ਸੱਤਾ ਅਤੇ ਸੀਤੋ ਨੇ ਵੇਖਿਆ ਕ੍ਰਿਕੇਟ ਮੈਚ, ਨੀਰੂ ਬਾਜਵਾ ਨੇ ਸਾਂਝਾ ਕੀਤਾ ਵੀਡੀਓ
ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਫ਼ਿਲਮ ਦੇ ਕਲਾਕਾਰ ਫ਼ਿਲਮ ਦੀ ਪ੍ਰਮੋਸ਼ਨ ‘ਚ ਜੁਟੇ ਹੋਏ ਹਨ ।
ਸੱਤਾ ਅਤੇ ਸੀਤੋ ਨੇ ਵੇਖਿਆ ਕ੍ਰਿਕੇਟ ਮੈਚ, ਨੀਰੂ ਬਾਜਵਾ ਨੇ ਸਾਂਝਾ ਕੀਤਾ ਵੀਡੀਓ
ਸਤਿੰਦਰ ਸਰਤਾਜ (Satinder Sartaaj) ਤੇ ਨੀਰੂ ਬਾਜਵਾ (Neeru Bajwa) ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਸ਼ਾਇਰ’ (Shayar) ਨੂੰ ਲੈ ਕੇ ਚਰਚਾ ‘ਚ ਹਨ । ਇਸ ਫ਼ਿਲਮ ਦੀ ਪ੍ਰਮੋਸ਼ਨ ਵੀ ਦੋਵੇਂ ਕਲਾਕਾਰ ਕਰ ਰਹੇ ਹਨ ।ਇਹ ਫ਼ਿਲਮ 19 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ‘ਚ ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਮੁੱਖ ਕਿਰਦਾਰਾਂ ‘ਚ ਨਜ਼ਰ ਆਉਣਗੇ । ਇਸ ਤੋਂ ਇਲਾਵਾ ਫ਼ਿਲਮ ‘ਚ ਯੋਗਰਾਜ ਸਿੰਘ,ਮਲਕੀਤ ਰੌਣੀ ਹੋਰ ਕਈ ਕਲਾਕਾਰ ਵੀ ਅਦਾਕਾਰੀ ਦਿਖਾਉਣਗੇ ।
ਹੋਰ ਪੜ੍ਹੋ : ਆਪਣੇ ਵਿਆਹ ਨੂੰ ਕਿਉਂ ਅਦਾਕਾਰਾ ਤਾਪਸੀ ਪੰਨੂ ਨੇ ਰੱਖਿਆ ਨਿੱਜੀ, ਜਾਣੋ ਅਦਾਕਾਰਾ ਦਾ ਰਿਐਕਸ਼ਨ
ਸੱਤਾ ਤੇ ਸੀਤੋ ਵੇਖਣ ਗਏ ਮੈਚ
ਫ਼ਿਲਮ ‘ਚ ਸਤਿੰਦਰ ਸਰਤਾਜ ਨੇ ਸੱਤੇ ਦਾ ਕਿਰਦਾਰ ਨਿਭਾਇਆ ਹੈ ਅਤੇ ਨੀਰੂ ਬਾਜਵਾ ਸੀਤੋ ਦੇ ਕਿਰਦਾਰ ‘ਚ ਦਿਖਾਈ ਦੇਣਗੇ । ਫ਼ਿਲਮ ਦੇ ਰਿਲੀਜ਼ ਤੋਂ ਪਹਿਲਾਂ ਦੋਵੇਂ ਕਲਾਕਾਰ ਫ਼ਿਲਮ ਦੀ ਪ੍ਰਮੋਸ਼ਨ ਕਰਨ ਦੇ ਲਈ ਆਈਪੀਐੱਲ ਮੈਚ ‘ਚ ਵੀ ਪਹੁੰਚੇ । ਜਿੱਥੇ ਦੋਵਾਂ ਨੇ ਆਪਣੀ ਫ਼ਿਲਮ ਦੀ ਪ੍ਰਮੋਸ਼ਨ ਕੀਤੀ ।ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਇਹ ਜੋੜੀ ਫ਼ਿਲਮ ‘ਕਲੀ ਜੋਟਾ’ ‘ਚ ਨਜ਼ਰ ਆਈ ਸੀ। ਇਸ ਫ਼ਿਲਮ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ।

ਨੀਰੂ ਬਾਜਵਾ ਦਾ ਵਰਕ ਫ੍ਰੰਟ
ਨੀਰੂ ਬਾਜਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ। ਜਿਸ ‘ਚ ਜੱਟ ਐਂਡ ਜੂਲੀਅਟ, ਛੜਾ, ਸਰਦਾਰ ਜੀ, ਆ ਗਏ ਮੁੰਡੇ ਯੂ ਕੇ ਦੇ, ਆਟੇ ਦੀ ਚਿੜ੍ਹੀ, ਲੌਂਗ ਲਾਚੀ ਸਣੇ ਕਈ ਫ਼ਿਲਮਾਂ ‘ਚ ਉਨ੍ਹਾਂ ਨੇ ਅਦਾਕਾਰੀ ਕੀਤੀ ਹੈ। ਸਤਿੰਦਰ ਸਰਤਾਜ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।
ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕੀਤਾ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।ਹੁਣ ਤੱਕ ਉਹ ਬਲੈਕ ਪ੍ਰਿੰਸ, ਇੱਕੋਮਿੱਕੇ, ਕਲੀ ਜੋਟਾ ਸਣੇ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
