Neeru Bajwa: ਕਰਵਾਚੌਥ ਤੋਂ ਪਹਿਲਾਂ ਨੀਰੂ ਬਾਜਵਾ ਨੇ ਸ਼ੇਅਰ ਕੀਤੀਆਂ ਨਵੀਆਂ ਤਸਵੀਰਾਂ, ਸਾੜ੍ਹੀ 'ਚ ਬੇਹੱਦ ਖੂਬਸੂਰਤ ਨਜ਼ਰ ਆਈ ਅਦਾਕਾਰਾ

ਮਸ਼ਹੂਰ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਹ ਤਕਰੀਬਨ ਡੇਢ ਦਹਾਕੇ ਤੋਂ ਪੰਜਾਬੀ ਫਿਲਮ ਇੰਡਸਟਰੀ 'ਤੇ ਰਾਜ ਕਰ ਰਹੀ ਹੈ। ਇਸ ਸਾਲ ਨੀਰੂ ਦੀਆਂ ਦੋ ਫਿਲਮਾਂ 'ਕਲੀ ਜੋਟਾ' ਤੇ 'ਬੂਹੇ ਬਾਰੀਆਂ' ਰਿਲੀਜ਼ ਹੋਈਆਂ ਸੀ। ਇਹ ਦੋਵੇਂ ਹੀ ਫਿਲਮਾਂ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।

Written by  Pushp Raj   |  October 30th 2023 06:36 PM  |  Updated: October 30th 2023 06:36 PM

Neeru Bajwa: ਕਰਵਾਚੌਥ ਤੋਂ ਪਹਿਲਾਂ ਨੀਰੂ ਬਾਜਵਾ ਨੇ ਸ਼ੇਅਰ ਕੀਤੀਆਂ ਨਵੀਆਂ ਤਸਵੀਰਾਂ, ਸਾੜ੍ਹੀ 'ਚ ਬੇਹੱਦ ਖੂਬਸੂਰਤ ਨਜ਼ਰ ਆਈ ਅਦਾਕਾਰਾ

Neeru Bajwa Saree Looks: ਮਸ਼ਹੂਰ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਹ ਤਕਰੀਬਨ ਡੇਢ ਦਹਾਕੇ ਤੋਂ ਪੰਜਾਬੀ ਫਿਲਮ ਇੰਡਸਟਰੀ 'ਤੇ ਰਾਜ ਕਰ ਰਹੀ ਹੈ। ਇਸ ਸਾਲ ਨੀਰੂ ਦੀਆਂ ਦੋ ਫਿਲਮਾਂ 'ਕਲੀ ਜੋਟਾ' ਤੇ 'ਬੂਹੇ ਬਾਰੀਆਂ' ਰਿਲੀਜ਼ ਹੋਈਆਂ ਸੀ। ਇਹ ਦੋਵੇਂ ਹੀ ਫਿਲਮਾਂ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। 

ਹਾਲੀ ਹੀ 'ਚ ਨੀਰੂ ਬਾਜਵਾ ਆਪਣੀ ਨਵੀਂ ਸੋਸ਼ਲ ਮੀਡੀਆ ਪੋਸਟ ਕਰਕੇ ਸੁਰਖੀਆਂ 'ਚ ਆ ਗਈ ਹੈ। ਨੀਰੂ ਨੇ ਆਪਣੀਆਂ ਬਿਲਕੁਲ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਵਿੱਚ ਉਹ ਬੇਹੱਦ ਖੂਬਸੂਰਤ ਤੇ ਗਲੈਮਰਸ ਲੱਗ ਰਹੀ ਹੈ। 

ਇਸ ਪੋਸਟ 'ਚ ਉਹ ਕਿਸੇ ਪਰਫਿਊਮ ਦੇ ਬਰਾਂਡ ਨੂੰ ਐਂਡੋਰਸ ਕਰ ਰਹੀ ਹੈ। ਫੈਨਜ਼ ਉਸ ਦੀਆਂ ਇਨ੍ਹਾਂ ਤਸਵੀਰਾਂ ਦੇ ਕਾਇਲ ਹੋ ਗਏ ਹਨ। ਤਸਵੀਰਾਂ 'ਚ ਨੀਰੂ ਸੀ ਗਰੀਨ ਰੰਗ ਦੀ ਸਾੜੀ 'ਚ ਨਜ਼ਰ ਆ ਰਹੀ ਹੈ। ਆਪਣੀ ਲੁੱਕ ਨੂੰ ਨੀਰੂ ਨੇ ਹੈਵੀ ਜਿਊਲਰੀ ਤੇ ਲਾਈਟ ਮੇਕਅੱਪ ਨਾਲ ਪੂਰਾ ਕੀਤਾ ਹੈ। ਉਹ ਨੀਰੂ ਦੀ ਇਸ ਪੋਸਟ 'ਤੇ ਕਮੈਂਟ ਕਰ ਖੂਬ ਤਾਰੀਫ ਕਰ ਰਹੇ ਹਨ।

ਹੋਰ ਪੜ੍ਹੋ: Karva Chauth 2023: ਕਰਵਾਚੌਥ 'ਤੇ ਦਿਖਣਾ ਚਾਹੁੰਦੇ ਹੋ ਚੰਨ ਵਾਂਗ ਖੂਬਸੂਰਤ ਤਾਂ ਅਪਣਾਓ ਇਹ ਟਿਪਸ ਲੰਮੇ ਸਮੇਂ ਟਿਕਿਆ ਰਹੇਗਾ ਮੇਅਕਪ

ਦੱਸ ਦਈਏ ਕਿ  ਨੀਰੂ ਬਾਜਵਾ ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਦਾ ਐਕਟਿਵ ਰਹਿੰਦੀ ਹੈ। ਸੋਸ਼ਲ ਮੀਡੀਆ 'ਤੇ ਅਦਾਕਾਰਾ ਦੀ ਜ਼ਬਰਦਸਤ ਫੈਨ ਫਾਲੋਇੰਗ ਹੈ। ਨੀਰੂ ਦੇ ਇੰਸਟਾਗ੍ਰਾਮ 'ਤੇ ਹੀ 5 ਮਿਲੀਅਨ ਦੇ ਕਰੀਬ ਫਾਲੋਅਰਜ਼ ਹਨ। ਵਰਕ ਫਰੰਟ ਦੀ ਗੱਲ ਕਰੀਏ ਤਾਂ ਨੀਰੂ ਇੰਨੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਸ਼ਾਇਰ' 'ਚ ਬਿਜ਼ੀ ਹੈ। ਇਸ ਫਿਲਮ 'ਚ ਉਹ ਦੁਬਾਰਾ ਸਤਿੰਦਰ ਸਰਤਾਜ ਦੇ ਨਾਲ ਸਕ੍ਰੀਨ ਸ਼ੇਅਰ ਕਰੇਗੀ। ਦੱਸ ਦਈਏ ਕਿ ਇਹ ਫਿਲਮ 3 ਫਰਵਰੀ 2024 ਨੂੰ ਰਿਲੀਜ਼ ਹੋਣ ਜਾ ਰਹੀ ਹੈ। 

- PTC PUNJABI


Popular Posts

LIVE CHANNELS
DOWNLOAD APP


© 2023 PTC Punjabi. All Rights Reserved.
Powered by PTC Network