ਨੀਰੂ ਬਾਜਵਾ ਸਟਾਰਰ ਫਿਲਮ 'ਸ਼ੁਕਰਾਨਾ' ਦੀ ਰਿਲੀਜ਼ ਡੇਟ ਆਈ ਸਾਹਮਣੇ, ਅਦਾਕਾਰਾ ਨੇ ਪੋਸਟ ਸਾਂਝੀ ਕਰ ਫੈਨਜ਼ ਨੂੰ ਦਿੱਤੀ ਅਪਡੇਟ
Film Shukrana release date : ਨੀਰੂ ਬਾਜਵਾ ਪੰਜਾਬੀ ਫਿਲਮ ਇੰਡਸਟਰੀ ਦੀ ਮਸ਼ਹੂਰ ਅਭਿਨੇਤਰੀ ਹੈ। ਫਿਲਮ 'ਸ਼ਾਇਰ' ਤੋਂ ਬਾਅਦ ਮੁੜ ਇੱਕ ਵਾਰ ਫਿਰ ਤੋਂ ਨੀਰੂ ਬਾਜਵਾ ਆਪਣੀ ਨਵੀਂ ਫਿਲਮ ਲੈ ਕੇ ਆ ਰਹੇ ਹਨ। ਇਸ ਫਿਲਮ ਦਾ ਟਾਈਟਲ ਹੈ 'ਸ਼ੁਕਰਾਨਾ'। ਹਾਲ ਹੀ 'ਚ ਨੀਰੂ ਬਾਜਵਾ ਨੇ ਫਿਲਮ ਦੀ ਰਿਲੀਜ਼ ਡੇਟ ਬਾਰੇ ਫੈਨਜ਼ ਨਾਲ ਅਪਡੇਟ ਸ਼ੇਅਰ ਕੀਤਾ ਹੈ।
ਦੱਸ ਦਈਏ ਕਿ ਨੀਰੂ ਬਾਜਵਾ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀਆਂ ਤਸਵੀਰਾਂ, ਵੀਡੀਓ ਤੇ ਆਪਣੇ ਪ੍ਰੋਫੈਸ਼ਨਲ ਪ੍ਰੋਜੈਕਟਸ ਨੂੰ ਲੈ ਕੇ ਨਵੀਂ ਅਪਡੇਟ ਸ਼ੇਅਰ ਕਰਦੀ ਰਹਿੰਦੀ ਹੈ।
ਹਾਲ ਹੀ ਵਿੱਚ ਨੀਰੂ ਬਾਜਵਾ ਨੇ ਆਪਣੀ ਇੱਕ ਹੋਰ ਨਵੀਂ ਫਿਲਮ ਸ਼ੁਕਰਾਨਾ ਦਾ ਐਲਾਨ ਕੀਤਾ ਹੈ। ਇਹ ਫਿਲਮ ਜਲਦ ਹੀ ਸਿਨੇਮਾਘਰਾਂ ਵਿੱਚ । ਨੀਰੂ ਬਾਜਵਾ ਨੇ ਫਿਲਮ ਦੇ ਟਾਈਟਲ ਪੋਸਟਰ ਸ਼ੇਅਰ ਕਰਦੇ ਹੋਏ ਦੱਸਿਆ ਹੈ ਕਿ ਇਹ ਫਿਲਮ ਇਸੇ ਸਾਲ ਯਾਨੀ ਕਿ 27 ਸਤੰਬਰ 2024 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।
ਇਸ ਫਿਲਮ ਦੇ ਟਾਈਟਲ ਤੋਂ ਜਾਪਦਾ ਹੈ ਕਿ ਇਹ ਫਿਲਮ ਕਿਸੇ ਸਮਾਜਿਕ ਉੱਤੇ ਆਧਾਰਿਤ ਹੈ। ਦੱਸ ਦਈਏ ਕਿ ਇਸ ਫਿਲਮ ਵਿੱਚ ਨੀਰੂ ਬਾਜਵਾ ਦੇ ਨਾਲ-ਨਾਲ ਅਮ੍ਰਿਤ ਮਾਨ ਅਤੇ ਜੱਸ ਸਿੰਘ ਬਾਜਵਾ ਬਤੌਰ ਲੀਡ ਐਕਟਰ ਨਜ਼ਰ ਆਉਣਗੇ।
ਹੋਰ ਪੜ੍ਹੋ : Binnu Dhillon Birthday : ਪੰਜਾਬੀ ਅਦਾਕਾਰ ਬਿਨੂੰ ਢਿੱਲੋਂ ਦਾ ਅੱਜ ਹੈ ਜਨਮਦਿਨ, ਜਾਣੋ ਉਨ੍ਹਾਂ ਦੀ ਜ਼ਿੰਦਗੀ ਬਾਰੇ ਖਾਸ ਗੱਲਾਂ
ਫੈਨਜ਼ ਨੀਰੂ ਬਾਜਵਾ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ਨੂੰ ਕਾਫੀ ਪਸੰਦ ਕਰ ਰਹੇ ਹਨ ਤੇ ਉਨ੍ਹਾਂ ਨੂੰ ਨਵੀਂ ਫਿਲਮ ਲਈ ਵਧਾਈ ਦੇ ਰਹੇ ਹਨ। ਵੱਡੀ ਗਿਣਤੀ ਵਿੱਚ ਫੈਨਜ਼ ਨੀਰੂ ਬਾਜਵਾ ਦੀ ਸ਼ਲਾਘਾ ਕਰ ਰਹੇ ਹਨ ਕਿ ਉਹ ਆਪਣੀ ਫਿਲਮਾਂ ਦੀ ਚੋਣ ਨੂੰ ਲੈ ਕੇ ਕਾਫੀ ਸਜਗ ਹੈ ਤੇ ਉਹ ਨਿੱਤ ਨਵੇਂ ਪ੍ਰੋਜੈਕਟਸ ਕਰ ਰਹੀ ਹੈ।
- PTC PUNJABI