ਨੀਰੂ ਬਾਜਵਾ ਨੇ ਸਾਂਝੀਆਂ ਕੀਤੀਆਂ ਨਵੀਆਂ ਤਸਵੀਰਾਂ, ਖੇਤਾਂ 'ਚ ਸੈਰ ਕਰਦੀ ਨਜ਼ਰ ਆਈ ਅਦਾਕਾਰਾ
ਨੀਰੂ ਬਾਜਵਾ ਨੇ ਸਾਂਝੀਆਂ ਕੀਤੀਆਂ ਨਵੀਆਂ ਤਸਵੀਰਾਂ, ਖੇਤਾਂ 'ਚ ਸੈਰ ਕਰਦੀ ਨਜ਼ਰ ਆਈ ਅਦਾਕਾਰਾ
Neeru Bajwa pics: ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਇੱਕ ਹੈ। ਅਦਾਕਾਰਾ ਇੰਨੀਂ ਦਿਨੀਂ ਆਪਣੀ ਨਵੀਂ ਫਿਲਮ 'ਜੱਟ ਐਂਡ ਜੂਲੀਅਟ 3' ਨੂੰ ਲੈ ਕੇ ਕਾਫੀ ਸੁਰਖੀਆਂ ਵਿੱਚ ਹਨ। ਹਾਲ ਹੀ 'ਚ ਅਦਾਕਾਰਾ ਨੇ ਆਪਣੀ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਨੀਰੂ ਬਾਜਵਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਅਦਾਕਾਰਾ ਨੇ ਆਪਣੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਨੀਰੂ ਬਾਜਵਾ ਪੰਜਾਬੀ ਸੂਟ ਪਹਿਨੇ ਹੋਈ ਨਜ਼ਰ ਆ ਰਹੀ ਹੈ ਅਤੇ ਅਦਾਕਾਰਾ ਖੇਤਾਂ ਵਿੱਚ ਘੁੰਮਦੀ ਹੋਈ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਵਿੱਚ ਉਹ ਨੌਜਵਾਨ ਅਭਿਨੇਤਰੀਆਂ ਨੂੰ ਮਾਤ ਦਿੰਦੀ ਨਜ਼ਰ ਆ ਰਹੀ ਹੈ। ਨੀਰੂ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਕੋਈ ਇਹ ਨਹੀਂ ਕਹਿ ਸਕਦਾ ਹੈ ਅਦਾਕਾਰਾ ਦੀ ਉਮਰ 40 ਸਾਲ ਤੋਂ ਵੱਧ ਹੈ।ਫੈਨਜ਼ ਨੀਰੂ ਦੀਆਂ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ। ਨੀਰੂ ਇਨ੍ਹਾਂ ਤਸਵੀਰਾਂ 'ਚ ਕਾਫੀ ਖੂਬਸੂਰਤ ਲੱਗ ਰਹੀ ਹੈ। ਫੈਨਜ਼ ਵੀ ਉਸ ਦੀਆਂ ਪੋਸਟਾਂ 'ਤੇ ਰੱਜ ਕੇ ਪਿਆਰ ਲੁਟਾਉਂਦੇ ਹੋਏ ਨਜ਼ਰ ਆਏ।
ਹੋਰ ਪੜ੍ਹੋ: ਸ਼ਮਸ਼ੇਰ ਚਮਕ 'ਤੇ ਟੁੱਟਿਆ ਦੁਖਾਂ ਦਾ ਪਹਾੜ, ਗਾਇਕ ਦੇ ਮਾਪਿਆਂ ਦਾ ਹੋਇਆ ਦਿਹਾਂਤਦੱਸਣਯੋਗ ਹੈ ਕਿ ਨੀਰੂ ਬਾਜਵਾ ਦੇ ਇਕੱਲੇ ਇੰਸਟਾਗ੍ਰਾਮ 'ਤੇ 5 ਮਿਲੀਅਨ ਫਾਲੋਅਰਜ਼ ਹਨ। ਵਰਕਫਰੰਟ ਦੀ ਗੱਲ ਕਰੀਏ ਤਾਂ ਨੀਰੂ ਇਸ ਸਾਲ ਫਿਲਮ ਕਲੀ ਜੋਟਾ ਅਤੇ ਬੂਹੇ ਬਾਰੀਆਂ 'ਚ ਨਜ਼ਰ ਆਈ ਸੀ। ਇਨ੍ਹਾਂ ਦੋਵੇਂ ਹੀ ਫਿਲਮਾਂ ਨੂੰ ਕਾਫੀ ਪਸੰਦ ਕੀਤਾ ਗਿਆ ਹੈ। ਦੱਸ ਦਈਏ ਕਿ ਜਲਦ ਹੀ ਨੀਰੂ ਬਾਜਵਾ ਫਿਲਮ 'ਜੱਟ ਐਂਡ ਜੂਲੀਅਟ 3' ਵਿੱਚ ਨਜ਼ਰ ਆਵੇਗੀ। ਇਸ ਫਿਲਮ ਦੇ ਵਿੱਚ ਨੀਰੂ ਬਾਜਵਾ ਦੇ ਨਾਲ ਦਿਲਜੀਤ ਦੋਸਾਂਝ ਵੀ ਨਜ਼ਰ ਆਉਣਗੇ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
