ਨੀਰੂ ਬਾਜਵਾ ਆਪਣੇ ਪਰਿਵਾਰ ਦੇ ਨਾਲ ਸਮਾਂ ਬਿਤਾਉਂਦੀ ਆਈ ਨਜ਼ਰ, ਵੇਖੋ ਅਦਾਕਾਰਾ ਦੀ ਪਰਿਵਾਰ ਦੇ ਨਾਲ ਮਸਤੀ
ਨੀਰੂ ਬਾਜਵਾ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਜੱਟ ਐਂਡ ਜੂਲੀਅਟ-3ਦੀ ਕਾਮਯਾਬੀ ਤੋਂ ਬਾਅਦ ਉਹ ਆਪਣੇ ਪਰਿਵਾਰ ਦੇ ਨਾਲ ਟਰਿੱਪ ‘ਤੇ ਗਏ ਹਨ । ਜਿਸ ਦਾ ਇੱਕ ਵੀਡੀਓ ਵੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।
ਨੀਰੂ ਬਾਜਵਾ ਆਪਣੇ ਪਰਿਵਾਰ ਦੇ ਨਾਲ ਸਮਾਂ ਬਿਤਾਉਂਦੀ ਆਈ ਨਜ਼ਰ, ਵੇਖੋ ਅਦਾਕਾਰਾ ਦੀ ਪਰਿਵਾਰ ਦੇ ਨਾਲ ਮਸਤੀ
ਨੀਰੂ ਬਾਜਵਾ (Neeru Bajwa) ਆਪਣੇ ਕੰਮ ‘ਚ ਭਾਵੇਂ ਕਿੰਨੀ ਵੀ ਰੁੱਝੀ ਕਿਉਂ ਨਾ ਹੋਵੇ । ਆਪਣੇ ਪਰਿਵਾਰ ਦੇ ਲਈ ਉਹ ਸਮਾਂ ਕੱਢ ਹੀ ਲੈਂਦੀ ਹੈ। ਅਦਾਕਾਰਾ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੇ ਪਰਿਵਾਰ ਦੇ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੇ ਬੱਚਿਆਂ ਤੇ ਪਤੀ ਦੇ ਨਾਲ ਟਰਿੱਪ ‘ਤੇ ਗਈ ਹੈ।
ਇਸ ਦੇ ਨਾਲ ਹੀ ਦੋਵਾਂ ਨੇ ਕੌਫੀ ਦਾ ਲੁਤਫ ਉਠਾਇਆ ਅਤੇ ਇਸ ਤੋਂ ਬਾਅਦ ਦੋਵੇਂ ਘੁੰਮਣ ਦੇ ਲਈ ਨਿਕਲ ਗਏ । ਜਿੱਥੇ ਲੰਚ ਦੇ ਨਾਲ-ਨਾਲ ਖੂਬਸੂਰਤ ਪਹਾੜੀ ਵਾਦੀਆਂ ਦਾ ਦੋਵਾਂ ਨੇ ਅਨੰਦ ਉਠਾਇਆ । ਸੋਸ਼ਲ ਮੀਡੀਆ ‘ਤੇ ਨੀਰੂ ਬਾਜਵਾ ਦੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ ।
ਨੀਰੂ ਬਾਜਵਾ ਦਾ ਵਰਕ ਫ੍ਰੰਟ
ਨੀਰੂ ਬਾਜਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਹਾਲ ਹੀ ‘ਚ ਫ਼ਿਲਮ ‘ਜੱਟ ਐਂਡ ਜੂਲੀਅਟ-੩’ ਆਈ ਹੈ। ਇਸ ਫ਼ਿਲਮ ‘ਚ ਦਿਲਜੀਤ ਦੋਸਾਂਝ ਦੇ ਨਾਲ ਉਨ੍ਹਾਂ ਦੀ ਜੋੜੀ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ। ਇਸ ਤੋਂ ਉਹ ਸਤਿੰਦਰ ਸਰਤਾਜ ਦੇ ਨਾਲ ਫ਼ਿਲਮ ‘ਸ਼ਾਇਰ’ ‘ਚ ਵੀ ਨਜ਼ਰ ਆ ਚੁੱਕੇ ਹਨ । ਜਲਦ ਹੀ ਅਦਾਕਾਰਾ ਹੋਰ ਵੀ ਕਈ ਪ੍ਰੋਜੈਕਟਸ ‘ਚ ਨਜ਼ਰ ਆਉਣ ਵਾਲੀ ਹੈ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112

ਹੋਰ ਪੜ੍ਹੋ :