Advertisment

ਗਿੱਪੀ ਗਰੇਵਾਲ ਦਾ ਨਵਾਂ ਗੀਤ 'ਗੈਂਗ ਗੈਂਗ' ਹੋਇਆ ਰਿਲੀਜ਼, ਵੇਖੋ ਵੀਡੀਓ

ਮਸ਼ਹੂਰ ਪੰਜਾਬੀ ਗਾਇਕ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਨਵੀਂ ਫਿਲਮ 'Warning 2' ਨੂੰ ਲੈ ਕੇ ਸੁਰਖੀਆਂ ਦੇ 'ਚ ਹਨ। ਹਾਲ ਹੀ ਵਿੱਚ ਗਿੱਪੀ ਗਰੇਵਾਲ ਦੀ ਈਪੀ 'ਰਾਈਡ ਵਿਦ ਮੀ' ਦਾ ਪਹਿਲਾ ਗੀਤ 'ਗੈਂਗ ਗੈਂਗ' ਰਿਲੀਜ਼ ਹੋ ਗਿਆ ਹੈ। ਫੈਨਜ਼ ਇਸ ਗੀਤ ਨੂੰ ਕਾਫੀ ਪਸੰਦ ਕਰ ਰਹੇ ਹਨ। 

author-image
By Pushp Raj
New Update
Gippy Grewal Song Gang Gang

Gippy Grewal Song Gang Gang

Listen to this article
0.75x 1x 1.5x
00:00 / 00:00
Advertisment

Gippy Grewal Song Gang Gang: ਮਸ਼ਹੂਰ ਪੰਜਾਬੀ ਗਾਇਕ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਨਵੀਂ ਫਿਲਮ 'Warning 2' ਨੂੰ ਲੈ ਕੇ ਸੁਰਖੀਆਂ ਦੇ 'ਚ ਹਨ। ਹਾਲ ਹੀ ਵਿੱਚ ਗਿੱਪੀ ਗਰੇਵਾਲ (Gippy Grewal) ਦੀ ਈਪੀ 'ਰਾਈਡ ਵਿਦ ਮੀ' ਦਾ ਪਹਿਲਾ ਗੀਤ 'ਗੈਂਗ ਗੈਂਗ' ਰਿਲੀਜ਼ ਹੋ ਗਿਆ ਹੈ। ਫੈਨਜ਼ ਇਸ ਗੀਤ ਨੂੰ ਕਾਫੀ ਪਸੰਦ ਕਰ ਰਹੇ ਹਨ। 

ਦੱਸ ਦਈਏ ਕਿ ਇਸ ਤੋਂ ਪਹਿਲਾਂ ਗਾਇਕ ਵੱਲੋਂ ਆਪਣੇ ਇਸ ਨਵੇਂ 'ਗੈਂਗ ਗੈਂਗ' (Song Gang Gang) ਦਾ ਟੀਜ਼ਰ ਰਿਲੀਜ਼ ਕੀਤਾ ਗਿਆ ਸੀ। ਗਾਇਕ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਇਸ ਗੀਤ ਦੇ ਟੀਜ਼ਰ ਤੇ ਪੋਸਟਰ ਨੂੰ ਰਿਲੀਜ਼ ਕੀਤਾ ਸੀ। 

 

Advertisment

 

ਗਿੱਪੀ ਗਰੇਵਾਲ ਦਾ ਗੀਤ ਗੈਂਗ ਗੈਂਗ ਹੋਇਆ ਰਿਲੀਜ਼

Advertisment


ਹਾਲ ਹੀ ਵਿੱਚ ਗਿੱਪੀ ਗਰੇਵਾਲ ਨੇ ਆਪਣੇ ਅਧਿਕਾਰਿਤ ਅਧਿਕਾਰਿਤ ਸੋਸ਼ਲ ਮੀਡੀਆ ਅਕਾਊਂਟ ਉੱਤੇ ਇਸ ਗੀਤ ਦੇ ਰਿਲੀਜ਼ ਹੋਣ ਬਾਰੇ ਫੈਨਜ਼ ਨਾਲ ਅਪਡੇਟ ਸ਼ੇਅਰ ਕੀਤਾ ਹੈ। ਇਸ ਦੇ ਨਾਲ ਹੀ ਗਾਇਕ ਨੇ ਵੀਡੀਓ ਰਾਹੀਂ ਗੀਤ ਦੀ ਇੱਕ ਝਲਕ ਵੀ ਫੈਨਜ਼ ਨੂੰ ਵਿਖਾਈ ਹੈ। 


