ਛੋਟੇ ਸਿੱਧੂ ਮੂਸੇਵਾਲਾ ਦੀਆਂ ਮਾਂ ਚਰਨ ਕੌਰ ਦੇ ਨਾਲ ਨਵੀਆਂ ਤਸਵੀਰਾਂ ਵਾਇਰਲ
ਛੋਟੇ ਸਿੱਧੂ ਮੂਸੇਵਾਲਾ ਦੀਆਂ ਮਾਂ ਚਰਨ ਕੌਰ ਦੇ ਨਾਲ ਨਵੀਆਂ ਤਸਵੀਰਾਂ ਵਾਇਰਲ
ਬੀਤੇ ਐਤਵਾਰ ਨੂੰ ਬਲਕੌਰ ਸਿੱਧੂ ਅਤੇ ਮਾਤਾ ਚਰਨ ਕੌਰ (Charan kaur) ਦੇ ਘਰ ਬੇਟੇ ਨੇ ਜਨਮ ਲਿਆ ਹੈ । ਜਿਸ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ (Pics Viral) ‘ਤੇ ਸਾਹਮਣੇ ਆ ਰਹੀਆਂ ਹਨ ।ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਮਾਤਾ ਚਰਨ ਕੌਰ ਹਸਪਤਾਲ ‘ਚ ਨਜ਼ਰ ਆ ਰਹੀ ਹੈ ਅਤੇ ਉਨ੍ਹਾਂ ਦੇ ਨਾਲ ਇੱਕ ਨਰਸ ਵੀ ਨਜ਼ਰ ਆ ਰਹੀ ਹੈ। ਜਿਸ ਨੇ ਛੋਟੇ ਸਿੱਧੂ ਮੂਸੇਵਾਲਾ ਨੂੰ ਆਪਣੀਆਂ ਬਾਹਾਂ ‘ਚ ਚੁੱਕਿਆ ਹੋਇਆ ਹੈ। ਇਨ੍ਹਾਂ ਤਸਵੀਰਾਂ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।
/ptc-punjabi/media/media_files/42K2Hnx9Mb7zoZSrPmro.jpg)
ਹੋਰ ਪੜ੍ਹੋ : ਅਦਾਕਾਰਾ ਦਿਸ਼ਾ ਪਟਾਨੀ ਦੀ ਭੈਣ ਗਾਇਕ ਸ਼ੁਭ ਦੇ ਗੀਤਾਂ ‘ਤੇ ਡਾਂਸ ਕਰਦੀ ਆਈ ਨਜ਼ਰ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ
ਦੇਸ਼ ਵਿਦੇਸ਼ ਤੋਂ ਮਿਲ ਰਹੀ ਵਧਾਈ
ਛੋਟੇ ਸਿੱਧੂ ਮੂਸੇਵਾਲਾ (Sidhu Moose wala) ਦੇ ਪਰਿਵਾਰ ਨੂੰ ਦੇਸ਼ ਵਿਦੇਸ਼ ਤੋਂ ਵਧਾਈ ਮਿਲ ਰਹੀ ਹੈ ।ਹਵੇਲੀ ‘ਚ ਮੁੜ ਤੋਂ ਰੌਣਕਾਂ ਪਰਤ ਆਈਆਂ ਹਨ । ਬਾਪੂ ਬਲਕੌਰ ਸਿੱਧੂ ਅਤੇ ਮਾਤਾ ਚਰਨ ਕੌਰ ਨੂੰ ਮੁੜ ਤੋਂ ਜਿਉਣ ਦਾ ਬਹਾਨਾ ਮਿਲ ਗਿਆ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਮਾਤਾ ਚਰਨ ਕੌਰ ਦੇ ਪ੍ਰੈਗਨੇਂਟ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ ।ਜਿਸ ਤੋਂ ਬਾਅਦ ਬੀਤੇ ਐਤਵਾਰ ਨੂੰ ਬਾਪੂ ਬਲਕੌਰ ਸਿੱਧੂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਨਵ-ਜਨਮੇ ਬੱਚੇ ਦੇ ਨਾਲ ਸਾਂਝੀ ਕਰਦੇ ਹੋਏ ਸਭ ਦੇ ਨਾਲ ਖੁਸ਼ਖਬਰੀ ਸਾਂਝੀ ਕੀਤੀ ਸੀ।
/ptc-punjabi/media/media_files/1H8YdTRnVycokQPJqmZB.jpg)
ਕੁਝ ਸਮਾਂ ਪਹਿਲਾਂ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ
ਦੱਸ ਦਈਏ ਕਿ ਕੁਝ ਸਵਾ ਕੁ ਸਾਲ ਪਹਿਲਾਂ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਉਸ ਵੇਲੇ ਸਿੱਧੂ ਮੂਸੇਵਾਲਾ ਆਪਣੀ ਬੀਮਾਰ ਮਾਸੀ ਦਾ ਹਾਲ ਚਾਲ ਜਾਨਣ ਦੇ ਲਈ ਜਾ ਰਿਹਾ ਸੀ । ਪਰ ਪਿੰਡ ਜਵਾਹਰਕੇ ਵਿਖੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਦੇਸ਼ ਵਿਦੇਸ਼ ‘ਚ ਵੱਸਦੇ ਸਿੱਧੂ ਮੂਸੇਵਾਲਾ ਦੇ ਫੈਨਸ ‘ਚ ਰੋਸ ਪਾਇਆ ਗਿਆ ।ਹਾਂਲਾਕਿ ਇਸ ਮਾਮਲੇ ‘ਚ ਪੁਲਿਸ ਨੇ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਪਰ ਸਿੱਧੂ ਦੇ ਮਾਪੇ ਹਾਲੇ ਵੀ ਪੁੱਤਰ ਦੇ ਲਈ ਇਨਸਾਫ ਦੀ ਉਡੀਕ ‘ਚ ਹਨ।
-
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
