ਨੇਹਾ ਕੱਕੜ ਅਤੇ ਰੋਹਨਪ੍ਰੀਤ ਦੇ ਵਿਆਹ ਨੂੰ ਹੋਏ ਤਿੰਨ ਸਾਲ, ਗਾਇਕਾ ਨੇ ਮਨਾਈ ਵੈਡਿੰਗ ਐਨੀਵਰਸਰੀ
ਨੇਹਾ ਕੱਕੜ ਅਤੇ ਰੋਹਨਪ੍ਰੀਤ ਦੇ ਵਿਆਹ ਨੂੰ ਤਿੰਨ ਸਾਲ ਪੂਰੇ ਹੋ ਗਏ ਹਨ । ਦੋਵਾਂ ਨੇ ਬੀਤੇ ਦਿਨ ਆਪਣੀ ਵੈਡਿੰਗ ਐਨੀਵਰਸਰੀ ਮਨਾਈ । ਇਸ ਮੌਕੇ ‘ਤੇ ਗਾਇਕਾ ਨੇ ਆਪਣੇ ਵਿਆਹ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਦੋਵੇਂ ਜਣੇ ਰੋਮਾਂਟਿਕ ਹੁੰਦੇ ਹੋਏ ਨਜ਼ਰ ਆ ਰਹੇ ਹਨ ।
ਨੇਹਾ ਕੱਕੜ ਅਤੇ ਰੋਹਨਪ੍ਰੀਤ ਦੇ ਵਿਆਹ ਨੂੰ ਹੋਏ ਤਿੰਨ ਸਾਲ, ਗਾਇਕਾ ਨੇ ਮਨਾਈ ਵੈਡਿੰਗ ਐਨੀਵਰਸਰੀ
ਨੇਹਾ ਕੱਕੜ (Neha Kakkar)ਅਤੇ ਰੋਹਨਪ੍ਰੀਤ ਦੇ ਵਿਆਹ ਨੂੰ ਤਿੰਨ ਸਾਲ ਪੂਰੇ ਹੋ ਗਏ ਹਨ । ਦੋਵਾਂ ਨੇ ਬੀਤੇ ਦਿਨ ਆਪਣੀ ਵੈਡਿੰਗ ਐਨੀਵਰਸਰੀ ਮਨਾਈ । ਇਸ ਮੌਕੇ ‘ਤੇ ਗਾਇਕਾ ਨੇ ਆਪਣੇ ਵਿਆਹ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਦੋਵੇਂ ਜਣੇ ਰੋਮਾਂਟਿਕ ਹੁੰਦੇ ਹੋਏ ਨਜ਼ਰ ਆ ਰਹੇ ਹਨ । ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਗਾਇਕਾ ਨੇ ਲਿਖਿਆ ‘ਆਈ ਲਵ ਦਿਸ ਮੈਨ, ਹੈਪੀ ਐਨੀਵਰਸਰੀ ਬੇਬੀ, ਤਿੰਨ ਸਾਲ ਹੋ ਗਏ ਔਰ ਪਤਾ ਵੀ ਨਹੀਂ ਚੱਲਿਆ’। ਜਿਉਂ ਹੀ ਨੇਹਾ ਕੱਕੜ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ।
ਹੋਰ ਪੜ੍ਹੋ : ਰਾਵਣ ਦਹਿਣ ਕਰਦੇ ਹੋਏ ਅਦਾਕਾਰਾ ਕੰਗਨਾ ਰਣੌਤ ਤੋਂ ਹੋਈ ਵੱਡੀ ਗਲਤੀ, ਸੋਸ਼ਲ ਮੀਡੀਆ ‘ਤੇ ਹੋ ਰਹੀ ਟਰੋਲ
ਨੇਹਾ ਕੱਕੜ ਦਾ ਵਰਕ ਫ੍ਰੰਟ
ਨੇਹਾ ਕੱਕੜ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਤੇ ਬਾਲੀਵੁੱਡ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਨੇ ਜੱਸੀ ਗਿੱਲ, ਮਨਿੰਦਰ ਬੁੱਟਰ ਸਣੇ ਕਈ ਕਲਾਕਾਰਾਂ ਦੇ ਨਾਲ ਗੀਤ ਗਾਏ ਹਨ । ਰੋਹਨਪ੍ਰੀਤ ਦੇ ਨਾਲ ਉਨ੍ਹਾਂ ਦੀ ਮੁਲਾਕਾਤ ਇੱਕ ਗੀਤ ਦੇ ਸ਼ੂਟ ਦੇ ਦੌਰਾਨ ਹੀ ਹੋਈ ਸੀ ।

ਇਸ ਤੋਂ ਪਹਿਲਾਂ ਗਾਇਕਾ ਹਿਮਾਂਸ਼ ਕੋਹਲੀ ਦੇ ਨਾਲ ਰਿਲੇਸ਼ਨਸ਼ਿਪ ‘ਚ ਸੀ । ਪਰ ਦੋਵਾਂ ਦਾ ਬ੍ਰੇਕਅੱਪ ਹੋ ਗਿਆ ਸੀ । ਜਿਸ ਤੋਂ ਬਾਅਦ ਨੇਹਾ ਕੱਕੜ ਨੇ ਰੋਹਨਪ੍ਰੀਤ ਦੇ ਨਾਲ ਵਿਆਹ ਕਰਵਾ ਲਿਆ ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