ਇਸ ਗੀਤ ਨੂੰ ਹੰਬਲ ਮਿਊਜ਼ਿਕ ਦੇ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਗਿਆ ਹੈ। ਗੀਤ ਨੂੰ ਗਿੱਪੀ ਗਰੇਵਾਲ ਨੇ ਆਵਾਜ਼ ਦਿੱਤੀ ਹੈ, ਜਿਸ ਦੇ ਬੋਲ ਜੇ. ਪੀ. 47 ਵਲੋਂ ਲਿਖੇ ਗਏ ਹਨ ਤੇ ਸੰਗੀਤ ਮੈਡ ਮਿਕਸ ਨੇ ਦਿੱਤਾ ਹੈ। ਗੀਤ ਦੀ ਵੀਡੀਓ ਵੀ ਸ਼ਾਨਦਾਰ ਹੈ, ਜਿਸ ਨੂੰ ਸੁੱਖ ਸੰਘੇੜਾ ਨੇ ਡਾਇਰੈਕਟ ਕੀਤਾ ਹੈ। ਇਹ ਗੀਤ ਇੱਕ ਮਿਊਜ਼ਿਕਲ ਨੰਬਰ ਹੈ। 

ਦੱਸ ਦਈਏ ਕਿ ਗਿੱਪੀ ਗਰੇਵਾਲ ਦਾ ਇਹ ਗੀਤ  26 ਨਵੰਬਰ 2023 ਯਾਨੀ ਕਿ ਬੀਤੇ ਸਾਲ ਰਿਲੀਜ਼ ਹੋਣਾ ਸੀ, ਪਰ ਅਚਾਨਕ ਗਾਇਕ ਦੇ ਕੈਨੇਡਾ ਸਥਿਤ ਘਰ 'ਤੇ ਅਣਪਛਾਤੇ ਲੋਕਾਂ ਵੱਲੋਂ ਫਾਇਰਿੰਗ ਕੀਤੀ ਗਈ ਸੀ, ਜਿਸ ਮਗਰੋਂ ਗਾਇਕ ਨੇ ਇਸ ਗੀਤ ਦੀ ਰਿਲੀਜ਼ ਡੇਟ ਨੂੰ ਅੱਗੇ ਵਧਾ ਦਿੱਤਾ ਸੀ ਤੇ ਫਾਈਨਲੀ ਹੁਣ ਇਹ ਗੀਤ ਰਿਲੀਜ਼ ਹੋ ਗਿਆ। ਫੈਨਜ਼ ਗਾਇਕ ਦੇ ਇਸ ਗੀਤ ਨੂੰ ਕਾਫੀ ਪਸੰਦ ਕਰ ਰਹੇ ਹਨ ਤੇ ਕਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। 



ਹੋਰ ਪੜ੍ਹੋ: ਗਾਇਕ ਅਰਜਨ ਢਿੱਲੋਂ ਆਪਣੀ ਟੀਮ ਨਾਲ ਸ੍ਰੀ ਅਨੰਦਪੁਰ ਸਾਹਿਬ 'ਚ ਗੁਰਦੁਆਰਾ ਸ਼ਹੀਦੀ ਬਾਗ਼ ਵਿਖੇ ਹੋਏ ਨਤਮਸਤਕ


ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਆਗਮੀ ਸਮੇਂ ਵਿੱਚ ਗਿੱਪੀ ਦੇ ਕੋਲ ਕਈ ਪ੍ਰੋਜੈਕਟਸ ਲਾਈਨਅਪ ਵਿੱਚ ਹਨ। ਇਨ੍ਹਾਂ ਵਿੱਚ 'ਜੱਟ ਨੂੰ ਚੁੜੈਲ ਟੱਕਰੀ', 'ਕੈਰੀ ਆਨ ਜੱਟੀਏ', ਵਾਰਨਿੰਗ 2, ਸ਼ਿੰਦਾ ਸ਼ਿੰਦਾ ਨੋ ਪਾਪਾ ਤੇ ਸ਼ੇਰਾਂ ਦੀ ਕੌਮ ਆਦਿ ਫਿਲਮਾਂ ਸ਼ਾਮਲ ਹਨ। ਇਸ ਤੋਂ ਪਹਿਲਾਂ ਵੀ ਗਿੱਪੀ ਗਰੇਵਾਲ ਦੀ ਫਿਲਮ Warning 2 ਦਾ ਗੀਤ 'ਚੰਨ ' ਰਿਲੀਜ਼ ਹੋਇਆ ਸੀ। ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ।

Advertisment

Stay updated with the latest news headlines.

Follow us:
Advertisment
Advertisment
Latest Stories
Advertisment