਾਰੀਫ

ਪੰਚਾਇਤ ਵੈੱਬ ਸੀਰੀਜ਼ ਦੀ ਫੈਨਸ ਲਈ ਇੱਕ ਚੰਗੀ ਖ਼ਬਰ ਹੈ। ਇਸ ਸੀਰੀਜ਼ ਦੇ ਤੀਜੇ ਸੀਜ਼ਨ ਦੀ ਸ਼ੂਟਿੰਗ ਸ਼ੁਰੂ ਹੋ ਗਈ ਹੈ ਤੇ ਇਸ ਦੀ ਪੁਸ਼ਟੀ ਸੀਰੀਜ਼ 'ਚ ਮੰਜੂ ਦੇਵੀ ਦਾ ਕਿਰਦਾਰ ਨਿਭਾਉਣ ਵਾਲੀ ਨੀਨਾ ਗੁਪਤਾ ਨੇ ਵੀਡੀਓ ਸ਼ੇਅਰ ਕਰ ਕੇ ਕੀਤੀ ਹੈ। ਇਸ ਵੀਡੀਓ ਵਿੱਚ ਉਹ 40 ਡਿਗਰੀ ਤਾਪਮਾਨ ਵਿੱਚ ਸ਼ੂਟਿੰਗ ਕਰਦੀ ਨਜ਼ਰ ਆ ਰਹੀ ਹੈ।

Written by  Pushp Raj   |  May 27th 2023 12:14 PM  |  Updated: May 27th 2023 12:25 PM

ਨੀਰੂ ਬਾਜਵਾ ਨੇ ਸ਼ੇਅਰ ਕੀਤੀ ਆਪਣੇ ਨਵੇਂ ਫੋਟੋਸ਼ੂਟ ਦੀਆਂ ਤਸਵੀਰਾਂ, ਫੈਨਜ਼ ਨੇ ਅਦਾਕਾਰਾ ਦੀ ਖੂਬਸੂਰਤੀ ਦੀ ਕੀਤੀ ਤਾਰੀਫ

Neeru Bajwa New pics: ਨੀਰੂ ਬਾਜਵਾ ਦੀਆਂ ਇਸ ਸਾਲ ਹਾਲੇ ਤੱਕ 2 ਫਿਲਮਾਂ ਰਿਲੀਜ਼ ਹੋਈਆਂ ਹਨ, ਅਤੇ ਦੋਵੇਂ ਹੀ ਫਿਲਮਾਂ  ਸੁਪਰਹਿੱਟ ਰਹੀਆਂ ਹਨ। ਇਸ ਦੇ ਨਾਲ-ਨਾਲ ਇਨ੍ਹਾਂ ਫਿਲਮਾਂ ਨੇ ਬਾਕਸ ਆਫਿਸ 'ਤੇ ਚੰਗੀ ਕਮਾਈ ਵੀ ਕੀਤੀ ਹੈ।

ਦੱਸ ਦਈਏ ਕਿ ਬੀਤੇ ਦਿਨੀਂ ਰਿਲੀਜ਼ ਹੋਈ ਨੀਰੂ ਬਾਜਵਾ ਦੀ ਫ਼ਿਲਮ ਕਲੀ ਜੋਟਾ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਫ਼ਿਲਮ ਨੇ  ਵੱਡੀ ਉਪਲਬਧੀ ਆਪਣੇ ਨਾਂ ਕੀਤੀ ਹੈ। ਦੱਸ ਦੇਈਏ ਕਿ ਵਿਜੇ ਕੁਮਾਰ ਅਰੋੜਾ ਵੱਲੋਂ ਨਿਰਦੇਸ਼ਿਤ ਇਸ ਫ਼ਿਲਮ ਨੂੰ ਦੇਸ਼ ਭਰ ਤੇ ਵਿਦੇਸ਼ਾਂ ਵਿੱਚ ਵੀ ਖੂਬ ਪਿਆਰ ਮਿਲ ਰਿਹਾ ਹੈ।

