Neeru Bajwa: ਨੀਰੂ ਬਾਜਵਾ ਨੇ ਆਪਣੇ ਨਵੇਂ ਫੋਟੋਸ਼ੂਟ ਦੀਆਂ ਤਸਵੀਰਾਂ ਤੇ ਵੀਡੀਓ ਕੀਤੀ ਸਾਂਝੀ, ਆਪਣੇ ਕਾਤਿਲ ਅਦਾਵਾਂ ਨਾਲ ਫੈਨਜ਼ ਦਾ ਦਿਲ ਲੁੱਟਦੀ ਨਜ਼ਰ ਆਈ ਅਦਾਕਾਰਾ
ਮਸ਼ਹੂਰ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਆਪਣੀ ਚੰਗੀ ਅਦਾਕਾਰੀ ਦੇ ਨਾਲ-ਨਾਲ ਖੂਬਸੂਰਤੀ ਲਈ ਵੀ ਮਸ਼ਹੂਰ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੇ ਨਵੇਂ ਫੋਟੋਸ਼ੂਟ ਦੀਆਂ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕੀਤੀਆਂ ਹਨ, ਜੋ ਕਿ ਫੈਨਜ਼ ਨੂੰ ਬਹੁਤ ਪਸੰਦ ਆ ਰਹੀਆਂ ਹਨ।
Neeru Bajwa: ਨੀਰੂ ਬਾਜਵਾ ਨੇ ਆਪਣੇ ਨਵੇਂ ਫੋਟੋਸ਼ੂਟ ਦੀਆਂ ਤਸਵੀਰਾਂ ਤੇ ਵੀਡੀਓ ਕੀਤੀ ਸਾਂਝੀ, ਆਪਣੇ ਕਾਤਿਲ ਅਦਾਵਾਂ ਨਾਲ ਫੈਨਜ਼ ਦਾ ਦਿਲ ਲੁੱਟਦੀ ਨਜ਼ਰ ਆਈ ਅਦਾਕਾਰਾ
Neeru Bajwa Latest Pics: ਮਸ਼ਹੂਰ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਆਪਣੀ ਚੰਗੀ ਅਦਾਕਾਰੀ ਦੇ ਨਾਲ-ਨਾਲ ਖੂਬਸੂਰਤੀ ਲਈ ਵੀ ਮਸ਼ਹੂਰ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੇ ਨਵੇਂ ਫੋਟੋਸ਼ੂਟ ਦੀਆਂ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕੀਤੀਆਂ ਹਨ, ਜੋ ਕਿ ਫੈਨਜ਼ ਨੂੰ ਬਹੁਤ ਪਸੰਦ ਆ ਰਹੀਆਂ ਹਨ।
ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦੀ ਟੌਪ ਅਭਿਨੇਤਰੀਆਂ 'ਚੋਂ ਇੱਕ ਹੈ। ਉਨ੍ਹਾਂ ਦੀ ਉਮਰ ਭਾਵੇਂ 42 ਸਾਲ ਹੈ, ਪਰ ਉਹ ਹਾਲ ਹੀ 'ਚ 'ਕਲੀ ਜੋਟਾ' 'ਚ ਕਾਲਜ ਦੀ ਕੁੜੀ ਦੇ ਕਿਰਦਾਰ 'ਚ ਨਜ਼ਰ ਆਈ ਸੀ। ਉਨ੍ਹਾਂ ਦੇ ਕਿਰਦਾਰ ਨੂੰ ਦਰਸ਼ਕਾਂ ਨੇ ਖੂਬ ਪਿਆਰ ਦਿੱਤਾ। ਇਸ ਵਿੱਚ ਕੋਈ ਸ਼ੱਕ ਨਹੀਂ ਕਿ ਨੀਰੂ ਜਿੰਨੀਂ ਟੈਲੇਂਟਡ ਹੈ, ਉਨੀਂ ਹੀ ਉਹ ਖੂਬਸੂਰਤ ਹੈ। ਨੀਰੂ ਜਦੋਂ ਵੀ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕਰਦੀ ਹੈ ਤਾਂ ਉਹ ਮਿੰਟਾਂ 'ਚ ਵਾਇਰਲ ਹੋ ਜਾਂਦੀਆ ਹਨ।
ਨੀਰੂ ਬਾਜਵਾ ਨੇ ਹਾਲ ਹੀ 'ਚ ਲੈਕਮੇ ਕੰਪਨੀ ਲਈ ਫੋਟੋਸ਼ੂਟ ਕਰਵਾਇਆ ਸੀ। ਇਸ ਦੌਰਾਨ ਨੂਰੀ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ। ਇਹ ਤਸਵੀਰਾਂ ਹੁਣ ਵਾਇਰਲ ਹੁੰਦੀਆਂ ਨਜ਼ਰ ਆ ਰਹੀਆਂ ਹਨ। ਇਨ੍ਹਾਂ ਖੂਬਸੂਰਤ ਤਸਵੀਰਾਂ ਨੂੰ ਲੈਕਮੇ ਆਸਟਰੇਲੀਆ ਤੇ ਖੁਦ ਨੀਰੂ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਤਸਵੀਰਾਂ 'ਚ ਨੀਰੂ ਓਰੇਂਜ ਰੰਗ ਦੇ ਲਹਿੰਗੇ 'ਚ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਨੀਰੂ ਦਾ ਬੇਹੱਦ ਗਲੈਮਰਸ ਅਵਤਾਰ ਦੇਖਣ ਨੂੰ ਮਿਲ ਰਿਹਾ ਹੈ। ਨੀਰੂ ਦੀਆਂ ਇਹ ਤਸਵੀਰਾਂ ਦੇਖ ਕੇ ਕੋਈ ਨਹੀਂ ਕਹਿ ਸਕਦਾ ਕਿ ਉਸ ਦੀ ਉਮਰ 42 ਸਾਲ ਹੈ।
ਤਸਵੀਰਾਂ ਦੇ ਨਾਲ-ਨਾਲ ਨੀਰੂ ਬਾਜਵਾ ਨੇ ਇੱਕ ਵੀਡੀਓ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਇਸ ਵੀਡੀਓ 'ਚ ਨੀਰੂ ਦੀਆਂ ਕਾਤਿਲ ਅਦਾਵਾਂ ਦੇਖ ਫੈਨਜ਼ ਦੀਵਾਨੇ ਹੋ ਰਹੇ ਹਨ।
ਨੀਰੂ ਬਾਜਵਾ ਪਿਛਲੇ ਤਕਰੀਬਨ ਡੇਢ ਦਹਾਕੇ ਤੋਂ ਪੰਜਾਬੀ ਇੰਡਸਟਰੀ 'ਚ ਐਕਟਿਵ ਹੈ। ਉਨ੍ਹਾਂ ਨੇ ਆਪਣੇ ਕਰੀਅਰ 'ਚ ਪੰਜਾਬੀ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਸੁਪਰਹਿੱਟ ਫਿਲਮਾਂ ਦਿੱਤੀਆਂ ਹਨ। ਨੀਰੂ ਆਖਰੀ ਵਾਰ ਸਤਿੰਦਰ ਸਰਤਾਜ ਨਾਲ ਫਿਲਮ 'ਕਲੀ ਜੋਟਾ' 'ਚ ਨਜ਼ਰ ਆਈ ਸੀ। ਇਹ ਫ਼ਿਲਮ ਬਾਕਸ ਆਫਿਸ 'ਤੇ ਸੁਪਰਹਿੱਟ ਰਹੀ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