ਇਸ ਦੇ ਨਾਲ ਨਾਲ ਨੀਰੂ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਵੀ ਖੂਬ ਚਰਚਾ ਵਿਚ ਰਹਿੰਦੀ ਹੈ। ਹਾਲ ਹੀ 'ਚ ਨੀਰੂ ਨੇ ਆਪਣੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਫੈਨਜ਼ ਅਦਾਕਾਰਾ ਦੀ ਖੂਬਸੂਰਤੀ ਦੇ ਕਾਇਲ ਹੋ ਰਹੇ ਹਨ।

ਇਨ੍ਹਾਂ ਵਿੱਚੋਂ ਕੁੱਝ ਤਸਵੀਰਾਂ 'ਚ ਨੀਰੂ ਵੈਸਟਰਨ ਕੱਪੜਿਆਂ 'ਚ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ;ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। ਇਸ ਦੇ ਨਾਲ ਨਾਲ ਨੀਰੂ ਕੁੱਝ ਤਸਵੀਰਾਂ 'ਚ ਸਾੜੀ ਵਿੱਚ ਵੀ ਨਜ਼ਰ ਆਈ ਹੈ। ਹਾਲਾਂਕਿ ਨੀਰੂ ਦੀ ਸਾੜੀ ਵਾਲੀ ਲੁੱਕ ਨੂੰ ਫੈਨਜ਼ ਜ਼ਿਆਦਾ ਪਸੰਦ ਕਰ ਰਹੇ ਹਨ।

ਨੀਰੂ ਬਾਜਵਾ ਦੀ ਉਮਰ 42 ਸਾਲ ਹੈ, ਪਰ ਉਹ ਹਾਲੇ ਵੀ ਨੌਜਵਾਨ ਅਭਿਨੇਤਰੀਆਂ ਨੂੰ ਮਾਤ ਪਾਉਂਦੀ ਹੈ। ਇਸ ਦਾ ਸਬੂਤ ਇੱਥੋਂ ਹੀ ਮਿਲਦਾ ਹੈ ਕਿ ਉਨ੍ਹਾਂ ਨੇ 'ਕਲੀ ਜੋਟਾ' 'ਚ ਕਾਲਜ ਵਾਲੀ ਕੁੜੀ ਦਾ ਕਿਰਦਾਰ ਨਿਭਾਇਆ। 

ਹੋਰ ਪੜ੍ਹੋ: ਪੰਚਾਇਤ ਸੀਰੀਜ਼ ਦੇ ਦਰਸ਼ਕਾਂ ਲਈ ਚੰਗੀ ਖ਼ਬਰ, ਤੀਜੇ ਸੀਜ਼ਨ ਦੀ ਸ਼ੂਟਿੰਗ ਹੋਈ ਸ਼ੁਰੂ, ਨੀਨਾ ਗੁਪਤਾ ਨੇ ਸ਼ੇਅਰ ਕੀਤੀ ਵੀਡੀਓ

ਵਰਕ ਫਰੰਟ ਦੀ ਗੱਲ ਕਰਿਏ ਤਾਂ ਨੀਰੂ ਬਾਜਵਾ ਦੀ ਫ਼ਿਲਮ ਚੱਲ ਜਿੰਦੀਏ ਹਾਲ ਹੀ ਵਿੱਚ ਰਿਲੀਜ਼ ਹੋਈ ਹੈ।  ਇਸ ਫਿਲਮ ਵਿੱਚ ਨੀਰੂ ਤੋਂ ਇਲਾਵਾ ਕੁਲਵਿੰਦਰ ਬਿੱਲਾ, ਗੁਰਪ੍ਰੀਤ ਘੁੱਗੀ ਅਤੇ ਹੋਰ ਵੀ ਕਈ ਮਸ਼ਹੂਰ ਅਦਾਕਾਰ ਨਜ਼ਰ ਆਉਣਗੇ। ਇਸ ਦੇ ਨਾਲ ਹੀ ਸਤਿੰਦਰ ਸਰਤਾਜ ਦੀ ਗੱਲ ਕਰਿਏ ਤਾਂ ਉਹ ਫਿਲਮਾਂ ਦੇ ਨਾਲ-ਨਾਲ ਆਪਣੇ ਸ਼ੋਅਜ਼ ਅਤੇ ਗੀਤਾਂ ਰਾਹੀਂ  ਵੀ ਪ੍ਰਸ਼ੰਸ਼ਕਾਂ ਦਾ ਦਿਲ ਜਿੱਤ ਰਹੇ ਹਨ।

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network